11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਸਰਸਵਤੀ ਸਕੂਲ ਦੋਰਾਹਾ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

Ad Position 21
No active advertisement
ਅਜੀਤ ਡੈਸਕ 24-01-2026
ਦੋਰਾਹਾ, 23 ਜਨਵਰੀ (ਪੱਤਰ ਪ੍ਰੇਰਕ)-ਸਰਸਵਤੀ ਮਾਡਲ ਸੀਨੀਅਰ ਸੈਕੈਂਡਰੀ ਸਕੂਲ, ਦੋਰਾਹਾ ਵਿਚ ਬਸੰਤ ਪੰਚਮੀ ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸ਼ੁੱਭ ਮੌਕੇ 'ਤੇ ਵਿੱਦਿਆ, ਸੰਗੀਤ ਅਤੇ ਕਲਾ ਦੀ ਦੇਵੀ ਮਾਂ ਸਰਸਵਤੀ ਦੀ ਵਿਧੀਵਤ ਪੂਜਾ, ਸ਼ਾਸਤਰੀ ਓਮ ਪ੍ਰਕਾਸ਼ ਜੀ ਦੁਆਰਾ ਕਰ ਕੇ ਹਵਨ ਕੀਤਾ | ਮਾਂ ਸਰਸਵਤੀ ਤੋਂ ਵਿੱਦਿਆ ਅਤੇ ਸੁਮੱਤ ਦਾ ਵਰਦਾਨ ਮੰਗਿਆ | ਸਕੂਲ ਵਲੋਂ ਹਰ ਸਾਲ ਦੀ ਤਰ੍ਹਾਂ 'ਬਸੰਤ ਪੰਚਮੀ' ਮੌਕੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਬਸੰਤ ਪੰਚਮੀ ਨੂੰ ਹਵਨ ਯੱਗ ਕਰ ਬੋਰਡ ਦੀਆਂ ਪ੍ਰੀਖਿਆਵਾਂ ਵਿਚ ਅਤੇ ਜ਼ਿੰਦਗੀ ਵਿਚ ਚੜ੍ਹਦੀ ਕਲਾ ਦੀ ਕਾਮਨਾ ਕੀਤੀ ਗਈ | ਨੌਵੀਂ ਜਮਾਤ ਦੀ ਵਿਦਿਆਰਥਣ ਮਨਰੂਪ ਨੇ ਬਸੰਤ ਪੰਚਮੀ ਦੇ ਮਹੱਤਵ 'ਤੇ ਵਿਸ਼ੇਸ਼ ਭਾਸ਼ਣ ਦਿੱਤਾ | ਵਿਦਿਆਰਥੀਆਂ ਵਲੋਂ ਬਸੰਤ ਰੁੱਤ ਅਤੇ ਗਿਆਨ ਦੀ ਮਹਾਨਤਾ ਨੂੰ ਦਰਸਾਉਂਦੀਆਂ ਕਵਿਤਾਵਾਂ ਪੜ੍ਹੀਆਂ ਗਈਆਂ | ਅੰਤ ਵਿਚ ਸਕੂਲ ਦੇ ਮੁਖੀ ਪ੍ਰੀਤੀਸ਼ ਗੁਸਾਈਾ ਨੇ ਬੱਚਿਆਂ ਨੂੰ ਵਿੱਦਿਆ ਪ੍ਰਾਪਤੀ, ਸੰਸਕਾਰ ਅਤੇ ਮਿਹਨਤ ਦੀ ਮਹੱਤਤਾ ਬਾਰੇ ਪ੍ਰੇਰਿਤ ਕੀਤਾ ਅਤੇ ਸਾਰੇ ਭਾਗੀਦਾਰਾਂ ਦੀ ਭੂਮਿਕਾ ਦੀ ਪ੍ਰਸ਼ੰਸਾ ਕੀਤੀ | ਇਸ ਸਮਾਗਮ ਵਿਚ ਸਕੂਲ ਦੇ ਸਕੱਤਰ ਪ੍ਰੋ. ਐੱਮ. ਐੱਸ. ਭੰਡਾਰੀ, ਏ. ਐੱਸ. ਪੀ. ਅਰਵਿੰਦ ਸਿੰਘ ਅਤੇ ਸਮੂਹ ਸਟਾਫ਼ ਸ਼ਾਮਲ ਹੋਏ |
Ad Position 22
No active advertisement
ਪਿਛਲੀ ਖ਼ਬਰ ਭਗਤ ਪੂਰਨ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ 'ਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ 'ਧੀਆਂ ਦਾ ਸਤਿਕਾਰ' ਸਮਾਗਮ 'ਚ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ
Ad Position 24