ਮਾਛੀਵਾੜਾ ਸਾਹਿਬ, 25 ਜਨਵਰੀ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਸ਼ਹਿਰ ਵਿਚ ਗਣਤੰਤਰਤਾ ਦਿਵਸ ਮੌਕੇ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਿਸ ਵਲੋਂ ਵੱਖ-ਵੱਖ ਥਾਵਾਂ ਅੰਬੇਦਕਰ ਚੌਂਕ, ਦਾਣਾ ਮੰਡੀ, ਗੁਰੂ ਗੋਬਿੰਦ ਸਿੰਘ ਸਟੇਡੀਅਮ, ਨਗਰ ਕੌਂਸਲ 'ਚ ਤਲਾਸ਼ੀ ਅਭਿਆਨ ਚਲਾਇਆ ਗਿਆ | ਪੁਲਿਸ ਟੀਮਾਂ ਵਲੋਂ ਬੱਸ ਸਟੈਂਡ 'ਚ ਬੱਸਾਂ ਤੇ ਸਵਾਰੀਆਂ ਦੇ ਸਾਮਾਨ ਦੀ ਤਲਾਸ਼ੀ ਲਈ ਗਈ | ਸਹਾਇਕ ਥਾਣੇਦਾਰ ਕਰਨੈਲ ਸਿੰਘ ਤੇ ਸੁਖਦੀਪ ਸਿੰਘ ਨੇ ਦੱਸਿਆ ਕਿ ਗਣਤੰਤਰਤਾ ਦਿਵਸ 'ਤੇ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ |