ਮਾਛੀਵਾੜਾ ਸਾਹਿਬ, 6 ਜਨਵਰੀ (ਰਾਜਦੀਪ ਸਿੰਘ ਅਲਬੇਲਾ)-ਹਲਕਾ ਸਮਰਾਲਾ ਦੇ ਕਾਂਗਰਸ ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ 'ਜੀ ਰਾਮ ਜੀ' ਬਿੱਲ ਦੀ ਸਖ਼ਤ ਸ਼ਬਦਾਂ ਵਿਚ ਵਿਰੋਧਤਾ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਹ ਬਿੱਲ ਦੇਸ਼ ਦੀ ਗਰੀਬ ਜਨਤਾ ਦੇ ਹੱਕਾਂ 'ਤੇ ਡਾਕਾ ਹੈ ਕਿਉਂਕਿ ਕਾਂਗਰਸ ਵਲੋਂ ਸ਼ੁਰੂ ਕੀਤੀ ਮਨਰੇਗਾ ਯੋਜਨਾ ਦਾ ਹਰੇਕ ਗਰੀਬ ਵਿਅਕਤੀ ਨੂੰ ਫ਼ਾਇਦਾ ਮਿਲਦਾ ਸੀ ਪਰ ਹੁਣ ਭਾਜਪਾ ਸਰਕਾਰ ਵਲੋਂ ਨਵਾਂ ਹੀ ਬਿੱਲ 'ਜੀ ਰਾਮ ਜੀ' ਬਣਾ ਕੇ ਹਰੇਕ ਗਰੀਬ ਵਿਅਕਤੀ ਨੂੰ ਆਪਣੇ ਆਪ ਨੂੰ ਠਗਿਆ ਮਹਿਸੂਸ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਹਮੇਸ਼ਾ ਗਰੀਬ ਪਰਿਵਾਰਾਂ ਦੇ ਹੱਕਾਂ ਵਿਚ ਫ਼ੈਸਲੇ ਲਏ ਹਨ | ਉਨ੍ਹਾਂ ਕਿਹਾ ਕਿ ਨਵਾਂ ਬਿੱਲ ਲਿਆਉਣ ਦੀ ਉਨ੍ਹਾਂ ਵਲੋਂ ਸਖ਼ਤ ਨਿਖੇਧੀ ਕੀਤੀ ਗਈ ਅਤੇ ਜੇਕਰ ਬਿੱਲ ਵਾਪਸ ਨਾ ਲਿਆ ਗਿਆ ਤਾਂ ਪਾਰਟੀ ਸੰਘਰਸ਼ ਕਰੇਗੀ |