ਮਾਛੀਵਾੜਾ ਸਾਹਿਬ, 24 ਜਨਵਰੀ (ਰਾਜਦੀਪ ਸਿੰਘ ਅਲਬੇਲਾ)-ਚਾਈਨਾ ਡੋਰ ਨਾਲ ਪਤੰਗ ਚੜ੍ਹਾਉਣ ਤੇ ਵੇਚਣ ਵਾਲਿਆਂ 'ਤੇ ਕਾਰਵਾਈ ਕੀਤੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਥਾਣਾ ਮੁਖੀ ਪਵਿੱਤਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਚਾਈਨਾ ਡੋਰ ਨਾਲ ਮਨੁੱਖਾਂ ਤੇ ਪੰਛੀਆਂ ਦਾ ਨੁਕਸਾਨ ਹੁੰਦਾ ਹੈ ਅਤੇ ਸਮਰਾਲਾ ਵਿਖੇ ਜੋ ਘਟਨਾ ਵਾਪਰੀ ਹੈ ਉਹ ਬਹੁਤ ਹੀ ਮੰਦਭਾਗੀ ਹੈ | ਉਨ੍ਹਾਂ ਕਿਹਾ ਕਿ ਕੁੱਝ ਕੁ ਦੁਕਾਨਦਾਰ ਚੰਦ ਪੈਸਿਆਂ ਖ਼ਾਤਰ ਚਾਈਨਾ ਡੋਰ ਵੇਚਦੇ ਹਨ ਜੋ ਮਨੁੱਖੀ ਜੀਵਨ ਲਈ ਘਾਤਕ ਸਾਬਤ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਐਤਵਾਰ ਤੇ ਸੋਮਵਾਰ ਨੂੰ ਇਲਾਕੇ ਵਿਚ ਕੋਠਿਆਂ 'ਤੇ ਚੜ੍ਹ ਕੇ ਚੈਕਿੰਗ ਕੀਤੀ ਜਾਵੇਗੀ ਕਿ ਕੋਈ ਖ਼ੂਨੀ ਡੋਰ ਨਾਲ ਪਤੰਗ ਤਾਂ ਨਹੀਂ ਚੜ੍ਹਾ ਰਿਹਾ |