ਡੇਹਲੋਂ, 24 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)-ਵਿਕਟੋਰੀਆ ਪਬਲਿਕ ਸਕੂਲ, ਲਹਿਰਾ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵਿੱਦਿਆ ਦੀ ਦੇਵੀ ਮਾਂ ਸਰਸਵਤੀ ਦੀ ਅਰਾਧਨਾ ਕੀਤੀ ਗਈ | ਕਲਾਸ ਦੂਜੀ ਦੇ ਵਿਦਿਆਰਥੀਆਂ ਵਲੋਂ ਮਾਂ ਸਰਸਵਤੀ ਨੂੰ ਸਮਰਪਿਤ ਸੁੰਦਰ ਨਿ੍ਤ ਪ੍ਰਸਤੁਤੀਆਂ ਪੇਸ਼ ਕੀਤੀਆਂ ਗਈਆਂ | ਸਕੂਲ ਦੇ ਪਿ੍ੰਸੀਪਲ ਬਿਪਨ ਸੇਠੀ ਨੇ ਵਿਦਿਆਰਥੀਆਂ ਨੂੰ ਬਸੰਤ ਪੰਚਮੀ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਅਤੇ ਵਿੱਦਿਆ ਪ੍ਰਾਪਤੀ ਲਈ ਮਾਂ ਸਰਸਵਤੀ ਦੇ ਆਸ਼ੀਰਵਾਦ ਲੈਣ ਲਈ ਪ੍ਰੇਰਿਤ ਕੀਤਾ | ਇਸ ਸਮੇਂ ਸਮੂਹ ਸਕੂਲ ਸਟਾਫ਼ ਮੈਂਬਰ ਤੇ ਬੱਚੇ ਹਾਜ਼ਰ ਸਨ |