22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਪੰਜਾਬ ਦੀ ਸਿਹਤ ਪ੍ਰਣਾਲੀ 'ਚ ਇਤਿਹਾਸਕ ਮੀਲ ਪੱਥਰ ਸਾਬਤ ਹੋਵੇਗੀ-ਜਸਪ੍ਰੀਤ ਮਾਂਗਟ/ਰਣਜੀਤ ਜੀਤੀ

Ad Position 21
No active advertisement
ਅਜੀਤ ਡੈਸਕ 25-01-2026
ਮਾਛੀਵਾੜਾ ਸਾਹਿਬ, 24 ਜਨਵਰੀ (ਰਾਜਦੀਪ ਸਿੰਘ ਅਲਬੇਲਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕਰਨਾ ਪੰਜਾਬ ਸਰਕਾਰ ਦਾ ਇੱਕ ਸ਼ਲਾਘਾਯੋਗ ਉਪਰਾਲਾ ਹੈ | ਜਿਸ ਦੀ ਸ਼ੁਰੂਆਤ ਨਾਲ ਸੂਬੇ ਦੇ ਹਰ ਇੱਕ ਵਿਅਕਤੀ ਨੂੰ ਵੱਡਾ ਲਾਭ ਮਿਲੇਗਾ | ਇਸ ਯੋਜਨਾ ਨਾਲ ਪੈਸੇ ਦੀ ਕਮੀ ਕਾਰਨ ਕਿਸੇ ਵੀ ਗਰੀਬ ਜਾਂ ਮੱਧ ਵਰਗੀ ਪਰਿਵਾਰ ਦਾ ਇਲਾਜ ਨਹੀਂ ਰੁਕੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸੰਗਠਨ ਇੰਚਾਰਜ ਜਸਪ੍ਰੀਤ ਸਿੰਘ ਮਾਂਗਟ ਅਤੇ ਹਲਕਾ ਵਾਈਸ ਕੋਆਰਡੀਨੇਟਰ ਰਣਜੀਤ ਸਿੰਘ ਜੀਤੀ ਵਲੋਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਸ ਯੋਜਨਾ ਅਧੀਨ ਸੂਬੇ ਦੇ ਲੋਕਾਂ ਨੂੰ ਪੀ.ਜੀ.ਆਈ. ਸਮੇਤ ਵੱਡੇ ਵੱਡੇ ਹਸਪਤਾਲਾਂ 'ਚ ਇਲਾਜ ਕਰਵਾਉਣਾ ਆਸਾਨ ਹੋਵੇਗਾ | ਉਨ੍ਹਾਂ ਕਿਹਾ ਕਿ ਇਹ ਸਿਹਤ ਬੀਮਾ ਯੋਜਨਾ ਸੂਬੇ ਦੀ ਸਿਹਤ ਪ੍ਰਣਾਲੀ 'ਚ ਇਤਿਹਾਸਕ ਮੀਲ ਪੱਥਰ ਸਾਬਤ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਚਾਈਨਾ ਡੋਰ ਨਾਲ ਪਤੰਗ ਚੜ੍ਹਾਉਣ ਤੇ ਵੇਚਣ ਵਾਲੇ 'ਤੇ ਹੋਵੇਗੀ ਕਾਰਵਾਈ-ਥਾਣਾ ਮੁਖੀ ਅਗਲੀ ਖ਼ਬਰ ਕੂਹਲੀ ਕਲਾਂ 'ਚ ਸਿਹਤ ਬੀਮਾ ਯੋਜਨਾ ਦੀਆਂ ਪਰਚੀਆਂ ਵੰਡੀਆਂ
Ad Position 24