ਮਾਛੀਵਾੜਾ ਸਾਹਿਬ, 24 ਜਨਵਰੀ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਨਗਰ ਕੌਂਸਲ ਦਫ਼ਤਰ ਵਿਖੇ ਇਕ ਸਾਲਾ ਕਾਰਜਕਾਲ ਪੂਰਾ ਹੋਣ 'ਤੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ ਜਿਸ ਵਿਚ ਵਿਸ਼ੇਸ਼ ਤੌਰ 'ਤੇ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਪੁੱਜੇ | ਪਾਠ ਦੇ ਭੋਗ ਉਪਰੰਤ ਅਰਦਾਸ ਕੀਤੀ ਗਈ ਉਪਰੰਤ ਰਾਗੀ ਸਿੰਘਾਂ ਵਲੋਂ ਕੀਰਤਨ ਕੀਤਾ ਗਿਆ | ਇਸ ਮੌਕੇ ਸੁਰਿੰਦਰ ਕੁਮਾਰ ਛਿੰਦੀ, ਨਗਿੰਦਰਪਾਲ ਮੱਕੜ, ਨੀਰਜ ਕੁਮਾਰ, ਜੱਗੀ ਮੱਕੜ, ਪ੍ਰਕਾਸ਼ ਕੌਰ, ਰਵਿੰਦਰਜੀਤ ਕੌਰ, ਪਰਮਿੰਦਰ ਕੌਰ ਤਨੇਜਾ, ਕੁਲਵਿੰਦਰ ਕੌਰ, ਹਰਵਿੰਦਰ ਕੌਰ (ਸਾਰੇ ਕੌਂਸਲਰ), ਸੀਨੀਅਰ 'ਆਪ' ਆਗੂ ਭੁਪਿੰਦਰ ਸਿੰਘ ਰਾਠੌਰ, ਜਸਵੀਰ ਸਿੰਘ ਭੱਟੀਆਂ ਵਾਲੇ, ਨਿਰੰਜਨ ਸਿੰਘ ਨੂਰ ਹਾਜ਼ਰ ਸਨ | ਉਨ੍ਹਾਂ ਕਿਹਾ ਕਿ ਇਤਿਹਾਸਕ ਨਗਰੀ ਨੂੰ ਸੁੰਦਰ ਬਣਾਉਣ ਲਈ ਸਮੂਹ ਕੌਂਸਲਰਾਂ ਵਲੋਂ ਇਕੱਠੇ ਹੋ ਕੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਪ੍ਰਧਾਨ ਮੋਹਿਤ ਕੁੰਦਰਾ ਨੇ ਦੱਸਿਆ ਕਿ ਇਹ ਧਾਰਮਿਕ ਸਮਾਗਮ ਅਕਾਲ ਪੁਰਖ ਦੇ ਸ਼ੁਕਰਾਨੇ ਵਜੋਂ ਕਰਵਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਸਮੂਹ ਕੌਂਸਲਰਾਂ ਦਾ ਇੱਕ ਸਾਲਾ ਕਾਰਜਕਾਲ ਬੜਾ ਵਧੀਆ ਤੇ ਲੋਕ ਹਿਤਾਂ ਵਾਲਾ ਰਿਹਾ | ਪ੍ਰਧਾਨ ਮੋਹਿਤ ਕੁੰਦਰਾ ਨੇ ਆਈ ਸਾਰੀ ਸੰਗਤ ਦਾ ਧੰਨਵਾਦ ਪ੍ਰਗਟਾਇਆ |