12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਦਿੱਲੀ ਦੰਗਿਆਂ ਦੇ ਅਹਿਮ ਦੋਸ਼ੀ ਦਾ ਬਰੀ ਹੋ ਜਾਣਾ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨਾਲ ਖਿਲਵਾੜ

Ad Position 21
No active advertisement
ਅਜੀਤ ਡੈਸਕ 24-01-2026
ਰਾੜਾ ਸਾਹਿਬ, 23 ਜਨਵਰੀ (ਪ੍ਰੀਤਮ ਸਿੰਘ ਮੁਕੰਦਪੁਰੀ)-ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਕੌਮੀ ਮੀਤ ਪ੍ਰਧਾਨ, ਜਥੇਦਾਰ ਮਨਜੀਤ ਸਿੰਘ ਮਦਨੀਪੁਰ ਇੰਚਾਰਜ ਹਲਕਾ ਪਾਇਲ ਅਤੇ ਜਥੇਦਾਰ ਰਘਵੀਰ ਸਿੰਘ ਸਹਾਰਨ ਮਾਜਰਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਦਿੱਲੀ ਦੰਗਿਆਂ ਦੇ ਅਹਿਮ ਦੋਸ਼ੀ ਸੱਜਣ ਕੁਮਾਰ ਦੇ ਬਰੀ ਹੋ ਜਾਣ 'ਤੇ ਪ੍ਰਤੀਕਰਮ ਕਰਦਿਆਂ ਕਿਹਾ ਕਿ ਇਹ ਸਿੱਖ ਭਾਈਚਾਰੇ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਹੈ | ਦਿੱਲੀ 'ਚ ਜਨਕਪੁਰੀ ਅਤੇ ਵਿਕਾਸਪੁਰੀ ਵਿਚ ਸਿੱਖ ਪਰਿਵਾਰਾਂ ਦੇ ਕਤਲੇਆਮ ਵਿੱਚ ਸ਼ਾਮਲ ਵਿਅਕਤੀ ਜਿਸ ਉੱਤੇ ਵਿਸ਼ੇਸ਼ ਜਾਂਚ ਟੀਮ ਦੀ ਰਿਪੋਰਟ ਉਪਰੰਤ ਐਫ.ਆਈ.ਆਰ ਦਰਜ਼ ਹੋਈ ਹੋਵੇ,ਉਸ ਦਾ ਬਰੀ ਹੋ ਜਾਣਾ ਲੰਮੇ ਸਮੇਂ ਤੋਂ ਇਨਸਾਫ਼ ਦੀ ਉਮੀਦ ਲਾਈ ਬੈਠੇ ਪੀੜਤ ਪਰਿਵਾਰਾਂ ਦੇ ਜ਼ਖ਼ਮਾਂ ਉੱਤੇ ਲੂਣ ਛਿੜਕਣ ਸਮਾਨ ਹੈ | ਉਨ੍ਹਾਂ ਕਿਹਾ ਕਿ ਉਕਤ ਆਗੂ ਦਾ ਕਿਰਦਾਰ ਜੱਗ ਜ਼ਾਹਿਰ ਹੈ ਕਿਉਂਕਿ ਕਿ ਉਹ ਪਹਿਲਾਂ ਵੀ ਅਜਿਹੇ ਮੰਦਭਾਗੇ ਵਰਤਾਰੇ ਵਿਚ ਸ਼ਮੂਲੀਅਤ ਨੂੰ ਲੈ ਕੇ ਸਜ਼ਾ ਭੁਗਤ ਰਿਹਾ ਹੈ | ਉਨ੍ਹਾਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਮੂਹ ਸਿੱਖ ਸੰਗਤਾਂ ਅਤੇ ਸੰਸਥਾਵਾਂ ਨੂੰ ਫ਼ੈਸਲੇ ਖ਼ਿਲਾਫ਼ ਅਪੀਲ ਕਰਨ ਲਈ ਪਰਿਵਾਰ ਦਾ ਸਹਿਯੋਗ ਦੇਣਾ ਚਾਹੀਦਾ ਹੈ ਅਤੇ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ | ਇਸ ਸਮੇਂ ਜਥੇਦਾਰ ਬਲਵੰਤ ਸਿੰਘ ਘਲੋਟੀ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਜਥੇਦਾਰ ਪਿ੍ਤਪਾਲ ਸਿੰਘ ਝੱਮਟ ਸਰਕਲ ਪ੍ਰਧਾਨ, ਜਥੇਦਾਰ ਸ਼ਿਵਰਾਜ ਸਿੰਘ ਜੱਲ੍ਹਾ ਸਰਕਲ ਪ੍ਰਧਾਨ, ਜਥੇਦਾਰ ਜਗਜੀਤ ਸਿੰਘ ਦੌਲਤਪੁਰ, ਬਲਵਿੰਦਰ ਸਿੰਘ ਸਿਆੜ, ਜਸਵੀਰ ਸਿੰਘ ਨਿਜ਼ਾਮਪੁਰ, ਜਥੇਦਾਰ ਵਿਪਨ ਸੇਠੀ, ਜਥੇਦਾਰ ਜੋਰਾ ਸਿੰਘ ਸਹਾਰਨ ਮਾਜਰਾ, ਰਣਜੀਤ ਸਿੰਘ ਮਦਨੀਪੁਰ, ਬੇਅੰਤ ਸਿੰਘ ਪੰਧੇਰਖੇੜੀ ਅਤੇ ਹੋਰ ਅਹੁਦੇਦਾਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੀਂਹ ਨਾਲ ਆਮ ਜਨਜੀਵਨ ਹੋਇਆ ਪ੍ਰਭਾਵਿਤ ਅਗਲੀ ਖ਼ਬਰ ਖੰਨਾ ਵਿਚ ਕਾਸੋ ਕਾਰਵਾਈ ਦੌਰਾਨ ਇੱਕ ਪਰਿਵਾਰ ਦੀ ਪੁਲਿਸ ਨਾਲ ਝੜਪ
Ad Position 24