11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਨਗਰ ਕੌਂਸਲ ਵਿਖੇ ਸੁਖਮਨੀ ਸਾਹਿਬ ਦਾ ਪਾਠ ਅੱਜ

Ad Position 21
No active advertisement
ਅਜੀਤ ਡੈਸਕ 24-01-2026
ਮਾਛੀਵਾੜਾ ਸਾਹਿਬ, 23 ਜਨਵਰੀ (ਰਾਜਦੀਪ ਸਿੰਘ ਅਲਬੇਲਾ)-ਨਗਰ ਕੌਂਸਲ ਮਾਛੀਵਾੜਾ ਦੇ ਪ੍ਰਧਾਨ ਅਤੇ ਸਮੂਹ ਕੌਂਸਲਰਾਂ ਦਾ ਇੱਕ ਸਾਲਾ ਕਾਰਜਕਾਲ ਪੂਰਾ ਹੋਣ 'ਤੇ ਸ਼ੁਕਰਾਨੇ ਵਜੋਂ ਸ੍ਰੀ ਸੁਖਮਨੀ ਸਾਹਿਬ ਦਾ ਪਾਠ 24 ਜਨਵਰੀ ਨੂੰ ਕਰਵਾਇਆ ਜਾ ਰਿਹਾ ਹੈ | ਪ੍ਰਧਾਨ ਮੋਹਿਤ ਕੁੰਦਰਾ ਨੇ ਦੱਸਿਆ ਕਿ ਨਗਰ ਕੌਂਸਲ ਦਫ਼ਤਰ ਵਿਖੇ ਸਵੇਰੇ 10 ਵਜੇ ਪਾਠਾਂ ਦੇ ਭੋਗ ਪਾਏ ਜਾਣਗੇ ਉਪਰੰਤ ਰਾਗੀ ਸਿੰਘ ਰਸਭਿੰਨਾ ਕੀਰਤਨ ਕਰਨਗੇ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੇ ਸਮੂਹ ਕੌਂਸਲਰਾਂ ਦਾ 1 ਸਾਲਾ ਕਾਰਜਕਾਲ ਵਧੀਆ ਰਿਹਾ ਜਿਸ ਦੇ ਸ਼ੁਕਰਾਨੇ ਲਈ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ | ਸਮਾਰੋਹ 'ਚ ਵਿਸ਼ੇਸ਼ ਤੌਰ 'ਤੇ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਸਮੂਹ ਕੌਂਸਲਰ ਸ਼ਿਰਕਤ ਕਰਨਗੇ | ਸੰਗਤ ਲਈ ਅਤੁੱਟ ਲੰਗਰ ਵਰਤਾਏ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਦੀ ਸ਼ੁਰੂਆਤ ਕਰਨਾ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ-ਚੇਅਰਮੈਨ ਰਾਜੀ ਸਾਹਨੇਵਾਲ ਅਗਲੀ ਖ਼ਬਰ ਆਪ੍ਰੇਸ਼ਨ ਪ੍ਰਹਾਰ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਦਾ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵੱਡਾ ਕਦਮ-ਡਾ. ਸ਼ਰਮਾ
Ad Position 24