21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਬੁਢੇਲ ਵਿਖੇ ਰਾਸ਼ਟਰੀ ਮਨੁੱਖੀ ਅਧਿਕਾਰ ਏਕਤਾ ਸੰਘ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 25-01-2026
ਗੁਰੂਸਰ ਸੁਧਾਰ, 24 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਪਿੰਡ ਭੋਰਾ ਸਾਹਿਬ ਬੁਢੇਲ ਵਿਖੇ ਰਾਸ਼ਟਰੀ ਮਨੁੱਖੀ ਅਧਿਕਾਰ ਏਕਤਾ ਸੰਘ ਵਲੋਂ ਮੀਟਿੰਗ ਕੀਤੀ ਗਈ ਤੇ ਇਸ ਦੌਰਾਨ ਸਮਾਜ ਦੇ ਹਿਤ ਵਿਚ ਬਹੁਤ ਸਾਰੇ ਵਿਚਾਰ ਵਟਾਂਦਰੇ ਕੀਤੇ ਗਏ | ਸੰਸਥਾ ਦੇ ਜ਼ਿਲ਼੍ਹਾ ਲੁਧਿਆਣਾ ਇੰਚਾਰਜ ਹਾਕਮ ਸਿੰਘ, ਉੱਪ ਪ੍ਰਧਾਨ ਜਸਵਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਰੂਬੀ, ਜਨਰਲ ਪ੍ਰਧਾਨ ਗੁਰਬਖ਼ਸ਼ ਸਿੰਘ, ਜ਼ਿਲ੍ਹਾ ਸਕੱਤਰ ਜਰਨੈਲ ਸਿੰਘ, ਆਈ.ਟੀ.ਸੈੱਲ ਇੰਚਾਰਜ ਨੀਨਾ ਕੁਮਾਰੀ, ਗੁਰਮੀਤ ਸਿੰਘ, ਗੁਰਜੀਤ ਸਿੰਘ, ਸਮਰਜੀਤ ਕੁਮਾਰ (ਤਿੰਨੇ ਮੈਂਬਰ) ਇਸ ਮੀਟਿੰਗ ਵਿਚ ਸ਼ਾਮਿਲ ਹੋਏ | ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਮੌਜੂਦਾ ਦੌਰ ਵਿਚ ਜੇਕਰ ਸਮਾਜ ਦੇ ਕਿਸੇ ਵੀ ਵਰਗ ਨਾਲ ਜਿਆਦਤੀ, ਭੇਦ-ਭਾਵ ਜਾਂ ਧੱਕਾ ਕੀਤਾ ਜਾਂਦਾ ਹੈ ਤਾਂ ਸੰਘ ਹਮੇਸ਼ਾ ਪਹਿਲ ਦੇ ਆਧਾਰ 'ਤੇ ਪੀੜਤਾਂ ਦੀ ਬਾਂਹ ਫੜ੍ਹੇਗਾ |
Ad Position 22
No active advertisement
ਪਿਛਲੀ ਖ਼ਬਰ ਜੰਗਲਾਤ ਦੇ ਕੱਚੇ ਕਾਮਿਆਂ ਦੀਆਂ ਮੰਗਾਂ ਸੰਬੰਧੀ ਮੱੁਖ ਮੰਤਰੀ ਦੇ ਨਾਂਅ ਮੰਗ ਪੱਤਰ ਭੇਜਿਆ ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨ ਸਿਹਤ ਸਹੂਲਤਾਂ ਨੂੰ ਲੋਕਾਂ ਦੇ ਦਰਵਾਜ਼ਿਆਂ ਤੱਕ ਪਹੰੁਚਾਉਣ ਵੱਲ ਇਕ ਵੱਡਾ ਕਦਮ - ਵਿਧਾਇਕ...
Ad Position 24