11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਲਾਵਾਰਸ, ਬੇਘਰ ਬਜ਼ੁਰਗਾਂ ਤੇ ਮਰੀਜ਼ਾਂ ਦੀ ਸੇਵਾ ਕਰਨ ਵਾਲੇ ਡਾ. ਜਟਾਣਾ ਮਾਂਗਟ ਦਾ ਪੰਜਾਬ ਸਰਕਾਰ ਵਲੋਂ ਸਨਮਾਨ

Ad Position 21
No active advertisement
ਅਜੀਤ ਡੈਸਕ 24-01-2026
ਬੀਜਾ, 23 ਜਨਵਰੀ (ਅਵਤਾਰ ਸਿੰਘ ਜੰਟੀ ਮਾਨ)-ਪੰਜਾਬ ਸਰਕਾਰ ਦੇ ਰਾਜ ਪੱਧਰੀ ਸਮਾਗਮ ਦੌਰਾਨ ਲਾਵਾਰਸ, ਬੇਘਰ ਬਜ਼ੁਰਗਾਂ ਤੇ ਮਰੀਜ਼ਾਂ ਦੀ ਸੇਵਾ-ਸੰਭਾਲ ਕਰਨ ਵਾਲੇ ਡਾ. ਨੌਰੰਗ ਸਿੰਘ ਜਟਾਣਾ ਮਾਂਗਟ ਨੂੰ ਪੰਜਾਬ ਦੇ ਸਮਾਜਿਕ ਸੁਰੱਖਿਆ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਸਰਟੀਫਿਕੇਟ ਤੇ ਸ਼ਾਲ ਦੇ ਕੇ ਸਨਮਾਨਿਤ ਕੀਤਾ ਗਿਆ | ਪੰਜਾਬ ਦੇ ਕੁੱਝ ਹੋਰ ਜ਼ਿਲਿ੍ਹਆਂ ਦੇ ਨਿਸ਼ਕਾਮ ਸੇਵਾ ਕਰਨ ਵਾਲੇ ਵਿਅਕਤੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ | ਪਰ ਲੁਧਿਆਣਾ ਜ਼ਿਲੇ੍ਹ ਚੋਂ ਇਸ ਸਨਮਾਨ ਲਈ ਡਾ. ਨੌਰੰਗ ਸਿੰਘ ਮਾਂਗਟ ਨੂੰ ਹੀ ਚੁਣਿਆ ਗਿਆ ਸੀ | ਇਸ ਸਮੇਂ ਡਾ. ਨੌਰੰਗ ਸਿੰਘ ਮਾਂਗਟ ਨੇ ਦੱਸਿਆ ਕਿ ਇਸ ਆਸ਼ਰਮ ਵਿਚ ਹੁਣ 235 ਦੇ ਕਰੀਬ ਅਪਾਹਜ, ਬੇਸਹਾਰਾ, ਨੇਤਰਹੀਣ, ਅਧਰੰਗ ਦੀ ਬਿਮਾਰੀ ਵਾਲੇ, ਸ਼ੂਗਰ, ਏਡਜ਼, ਕਾਲਾ ਪੀਲੀਆ, ਟੀ.ਬੀ, ਦਿਮਾਗ਼ੀ ਸੰਤੁਲਨ ਗੁਆ ਚੁੱਕੇ, ਲਾਇਲਾਜ ਰੋਗਾਂ ਨਾਲ ਪੀੜਤ ਲਾਵਾਰਸ, ਬੇਘਰ ਬਜ਼ੁਰਗ ਤੇ ਗਰੀਬ ਲੋਕ ਪੱਕੇ ਤੌਰ 'ਤੇ ਰਹਿ ਰਹੇ ਹਨ | ਇਨ੍ਹਾਂ 'ਚ ਜ਼ਿਆਦਾਤਰ ਉਹ ਹਨ, ਜਿਨ੍ਹਾਂ ਨੂੰ ਸੜਕਾਂ ਤੋਂ ਬਹੁਤ ਤਰਸਯੋਗ ਹਾਲਤ 'ਚ ਚੁੱਕ ਕੇ ਲਿਆਂਦਾ ਗਿਆ ਸੀ | ਇਨ੍ਹਾਂ ਮਰੀਜ਼ਾਂ 'ਚ 125 ਦੇ ਕਰੀਬ ਮਰੀਜ਼ਾਂ ਦਾ ਦਿਮਾਗ਼ੀ ਸੰਤੁਲਨ ਠੀਕ ਨਹੀਂ ਹੈ | 80 ਦੇ ਕਰੀਬ ਅਜਿਹੇ ਹਨ, ਜਿਨ੍ਹਾਂ ਨੂੰ ਆਪਣੀ ਸੁੱਧ-ਬੁੱਧ ਨਹੀਂ ਹੈ, ਉਹ ਆਪਣੇ ਬਾਰੇ ਕੁੱਝ ਵੀ ਦੱਸਣ ਤੋਂ ਅਸਮਰਥ ਹਨ | 60 ਦੇ ਕਰੀਬ ਮਰੀਜ਼ ਅਜਿਹੇ ਹਨ, ਜੋ ਆਪਣੀ ਕਿਰਿਆ ਆਪ ਨਹੀਂ ਸੋਧ ਸਕਦੇ ਅਤੇ ਮਲ-ਮੂਤਰ ਵੀ ਕੱਪੜਿਆਂ ਵਿਚ ਹੀ ਕਰਦੇ ਹਨ | ਅਜਿਹੇ ਲੋੜਵੰਦਾਂ ਦੀ ਨਿਸ਼ਕਾਮ ਸੇਵਾ-ਸੰਭਾਲ ਕਰਨ ਦੇ ਨਾਲ-ਨਾਲ ਮੁਫ਼ਤ ਮੈਡੀਕਲ ਸਹਾਇਤਾ ਦੇ ਕੇ ਉਨ੍ਹਾਂ ਦੀ ਜ਼ਿੰਦਗੀ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਂਦੀ ਹੈ | ਆਸ਼ਰਮ ਵਿਚ ਰਹਿਣ ਵਾਲੇ ਲੋੜਵੰਦਾਂ ਨੂੰ ਮੰਜਾ-ਬਿਸਤਰਾ, ਮੈਡੀਕਲ ਸਹਾਇਤਾ, ਭੋਜਨ, ਕੱਪੜੇ ਆਦਿ ਹਰ ਜ਼ਰੂਰੀ ਵਸਤੂ ਮੁਫ਼ਤ ਮੁਹੱਈਆ ਕਰਵਾਈ ਜਾਂਦੀ ਹੈ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਪ੍ਰਧਾਨ ਸਵ. ਰੂਪ ਬਰਾੜ ਨੂੰ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਕਾਈਟ ਫਲਾਇੰਗ ਐਸੋਸੀਏਸ਼ਨ ਕੱਲ੍ਹ ਮਨਾਏਗੀ ਬਸੰਤ ਦਾ ਤਿਉਹਾਰ
Ad Position 24