ਰਾੜਾ ਸਾਹਿਬ, 24 ਜਨਵਰੀ (ਸੁਖਵੀਰ ਸਿੰਘ ਚਣਕੋਈਆਂ)- ਕਾਂਗਰਸ ਦੇ ਬਲਾਕ ਪ੍ਰਧਾਨ ਤੇ ਸਾਬਕਾ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ਬੇਰਕਲਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਖ਼ੂਨੀ ਚਾਈਨਾ ਡੋਰ ਨਾਲ ਜਿੱਥੇ ਇਨਸਾਨਾਂ ਦੀਆਂ ਜਾਨਾਂ ਜਾ ਰਹੀਆਂ ਹਨ, ਉੱਥੇ ਹੀ ਬੇਜ਼ਬਾਨ ਪੰਛੀ ਮੌਤ ਦੇ ਘਾਟ ਉੱਤਰ ਰਹੇ ਹਨ, ਜਿਸ ਕਰਕੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਨੂੰ ਅਪੀਲ ਹੈ ਕਿ ਖ਼ੂਨੀ ਚਾਈਨਾ ਡੋਰ ਨਾਲ ਪਤੰਗਬਾਜ਼ੀ ਕਰਨ ਅਤੇ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤੀ ਵਰਤੀ ਜਾਵੇ ਅਤੇ ਕਤਲ ਦਾ ਮਾਮਲਾ ਦਰਜ ਕੀਤਾ ਜਾਵੇ | ਉਨ੍ਹਾਂ ਹਾਲ ਵਿਚ ਸਮਰਾਲਾ ਇਲਾਕੇ ਵਿੱਚ ਮਾਪਿਆਂ ਦੇ ਇੱਕ 15 ਸਾਲਾਂ ਇਕਲੌਤੇ ਸਕੂਲੀ ਵਿਦਿਆਰਥੀ ਜਿਸ ਨੰੂ ਚਾਈਨਾ ਡੋਰ ਨੇ ਆਪਣੀ ਲਪੇਟ ਵਿੱਚ ਲੈ ਲਿਆ, ਦੀ ਮੌਤ 'ਤੇ ਡੰੂਘੇ ਦੁੱਖ ਦਾ ਇਜ਼ਹਾਰ ਕੀਤਾ | ਗਿੱਲ ਬੇਰਕਲਾਂ ਨੇ ਬੱਚਿਆਂ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਚਾਈਨਾ ਡੋਰ ਤੋਂ ਗਰੇਜ ਕਰਨ ਲਈ ਜਾਗਰੂਕ ਕਰਨ |