22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਡੇਹਲੋਂ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ 'ਤੇ ਖ਼ੂਨਦਾਨ ਕੈਂਪ 1 ਫਰਵਰੀ ਨੂੰ -ਮੈਨੇਜਰ ਜਸਵਿੰਦਰ ਸਿੰਘ

Ad Position 21
No active advertisement
ਅਜੀਤ ਡੈਸਕ 25-01-2026
ਡੇਹਲੋਂ, 24 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)-ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਦੀ ਮੀਟਿੰਗ ਸਰਪ੍ਰਸਤ ਜਸਵੰਤ ਸਿੰਘ ਡੇਹਲੋਂ ਅਤੇ ਮੁੱਖ ਸੇਵਾਦਾਰ ਜਸਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਦਮਦਮਾ ਸਾਹਿਬ ਪਾਤਸ਼ਾਹੀ ਛੇਵੀਂ ਡੇਹਲੋਂ ਵਿਖੇ ਹੋਈ | ਇਸ ਮੌਕੇ 'ਤੇ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਸਮੇਂ ਸੇਵਾ ਸੋਸਾਇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਦਮਦਮਾ ਸਾਹਿਬ ਪਾਤਸ਼ਾਹੀ ਛੇਵੀਂ ਡੇਹਲੋਂ ਵਿਖੇ ਸ਼੍ਰੋਮਣੀ ਭਗਤ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ ਅਤੇ ਇਸ ਮੌਕੇ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਸਹਿਯੋਗ ਦੇ ਨਾਲ ਸ਼੍ਰੋਮਣੀ ਭਗਤ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਵਲੋਂ ਦੂਜਾ ਮਹਾਨ ਖ਼ੂਨਦਾਨ ਕੈਂਪ 1 ਫਰਵਰੀ ਦਿਨ ਐਤਵਾਰ 2026 ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ ਦੇ 4 ਵਜੇ ਤੱਕ ਗੁਰਦੁਆਰਾ ਦਮਦਮਾ ਸਾਹਿਬ ਪਾਤਸ਼ਾਹੀ ਛੇਵੀਂ, ਡੇਹਲੋਂ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਲਗਾਇਆ ਜਾਵੇਗਾ | ਇਸ ਮੌਕੇ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਦੱਸਿਆ ਉਨ੍ਹਾਂ ਦੀ ਸੁਸਾਇਟੀ ਵਲੋਂ ਖ਼ੂਨਦਾਨ ਕੈਂਪਾਂ ਰਾਹੀਂ ਇਕੱਤਰ ਕੀਤਾ ਜਾਂਦਾ ਖੂਨ ਦਾ ਇਕ-ਇਕ ਕਤਰਾ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿਚ ਲੈ ਕੇ ਦਿਤਾ ਜਾਂਦਾ ਹੈ | ਇਸ ਮੌਕੇ 'ਤੇ ਜਸਵਿੰਦਰ ਸਿੰਘ ਪ੍ਰਧਾਨ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਨੇ ਸਮੂਹ ਨਗਰ ਨਿਵਾਸੀਆਂ, ਸਮਾਜ ਸੇਵੀਆਂ ਅਤੇ ਨੌਜਵਾਨਾਂ ਅਪੀਲ ਕੀਤੀ ਹਸਪਤਾਲਾਂ ਵਿਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਮਰੀਜ਼ਾਂ ਦੀਆਂ ਜ਼ਿੰਦਗੀਆਂ ਨੂੰ ਬਚਾਉਣ ਲਈ ਵੱਧ ਤੋਂ ਵੱਧ ਖ਼ੂਨਦਾਨ ਕਰ ਕੇ ਸਹਿਯੋਗ ਕਰੋ ਅਤੇ ਗੁਰੂ ਸਾਹਿਬ ਦੀਆਂ ਅਸੀਸਾਂ ਦੇ ਪਾਤਰ ਬਣੋ | ਇਸ ਮੌਕੇ ਤੇ ਸਰਬਜੀਤ ਸਿੰਘ ਕੰਬੋਜ, ਜਗਦੀਪ ਸਿੰਘ ਲਾਡੀ, ਰਜਿੰਦਰ ਸਿੰਘ ਮੀਤ ਪ੍ਰਧਾਨ, ਓਮ ਪ੍ਰਕਾਸ਼, ਪੁਸ਼ਪਿੰਦਰ ਸਿੰਘ ਚੀਮਾ, ਜਗਜੀਤ ਸਿੰਘ, ਅੰਮਿ੍ਤਪਾਲ ਸਿੰਘ, ਹਰਵਿੰਦਰ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਹਰਿਗੋਬਿੰਦ ਸਾਹਿਬ ਖ਼ਾਲਸਾ ਪਬਲਿਕ ਸਕੂਲ ਕੋਟਾਂ ਦਾ ਬੰਦ ਹੋਇਆ ਸਕੂਲ ਮੁੜ ਖੁੱਲਿ੍ਹਆ ਅਗਲੀ ਖ਼ਬਰ ਸਿਰਫ਼ ਹੈਲਥ ਕਾਰਡ ਲੈ ਕੇ ਜਾਓ, ਇਲਾਜ ਸਾਰਾ ਮੁਫ਼ਤ ਹੋਵੇਗਾ: ਤਰੁਨਪ੍ਰੀਤ ਸਿੰਘ ਸੌਂਦ
Ad Position 24