15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਵਲੋਂ ਸੜਕ ਸੁਰੱਖਿਆ ਹਫ਼ਤਾ ਮਨਾਇਆ

Ad Position 21
No active advertisement
ਅਜੀਤ ਡੈਸਕ 26-01-2026
ਦੋਰਾਹਾ, 25 ਜਨਵਰੀ (ਪੱਤਰ ਪ੍ਰੇਰਕ)-ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਦੇ ਐਨ. ਐੱਸ. ਐੱਸ. ਅਤੇ ਐਨ. ਸੀ. ਸੀ. ਯੂਨਿਟਾਂ ਦੁਆਰਾ ਟਰੈਫ਼ਿਕ ਪੁਲਿਸ ਦੋਰਾਹਾ ਦੇ ਸਹਿਯੋਗ ਨਾਲ਼ ਸੜਕ ਸੁਰੱਖਿਆ ਹਫ਼ਤਾ ਮਨਾਉਂਦਿਆਂ ਜਾਗਰੂਕਤਾ ਗਤੀਵਿਧੀ ਕਰਵਾਈ ਗਈ | ਇਸ ਮੌਕੇ ਟਰੈਫ਼ਿਕ ਇੰਚਾਰਜ ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ਵਲੰਟੀਅਰਾਂ ਅਤੇ ਕੈਡਿਟਾਂ ਨੂੰ ਸੰਬੋਧਨ ਕਰਦਿਆਂ ਟਰੈਫ਼ਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਲੋਕਾਂ ਨੂੰ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ | ਇਸ ਗਤੀਵਿਧੀ ਦੇ ਕਰਵਾਉਣ ਵਿਚ ਪ੍ਰੋਗਰਾਮ ਅਫ਼ਸਰ ਡਾ. ਲਵਲੀਨ ਬੈਂਸ, ਪ੍ਰੋ. ਅਮਨਦੀਪ ਕੌਰ ਚੀਮਾ, ਡਾ. ਗੁਰਪ੍ਰੀਤ ਸਿੰਘ ਅਤੇ ਏ. ਐਨ. ਓ. ਲੈਫ਼ਟੀਨੈਂਟ ਪ੍ਰੋ. ਸਨਦੀਪ ਸਿੰਘ ਹੁੰਦਲ ਨੇ ਯੋਗਦਾਨ ਪਾਇਆ | ਇਸ ਗਤੀਵਿਧੀ ਦੇ ਸਫਲਤਾਪੂਰਵਕ ਹੋਣ ਲਈ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ, ਜਨਰਲ ਸਕੱਤਰ ਡਾ. ਪਵਿੱਤਰਪਾਲ ਸਿੰਘ ਪਾਂਗਲੀ, ਐਗਜ਼ੀਕਿਊਟਿਵ ਮੈਂਬਰ ਰੁਪਿੰਦਰ ਕੌਰ ਬਰਾੜ, ਅਹੁਦੇਦਾਰਾਂ, ਮੈਂਬਰਾਂ ਅਤੇ ਕਾਲਜ ਪਿ੍ੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਸਮੁੱਚੀ ਟੀਮ ਦੀ ਹੌਸਲਾ ਅਫ਼ਜ਼ਾਈ ਕੀਤੀ |
Ad Position 22
No active advertisement
ਪਿਛਲੀ ਖ਼ਬਰ ਖੰਨਾ ਵਿਚ ਬਰਸਾਤ ਕਾਰਨ 2 ਦਿਨ ਲੇਟ ਮਨਾਇਆ ਬਸੰਤ ਮੇਲਾ ਅਗਲੀ ਖ਼ਬਰ ਗਰੀਬ ਪਰਿਵਾਰ ਦੀਆਂ ਚਾਰ ਧੀਆਂ ਨੂੰ ਸਰਕਾਰੀ ਨੌਕਰੀ ਮਿਲਣ 'ਤੇ ਵਿਧਾਇਕ ਗਿਆਸਪੁਰਾ ਵਧਾਈ ਦੇਣ ਪਹੁੰਚੇ
Ad Position 24