22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਐੱਸ. ਸੀ. ਬੀ. ਸੀ. ਅਧਿਆਪਕ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ 27 ਨੂੰ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 25-01-2026
ਕੁਹਾੜਾ, 24 ਜਨਵਰੀ (ਸੰਦੀਪ ਸਿੰਘ ਕੁਹਾੜਾ)-ਐੱਸ. ਸੀ./ਬੀ. ਸੀ. ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਸਕੱਤਰ ਜਨਰਲ ਬਲਵਿੰਦਰ ਸਿੰਘ ਲਤਾਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਂਗਟ-3 ਤੇ ਲੁਧਿਆਣਾ-1 ਬਲਾਕ ਦੀ ਮੀਟਿੰਗ ਜ਼ਿਲ੍ਹਾ ਪੈੱ੍ਰਸ ਸਕੱਤਰ ਜਸਵਿੰਦਰ ਸਿੰਘ ਦੀ ਅਗਵਾਈ ਵਿਚ ਹੋਈ | ਮੀਟਿੰਗ 'ਚ ਸਿੱਖਿਆ ਵਿਭਾਗ ਤੇ ਹੋਰ ਵਿਭਾਗਾਂ 'ਚ ਰਿਜ਼ਰਵੇਸ਼ਨ ਨੀਤੀ ਅਤੇ ਵੈੱਲਫੇਅਰ ਵਿਭਾਗ ਦੇ ਪੱਤਰਾਂ, ਕੋਰਟ ਦੇ ਆਏ ਫ਼ੈਸਲਿਆਂ ਤੇ ਵਿਚਾਰ ਚਰਚਾ ਕੀਤੀ ਗਈ | ਮਾਂਗਟ-3 ਦੇ ਬਲਾਕ ਪ੍ਰਧਾਨ ਗੁਰਦੀਪ ਸਿੰਘ ਮਾਛੀਆਂ ਤੇ ਲੁਧਿਆਣਾ-1 ਦੇ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਐੱਸ. ਸੀ./ਬੀ. ਸੀ. ਅਧਿਆਪਕਾਂ, ਮੁਲਾਜ਼ਮਾਂ ਦੇ ਹੱਕ ਵਿਚ ਆਏ ਫ਼ੈਸਲਿਆਂ, ਪੱਤਰਾਂ ਆਦਿ ਨੂੰ ਸਿੱਖਿਆ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਵਿਚ ਸਹੀ ਰੂਪ ਵਿਚ ਲਾਗੂ ਨਹੀਂ ਕੀਤਾ ਜਾਂਦਾ | ਇਸ ਸਬੰਧੀ ਵਾਰ ਵਾਰ ਸਮਾਜਿਕ ਨਿਆਂ ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ, ਸਕੱਤਰ ਅਤੇ ਸਬੰਧਿਤ ਮੰਤਰੀ ਨੂੰ ਈ ਮੇਲ ਰਾਹੀਂ ਸ਼ਿਕਾਇਤਾਂ ਭੇਜ ਕੇ ਜਾਣੂ ਕਰਵਾਇਆ ਗਿਆ ਹੈ ਪਰ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ | ਜਿਸ ਦੇ ਰੋਸ ਵਜੋਂ ਜਥੇਬੰਦੀ ਵਲੋਂ 27 ਜਨਵਰੀ ਨੂੰ ਸਕੱਤਰ ਅਤੇ ਮੰਤਰੀ ਵਿਰੁੱਧ ਡੀ. ਸੀ. ਦਫ਼ਤਰ ਅੱਗੇ ਜ਼ਿਲ੍ਹਾ ਪੱਧਰ ਰੋਸ ਪ੍ਰਦਰਸ਼ਨ ਉਪਰੰਤ ਪੁਤਲੇ ਸਾੜਨ ਦਾ ਫ਼ੈਸਲਾ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗੱਜਣਮਾਜਰਾ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਵਿਸ਼ਾਲ ਰੈਲੀ ਅਗਲੀ ਖ਼ਬਰ ਗ੍ਰੀਨ ਗਰੋਵ ਪਬਲਿਕ ਸਕੂਲ ਵਿਖੇ ਗਣਤੰਤਰ ਦਿਵਸ ਸਮਾਰੋਹ
Ad Position 24