22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸੂਬਾ ਸਰਕਾਰ ਵਲੋਂ ਪੰਜਾਬ ਨੂੰ ਤਰੱਕੀ ਵੱਲ ਲਿਜਾਇਆ ਜਾ ਰਿਹਾ-ਵਿਧਾਇਕ ਗਿਆਸਪੁਰਾ

Ad Position 21
No active advertisement
ਅਜੀਤ ਡੈਸਕ 25-01-2026
ਪਾਇਲ, 24 ਜਨਵਰੀ (ਨਿਜ਼ਾਮਪੁਰ, ਰਜਿੰਦਰ ਸਿੰਘ)-ਸੂਬਾ ਸਰਕਾਰ ਵਲੋਂ ਲੋਕ ਪੱਖੀ ਫ਼ੈਸਲਿਆਂ ਤਹਿਤ ਪੰਜਾਬ ਨੂੰ ਤਰੱਕੀ ਵੱਲ ਲਿਜਾਇਆ ਜਾ ਰਿਹਾ ਹੈ, ਜਿਸ ਨੰੂ ਦੇਖ ਕੇ ਵਿਰੋਧੀਆਂ ਵਿਚ ਘਬਰਾਹਟ ਪੈਦਾ ਹੋ ਗਈ ਹੈ ਤੇ ਲੋਕ ਆਮ ਆਦਮੀ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਏ ਦਿਨ ਪਾਰਟੀ ਵਿਚ ਸ਼ਾਮਿਲ ਹੋ ਰਹੇ | ਉਪਰੋਕਤ ਪ੍ਰਗਟਾਵਾ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪਾਇਲ ਵਿਖੇ ਸਤਪਾਲ ਸ਼ਰਮਾ, ਕੈਪਟਨ ਪ੍ਰਦੀਪ ਸ਼ਰਮਾ, ਅਮਨਦੀਪ ਕੁਮਾਰ ਅਤੇ ਸਮੂਹ ਪਰਿਵਾਰ ਨੂੰ ਪਾਰਟੀ ਵਿਚ ਸ਼ਾਮਿਲ ਕਰਨ ਸਮੇਂ ਰੱਖੇ ਸਮਾਗਮ ਦੌਰਾਨ ਉਨ੍ਹਾਂ ਦਾ ਸਨਮਾਨ ਕਰਨ ਸਮੇਂ ਕੀਤਾ | ਉਨ੍ਹਾਂ ਕਿਹਾ ਕਿ ਜਿੱਥੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਆਗੂਆਂ ਅਤੇ ਵਰਕਰਾਂ ਨੂੰ ਸਨਮਾਨ ਦਿੱਤਾ ਜਾਵੇਗਾ, ਉੱਥੇ ਪਾਇਲ ਸ਼ਹਿਰ ਵਿਚ ਪਾਰਟੀ ਨਾਲ ਜੁੜੇ ਵਰਕਰਾਂ ਦੇ ਹਿਤਾਂ ਦਾ ਵੀ ਪੂਰਾ ਪੂਰਾ ਧਿਆਨ ਰੱਖਿਆ ਜਾਵੇਗਾ | ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸਿਹਤ ਯੋਜਨਾ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੂਪੈ ਦੇ ਮੁਫ਼ਤ ਇਲਾਜ ਲਈ ਹੈਲਥ ਕਾਰਡ ਦੀ ਸ਼ੁਰੂਆਤ ਕੀਤੀ ਹੈ, ਜਿਸ ਨਾਲ ਹਰ ਪੰਜਾਬੀ ਆਪਣਾ ਇਲਾਜ ਕਰਵਾ ਸਕੇਗਾ | ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਵੇਲੇ ਹਲਕਾ ਪਾਇਲ ਦੀਆਂ ਸੜਕਾਂ ਦੀ ਹਾਲਤ ਤਰਸਯੋਗ ਬਣੀ ਹੋਈ ਸੀ ਤੇ ਸਾਡੀ ਸਰਕਾਰ ਦੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸੜਕਾਂ ਨੂੰ ਚੌੜਾ ਕਰਕੇ ਬਣਾਇਆ ਗਿਆ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਦੇ ਪੀ.ਏ ਮਨਵਿੰਦਰ ਸਿੰਘ ਗਿਆਸਪੁਰਾ, ਬੂਟਾ ਸਿੰਘ ਰਾਣੋ ਅਤੇ ਪਾਇਲ ਸ਼ਹਿਰ ਦੇ ਪਤਵੰਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪ੍ਰੈੱਸ ਦੀ ਆਜ਼ਾਦੀ 'ਤੇ ਹਮਲੇ ਲੋਕਤੰਤਰ ਦਾ ਘਾਣ- ਚੇਅਰਮੈਨ ਦਿਲਬਰ ਮੁਹੰਮਦ ਖਾਨ ਅਗਲੀ ਖ਼ਬਰ ਕਿੰਡਰਗਾਰਟਨ ਐਂਡ ਸੀ. ਸੈ. ਸਕੂਲ ਵਿਚ 77ਵਾਂ ਗਣਤੰਤਰ ਦਿਵਸ ਸਮਾਰੋਹ ਮਨਾਇਆ
Ad Position 24