ਦੋਰਾਹਾ, 25 ਜਨਵਰੀ (ਪੱਤਰ ਪ੍ਰੇਰਕ)-ਸਰਸਵਤੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਦੋਰਾਹਾ ਵਿਚ ਗਣਤੰਤਰ ਦਿਵਸ ਬੜੇ ਉਤਸ਼ਾਹ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ | ਸਮਾਰੋਹ ਦੀ ਸ਼ੁਰੂਆਤ ਦਸਵੀਂ ਕਲਾਸ ਦੀ ਵਿਦਿਆਰਥਣ ਪ੍ਰਭਜੋਤ ਕੌਰ ਦੇ ਵਿਸ਼ੇਸ਼ ਭਾਸ਼ਣ ਨਾਲ ਹੋਈ, ਜਿਸ ਨੇ ਦੇਸ਼ ਦੇ ਸੰਵਿਧਾਨ ਅਤੇ ਨਾਗਰਿਕਾਂ ਦੇ ਕਰਤਬਾਂ ਬਾਰੇ ਸਭ ਨੂੰ ਜਾਗਰੂਕ ਕੀਤਾ | ਅੰਤ ਵਿਚ ਸਕੂਲ ਦੇ ਮੁਖੀ ਪ੍ਰੀਤੀਸ਼ ਗੁਸਾਂਈ ਨੇ ਸਭ ਵਿਦਿਆਰਥੀਆਂ ਨੂੰ ਦੇਸ਼ ਨਾਲ ਪਿਆਰ ਕਰਨ, ਅਨੁਸ਼ਾਸਨ ਬਣਾਈ ਰੱਖਣ ਅਤੇ ਚੰਗੇ ਨਾਗਰਿਕ ਬਣਨ ਦੀ ਪ੍ਰੇਰਨਾ ਦਿੱਤੀ |