11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਮੁੱਖ ਮੰਤਰੀ ਸਿਹਤ ਬੀਮਾ ਦੀ ਸ਼ੁਰੂਆਤ ਕਰਨਾ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ-ਚੇਅਰਮੈਨ ਰਾਜੀ ਸਾਹਨੇਵਾਲ

Ad Position 21
No active advertisement
ਅਜੀਤ ਡੈਸਕ 24-01-2026
ਕੁਹਾੜਾ, 23 ਜਨਵਰੀ (ਸੰਦੀਪ ਸਿੰਘ ਕੁਹਾੜਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕਰਨਾ ਪੰਜਾਬ ਸਰਕਾਰ ਦਾ ਇੱਕ ਸ਼ਲਾਘਾਯੋਗ ਉਪਰਾਲਾ ਹੈ | ਜਿਸ ਦੀ ਸ਼ੁਰੂਆਤ ਨਾਲ ਸੂਬੇ ਦੇ ਹਰ ਇੱਕ ਵਿਅਕਤੀ ਨੂੰ ਵੱਡਾ ਲਾਭ ਮਿਲੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਸਾਹਨੇਵਾਲ ਦੇ ਚੇਅਰਮੈਨ ਹੇਮਰਾਜ ਰਾਜੀ ਸਾਹਨੇਵਾਲ ਵਲੋਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਸ ਯੋਜਨਾ ਅਧੀਨ ਸੂਬੇ ਦੇ ਲੋਕਾਂ ਨੂੰ ਪੀ. ਜੀ. ਆਈ. ਸਮੇਤ ਵੱਡੇ ਵੱਡੇ ਹਸਪਤਾਲਾਂ ਵਿਚ ਇਲਾਜ ਕਰਵਾਉਣਾ ਆਸਾਨ ਹੋਵੇਗਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਹੋਣ 'ਤੇ ਹਲਕਾ ਸਾਹਨੇਵਾਲ ਦੇ ਵੋਟਰਾਂ ਵਲੋਂ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਆਮ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਤੋਂ ਪੂਰੀ ਤਰ੍ਹਾਂ ਨਾਲ ਖ਼ੁਸ਼ ਹਨ | ਉਨ੍ਹਾਂ ਸੂਬੇ ਦੇ ਲੋਕਾ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਵਾ ਕੇ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਖੰਨਾ ਤੇ ਆਸਪਾਸ ਦੇ ਸ਼ਹਿਰਾਂ 'ਚ ਮੀਂਹ ਨਾਲ ਠੰਢ ਵਧੀ ਕਈ ਇਲਾਕਿਆਂ ਵਿਚ ਭਰਿਆ ਪਾਣੀ, ਰਾਤ ਭਰ ਬਿਜਲੀ ਰਹੀ ਬੰਦ ਅਗਲੀ ਖ਼ਬਰ ਨਗਰ ਕੌਂਸਲ ਵਿਖੇ ਸੁਖਮਨੀ ਸਾਹਿਬ ਦਾ ਪਾਠ ਅੱਜ
Ad Position 24