ਬੀਜਾ, 24 ਜਨਵਰੀ (ਕਸ਼ਮੀਰਾ ਸਿੰਘ ਬਗ਼ਲੀ/ਅਵਤਾਰ ਸਿੰਘ ਜੰਟੀ ਮਾਨ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਨੇ ਇਲਾਕੇ ਦੇ ਬੱਚਿਆਂ ਨੂੰ ਗੁਣਾਤਿਕ ਸਿੱਖਿਆ ਤੇ ਸਮੇਂ ਦੇ ਹਾਣੀ ਬਣਾਉਣ ਬਣਾਉਣ ਦੇ ਮਕਸਦ ਨਾਲ ਆਈ. ਸੀ. ਐੱਸ ਸੀ. ਈ ਬੋਰਡ ਦਿੱਲੀ ਦੇ ਪੈਟਰਨ 'ਤੇ ਆਧਾਰਿਤ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਖ਼ਾਲਸਾ ਪਬਲਿਕ ਸਕੂਲ ਕੋਟਾਂ ਖੋਲ੍ਹ ਕੇ ਇੱਕ ਨਵਾਂ ਅਧਿਆਏ ਦੀ ਸ਼ੁਰੂਆਤ ਕਰ ਦਿੱਤੀ ਹੈ | ਜਿਸ ਦਾ ਰਸਮੀਂ ਉਦਘਾਟਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰੀਬਨ ਕੱਟ ਕੇ ਕੀਤਾ | ਇਸ ਮੌਕੇ ਬਾਬਾ ਲੱਖੀ ਕਾਰ ਸੇਵਾ ਵਾਲਿਆਂ ਦੀ ਭਰਪੂਰ ਸਹਾਇਤਾ ਨਾਲ ਸਕੂਲ ਨੂੰ ਨਵੀਂ ਦਿੱਖ ਦੇਣ ਲਈ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼ਲਾਘਾ ਕਰਦਿਆਂ ਆਖਿਆ ਕਿ ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਦਾ ਵੀ ਧਾਰਮਿਕ ਅਸਥਾਨ ਦੇ ਨਾਲ ਨਾਲ ਸਕੂਲ ਬਣਾਉਣ ਵਿਚ ਵੀ ਬਹੁਤ ਵੱਡਾ ਯੋਗਦਾਨ ਰਿਹਾ ਹੈ | ਇਸ ਤੋਂ ਬਾਅਦ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਸ੍ਰੀ ਅਖੰਡ ਸਾਹਿਬ ਜੀ ਦੇ ਭੋਗ ਪਾਏ ਗਏ | ਸੰਗਤਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੱਜ ਸੂਬੇ ਅੰਦਰ ਪੰਜਾਬ ਸਿੱਖਿਆ ਸਕੂਲ ਬੋਰਡ ਤੋਂ ਬੱਚਿਆਂ ਦਾ ਰੁਝਾਨ ਘੱਟ ਰਿਹਾ ਹੈ, ਜਿਸ ਕਰਕੇ ਸ਼੍ਰੋਮਣੀ ਕਮੇਟੀ ਨੇ ਵੀ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਸੀ. ਬੀ. ਐੱਸ. ਈ ਜਾਂ ਸੀ. ਆਈ. ਐੱਸ. ਸੀ..ਈ. ਬੋਰਡ ਨਾਲ ਹੱਥ ਮਿਲਾਉਣ ਦਾ ਫ਼ੈਸਲਾ ਕੀਤਾ ਹੋਇਆ ਹੈ | ਇਸ ਮੌਕੇ ਡਿਪਟੀ ਡਾਇ. ਬੀਬੀ ਸਤਵੰਤ ਕੌਰ, ਵਿੱਦਿਆ ਸਕੱਤਰ ਸੁਖਮਿੰਦਰ ਸਿੰਘ, ਬੀਬੀ ਹਰਜਿੰਦਰ ਕੌਰ ਚੰਡੀਗੜ੍ਹ, ਜਥੇਦਾਰ ਦਵਿੰਦਰ ਸਿੰਘ ਖੱਟੜਾ ਸ਼੍ਰੋਮਣੀ ਕਮੇਟੀ ਮੈਂਬਰ ਦਾ ਸਪੁੱਤਰ ਨਵਤੇਜ ਸਿੰਘ ਖੱਟੜਾ, ਰਘਵੀਰ ਸਿੰਘ ਸਹਾਰਨ ਮਾਜਰਾ, ਜਥੇਦਾਰ ਹਰਪਾਲ ਸਿੰਘ ਜੱਲ੍ਹਾ, ਚਰਨ ਸਿੰਘ ਆਲਮਗੀਰ, ਮਨਜੀਤ ਸਿੰਘ ਮਦਨੀਪੁਰ, ਹਰਜਤਿੰਦਰ ਸਿੰਘ ਬਾਜਵਾ, ਸਰਬੰਸ ਸਿੰਘ ਮਾਣਕੀ, ਅਵਤਾਰ ਸਿੰਘ ਰਿਆ, ਜੋਗਾ ਸਿੰਘ, ਇਕਬਾਲ ਸਿੰਘ, ਕੇਹਰ ਸਿੰਘ ਮਗਰ, ਡਾਕਟਰ ਗਗਨਦੀਪ ਸਿੰਘ ਪਿ੍ੰਸੀਪਲ ਮਾਤਾ ਗੰਗਾ ਕਾਲਜ, ਰਾਜਿੰਦਰ ਸਿੰਘ ਪਨੈਚ, ਸੁਖਵਿੰਦਰ ਸਿੰਘ ਸੁੱਖਾ, ਬਲਵਿੰਦਰ ਸਿੰਘ ਭੁੱਲਰ, ਪਰਮਜੀਤ ਸਿੰਘ ਪ੍ਰਚਾਰਕ, ਹਰਪ੍ਰੀਤ ਸਿੰਘ ਪ੍ਰਚਾਰਕ, ਰਣਜੀਤ ਸਿੰਘ ਮਾਂਗਟ, ਮੋਹਨ ਸਿੰਘ ਜਟਾਣਾ, ਪਿੰਦਰ ਗਰਚਾ, ਗੁਰਮੁੱਖ ਸਿੰਘ ਮੰਡਿਆਲਾ, ਮਨਦੀਪ ਸਿੰਘ ਖ਼ਾਲਸਾ ਆਦਿ ਤੋਂ ਇਲਾਵਾ ਹੋਰ ਵੀ ਵੱਡੀ ਤਾਦਾਦ ਵਿਚ ਸੰਗਤਾਂ ਹਾਜ਼ਰ ਸਨ | ਇਸ ਮੌਕੇ ਸਕੂਲ ਦੀ ਇੰਚਾਰਜ ਮਨਪ੍ਰੀਤ ਕੌਰ ਨੇ ਆਈਆਂ ਹੋਈਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ |