15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਸੈਂਟੀਨਲ ਇੰਟਰਨੈਸ਼ਨਲ ਸਕੂਲ, ਸਮਰਾਲਾ ਵਿਚ 'ਗਣਤੰਤਰ ਦਿਵਸ' ਉਤਸ਼ਾਹ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 26-01-2026
ਸਮਰਾਲਾ, 25 ਜਨਵਰੀ (ਗੋਪਾਲ ਸੋਫਤ)-ਸੈਂਟੀਨਲ ਇੰਟਰਨੈਸ਼ਨਲ ਸਕੂਲ, ਸਮਰਾਲਾ ਵਿਚ ਅੱਜ ਭਾਰਤ ਦੇ 77ਵੇਂ ਗਣਤੰਤਰ ਦਿਵਸ ਨੂੰ ਇਸ ਸਾਲ ਵੀ ਬਹੁਤ ਹੀ ਸ਼ਾਨਦਾਰ ਅਤੇ ਰਾਸ਼ਟਰ ਭਗਤੀ ਨਾਲ ਮਨਾਇਆ ਗਿਆ | ਸਕੂਲ ਕੈਂਪਸ ਵਿਚ ਭਾਰਤੀ ਰਾਸ਼ਟਰੀ ਝੰਡੇ ਨੂੰ ਲਹਿਰਾਇਆ ਗਿਆ ਅਤੇ ਭਾਰਤੀ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ | ਸਵੇਰੇ ਸਕੂਲ ਦੇ ਵਿਸ਼ਾਲ ਮੈਦਾਨ ਵਿਚ ਸਮਾਰੋਹ ਸ਼ੁਰੂ ਹੋਇਆ, ਸਕੂਲ ਦੇ ਡਾਇਰੈਕਟਰ ਕਰਨਵੀਰ ਸਿੰਘ ਢਿੱਲੋਂ, ਮੈਨੇਜਿੰਗ ਡਾਇਰੈਕਟਰ ਅੰਮਿ੍ਤਪਾਲ ਕੌਰ ਢਿੱਲੋਂ ਅਤੇ ਪਿੰ੍ਰਸੀਪਲ ਡਾ. ਪੂਨਮ ਸ਼ਰਮਾ ਨੇ ਪੂਰੇ ਸਟਾਫ਼ ਨਾਲ ਮਿਲ ਕੇ ਭਾਰਤੀ ਝੰਡਾ ਲ ਗਿਆ | ਸਕੂਲ ਦੇ ਵਿਦਿਆਰਥੀਆਂ ਭਾਰਤੀ ਝੰਡੇ ਦੇ ਰੰਗਾਂ ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ਵਿਚ ਹਿੱਸਾ ਲਿਆ | ਛੋਟੇ ਬੱਚਿਆਂ ਨੇ ਰੰਗ-ਬਿਰੰਗੇ ਗੁਬਾਰੇ ਅਤੇ ਫੁੱਲਾਂ ਨਾਲ ਸਜਾਵਟ ਕੀਤੀ, ਜਦਕਿ ਵੱਡੇ ਵਿਦਿਆਰਥੀਆਂ ਨੇ ਭਾਸ਼ਣ ਅਤੇ ਕਵਿਤਾਵਾਂ ਪੇਸ਼ ਕੀਤੀਆਂ | ਇਸ ਮੌਕੇ ਕਰਨਵੀਰ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਗਣਤੰਤਰ ਦਿਵਸ ਸਾਨੂੰ ਆਪਣੇ ਅਧਿਕਾਰਾਂ ਅਤੇ ਫ਼ਰਜ਼ਾਂ ਨੂੰ ਯਾਦ ਕਰਾਉਂਦਾ ਹੈ | ਪਿੰ੍ਰਸੀਪਲ ਡਾ. ਪੂਨਮ ਸ਼ਰਮਾ ਵਿਦਿਆਰਥੀਆਂ ਨੂੰ ਪੜ੍ਹਾਈ ਅਤੇ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਬੇਰ ਕਲਾਂ ਵਿਖੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੀਆਂ ਸ਼ਾਦੀਆਂ ਤੇ ਅੱਖਾਂ ਦੇ ਕੈਂਪ 28 ਨੂੰ-ਸੰਤ ਸੁਖਦੇਵ ਸਿੰਘ ਅਗਲੀ ਖ਼ਬਰ ਪ੍ਰਧਾਨ ਸੋਨੀਆ ਗੋਇਲ ਅੱਜ ਝੰਡਾ ਲਹਿਰਾਉਣਗੇ
Ad Position 24