ਮਲੌਦ, 25 ਜਨਵਰੀ (ਦਿਲਬਾਗ ਸਿੰਘ ਚਾਪੜਾ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਨਗਰ ਪੰਚਾਇਤ ਮਲੌਦ ਵਿਖੇ ਗਣਤੰਤਰ ਦਿਵਸ ਮਨਾਇਆ ਜਾਵੇਗਾ | ਅੱਜ ਸਵੇਰੇ 9.58 ਵਜੇ ਨਗਰ ਪੰਚਾਇਤ ਮਲੌਦ ਦੇ ਨਵਨਿਯੁਕਤ ਪ੍ਰਧਾਨ ਸ੍ਰੀਮਤੀ ਸੋਨੀਆ ਗੋਇਲ ਪਹਿਲੀ ਵਾਰ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ | ਇਸ ਮੌਕੇ ਕਾਰਜ ਸਾਧਕ ਅਫ਼ਸਰ, ਸਮੂਹ ਕੌਂਸਲਰ, ਸਾਬਕਾ ਫ਼ੌਜੀਆਂ ਅਤੇ ਕਰਮਚਾਰੀਆਂ ਤੋਂ ਬਿਨਾਂ ਇਲਾਕੇ ਦੀਆਂ ਸਨਮਾਨਯੋਗ ਸ਼ਖ਼ਸੀਅਤਾਂ ਹਾਜ਼ਰ ਹੋਣਗੀਆਂ |