ਰਾੜਾ ਸਾਹਿਬ, 24 ਜਨਵਰੀ (ਸੁਖਵੀਰ ਸਿੰਘ ਚਣਕੋਈਆਂ)-ਇਲਾਕੇ ਦੇ ਪਿੰਡ ਜਹਾਂਗੀਰ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾਂ ਅਧੀਨ ਬੀਮਾ ਕਾਰਡ ਬਣਾਉਣ ਦੀ ਸ਼ੁਰੂਆਤ ਕਰਵਾਉਣ ਸਮੇਂ ਹਲਕਾ ਪਾਇਲ ਦੇ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਅਧੀਨ ਹੁਣ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਕੈਸ਼ਲੈਸ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਹੈ, ਅਤੇ ਇਹ ਯੋਜਨਾ ਗਰੀਬ, ਮਜ਼ਦੂਰ ਵਰਗ ਅਤੇ ਮੱਧ ਵਰਗ ਦੇ ਪਰਿਵਾਰਾਂ ਲਈ ਇੱਕ ਵੱਡੀ ਰਾਹਤ ਸਾਬਤ ਹੋਵੇਗੀ, ਕਿਉਂਕਿ ਮਹਿੰਗੇ ਇਲਾਜ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਹ ਫ਼ੈਸਲਾ ਸਿਹਤ ਸਹੂਲਤਾਂ ਨੂੰ ਲੋਕਾਂ ਦੇ ਦਰਵਾਜ਼ਿਆਂ ਤੱਕ ਪਹੁੰਚਾਉਣ ਵੱਲ ਇਕ ਵੱਡਾ ਕਦਮ ਹੈ | ਇਸ ਸਮੇਂ ਹਲਕਾ ਵਿਧਾਇਕ ਗਿਆਸਪੁਰਾ ਨੇ ਪਿੰਡ ਜਹਾਂਗੀਰ ਵਿਖੇ ਹਰਬੰਸ ਸਿੰਘ ਦੇ ਗ੍ਰਹਿ ਪਹੰੁਚ ਕੇ ਖ਼ੁਦ ਉਨ੍ਹਾਂ ਦਾ ਸਿਹਤ ਬੀਮਾ ਕੀਤਾ | ਇਸ ਮੌਕੇ ਹਰਬੰਸ ਸਿੰਘ ਜਹਾਂਗੀਰ, ਜੱਸਾ ਜਹਾਂਗੀਰ, ਮੋਹਣ ਸਿੰਘ ਨੰਬਰਦਾਰ, ਬਲਜੀਤ ਸਿੰਘ ਪੰਚ, ਰਾਜਪਾਲ ਸਿੰਘ, ਕਰਤਾਰ ਸਿੰਘ, ਬਲਵੀਰ ਸਿੰਘ ਫ਼ੌਜੀ ਸੀਨੀ. ਆਪ ਆਗੂ, ਗੁਰਪਾਲ ਸਿੰਘ ਲੱਧੜ੍ਹ ਆਪ ਆਗੂ, ਡਾ. ਸਰਬਜੀਤ ਸਿੰਘ ਆਪ ਆਗੂ, ਕੁਲਵਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਸਨ |