ਸਮਰਾਲਾ, 24 ਜਨਵਰੀ (ਗੋਪਾਲ ਸੋਫਤ)-ਸਥਾਨਕ ਕਿੰਡਰ ਗਾਰਟਨ ਐਂਡ ਸੀ. ਸੈ. ਸਕੂਲ ਦੀ ਸਵੇਰ ਸਭਾ ਵਿਚ 77ਵਾਂ ਗਣਤੰਤਰਤਾ ਦਿਵਸ ਸਮਾਰੋਹ ਮਨਾਇਆ ਗਿਆ | ਇਸ ਸਮਾਰੋਹ ਦੀ ਸ਼ੁਰੂਆਤ ਸਕੂਲ ਦੇ ਡਾਇਰੈਕਟਰ ਸਰਬਜੀਤ ਕੌਰ ਅਤੇ ਪਿ੍ੰਸੀਪਲ ਰਣਜੋਤ ਕੌਰ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕਰ ਕੇ ਕੀਤੀ ਗਈ | ਇਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਰਾਸ਼ਟਰੀ ਗੀਤ, ਪਰੇਡ, ਦੇਸ਼ ਭਗਤੀ ਦੇ ਗੀਤ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ | ਸਕੂਲ ਦੇ ਡਾਇਰੈਕਟਰ ਸਰਬਜੀਤ ਕੌਰ ਨੇ ਗਣਤੰਤਰਤਾ ਦਿਵਸ ਬਾਰੇ ਵਿਦਿਆਰਥੀਆਂ ਨੂੰ ਦੱਸਿਆ | ਸਕੂਲ ਦੇ ਚੇਅਰਮੈਨ ਦਲਜੀਤ ਸਿੰਘ ਸ਼ਾਹੀ, ਉਪ ਚੇਅਰਮੈਨ ਕਮਲਜੀਤ ਸਿੰਘ ਸ਼ਾਹੀ, ਪਿ੍ੰਸੀਪਲ ਰਣਜੋਤ ਕੌਰ ਨੇ ਗਣਤੰਤਰਤਾ ਦਿਵਸ ਦੀ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |