11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

'ਧੀਆਂ ਦਾ ਸਤਿਕਾਰ' ਸਮਾਗਮ 'ਚ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 24-01-2026
ਰਾੜਾ ਸਾਹਿਬ, 23 ਜਨਵਰੀ (ਸੁਖਵੀਰ ਸਿੰਘ ਚਣਕੋਈਆਂ)-ਲੋਕ ਲਹਿਰ ਮਹੰਤ ਭਗਤ ਰਾਮ ਕੰਨਿਆ ਕਲੱਬ ਵਲੋਂ ਮੁੱਖ ਪ੍ਰਬੰਧਕ ਜਗਤਾਰ ਸਿੰਘ ਘੁਡਾਣੀ ਦੀ ਅਗਵਾਈ ਹੇਠ ਨਵ-ਜੰਮੀਆਂ ਬੱਚੀਆਂ ਦੀ ਲੋਹੜੀ 'ਤੇ ਕਰਵਾਏ ਗਏ 17ਵੇਂ ਮਹਾਨ ਸਤਿਕਾਰ ਸਮਾਗਮ ਵਿਚ ਵੱਖ-ਵੱਖ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਸਮੇਂ ਸਮਾਗਮ ਵਿਚ ਸ਼੍ਰੋ. ਅ. ਦ. ਦੇ ਕੌਮੀ ਮੀਤ ਪ੍ਰਧਾਨ ਇੰਜੀ. ਜਗਦੇਵ ਸਿੰਘ ਬੋਪਾਰਾਏ ਪਾਇਲ, ਹਲਕਾ ਵਿਧਾਇਕ ਗਿਆਸਪੁਰਾ ਦੀ ਸੁਪਤਨੀ ਬੀਬੀ ਰਮਨਜੀਤ ਕੌਰ ਗਿਆਸਪੁਰਾ, ਵਾਰਿਸ ਪੰਜਾਬ ਦੇ ਮੁੱਖ ਬੁਲਾਰੇ ਸੰਦੀਪ ਸਿੰਘ ਰੁਪਾਲੋਂ, ਉੱਘੇ ਲੋਕ ਗਾਇਕ ਪਾਲੀ ਦੇਤਵਾਲੀਆ, ਗਾਇਕ ਹੈਪੀ ਲਾਪਰਾਂ, ਅਕਾਲੀ ਆਗੂ ਗੁਰਦੀਪ ਸਿੰਘ ਅੜੈਚਾਂ, ਉੱਘੇ ਸਮਾਜ ਸੇਵੀ ਐਡਵੋਕੇਟ ਗੁਰਜੋਤ ਕੌਰ ਮਾਂਗਟ, ਹਰਮਨ ਕੈਨੇਡਾ, ਉੱਘੇ ਸਮਾਜ ਸੇਵੀ ਗੁਰਮੇਲ ਸਿੰਘ ਗੋਸਲਾਂ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਦੋਰਾਹਾ ਮੰਜੂ ਭੰਡਾਰੀ, ਸੁਪਰਵਾਈਜ਼ਰ ਗੁਰਦੀਪ ਕੌਰ, ਪਿ੍ਅੰਕਾ ਸ਼ਾਹੀ ਕੋਆਰਡੀਨੇਟਰ, ਅਮਨਜੋਤ ਕੌਰ ਬਿਲਾਸਪੁਰ, ਰਿਤੂ ਬਾਲਾ ਆਦਿ ਆਗੂਆਂ ਨੇ ਵਿਸ਼ੇਸ਼ ਤੌਰ ਸ਼ਿਰਕਤ ਕੀਤੀ, ਜਿਨ੍ਹਾਂ ਦਾ ਕਲੱਬ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਸਮੇਂ ਇੰਜੀ. ਜਗਦੇਵ ਸਿੰਘ ਬੋਪਾਰਾਏ ਅਤੇ ਗਾਇਕ ਪਾਲੀ ਦੇਤਵਾਲੀਆਂ ਨੇ ਕਿਹਾ ਕਿ ਲੜਕੀਆਂ ਅੱਜ ਹਰ ਖੇਤਰ ਵਿਚ ਲੜਕਿਆਂ ਦੇ ਬਰਾਬਰ ਹਨ | ਮੁੱਖ ਪ੍ਰਬੰਧਕ ਜਗਤਾਰ ਸਿੰਘ ਨੇ ਸਮੂਹ ਹਾਜ਼ਰੀਨ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਮਾਗਮ ਵਿਚ ਪੁੱਜਣ ਤੇ ਧੰਨਵਾਦ ਕੀਤਾ | ਇਸ ਮੌਕੇ ਸਰਪੰਚ ਗੁਰਿੰਦਰ ਸਿੰਘ ਬੋਪਾਰਾਏ, ਮੰਚ ਸੰਚਾਲਕ ਬੰਤ ਸਿੰਘ ਘੁਡਾਣੀ, ਕੁਲਵੰਤ ਸਿੰਘ, ਜਥੇ. ਦੀਦਾਰ ਅਮਨਦੀਪ ਸਿੰਘ ਨੰਬਰਦਾਰ, ਜਗਦੀਪ ਸਿੰਘ, ਗੁਰਪ੍ਰੀਤ ਸਿੰਘ ਪੰਚ, ਮੋਹਣ ਸਿੰਘ, ਪੰਚ ਬਿੰਦਰ ਸਿੰਘ, ਪ੍ਰਧਾਨ ਬਲਵਿੰਦਰ ਸਿੰਘ, ਬੰਟੀ, ਹੈਪੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੇ ਵੱਖ-ਵੱਖ ਪਿੰਡਾਂ ਅਤੇ ਪਿੰਡ ਘੁਡਾਣੀ ਕਲ੍ਹਾਂ ਦੇ ਲੋਕ ਸਨ |
Ad Position 22
No active advertisement
ਪਿਛਲੀ ਖ਼ਬਰ ਸਰਸਵਤੀ ਸਕੂਲ ਦੋਰਾਹਾ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਅਪਰਾਧ ਨੂੰ ਨੱਥ ਪਾਉਣ ਲਈ ਪੁਲਿਸ ਕਿਰਾਏਦਾਰਾਂ ਦੀ ਜਾਂਚ ਕਰਨ ਲੱਗੀ
Ad Position 24