15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਪ੍ਰਸ਼ਾਸਨ ਦੀ ਨਾਲਾਇਕੀ ਕਾਰਨ 15 ਸਾਲਾ ਬੱਚਾ ਮੌਤ ਦੇ ਮੂੰਹ ਵਿਚ ਜਾ ਪਿਆ- ਨਾਗਰਾ

Ad Position 21
No active advertisement
ਅਜੀਤ ਡੈਸਕ 26-01-2026
ਮਾਛੀਵਾੜਾ ਸਾਹਿਬ, 25 ਜਨਵਰੀ (ਰਾਜਦੀਪ ਸਿੰਘ ਅਲਬੇਲਾ)-ਚਾਈਨਾ ਡੋਰ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਅਤੇ ਕੁੱਝ ਕੁ ਦੁਕਾਨਦਾਰ ਆਪਣੇ ਮੁਨਾਫ਼ੇ ਲਈ ਇਸ ਨੂੰ ਵੇਚ ਕੇ ਮਨੁੱਖੀ ਜ਼ਿੰਦਗੀਆਂ ਨਾਲ ਖਿਲਵਾੜ ਕਰ ਰਹੇ ਹਨ ਉੱਥੇ ਹੀ ਚਾਈਨਾ ਡੋਰ ਨਾਲ ਪਤੰਗਬਾਜ਼ੀ ਕਰਨ ਵਾਲੇ ਬੱਚਿਆਂ ਦੇ ਮਾਪੇ ਵੀ ਇਸ ਵਿਚ ਬਰਾਬਰ ਦੇ ਭਾਗੀਦਾਰ ਹਨ | ਉਕਤ ਵਿਚਾਰਾਂ ਦਾ ਪ੍ਰਗਟਾਵਾ ਪ੍ਰਗਟਾਵਾ ਸੱਚਾ ਸੌਦਾ ਆੜ੍ਹਤੀ ਐਸੋਸੀਏਸ਼ਨ ਦੇ ਸਰਪ੍ਰਸਤ ਤੇ ਆੜ੍ਹਤੀ ਗੁਰਨਾਮ ਸਿੰਘ ਨਾਗਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਸਮਰਾਲਾ ਵਿਖੇ ਇਸ ਖ਼ੂਨੀ ਡੋਰ ਦੀ ਚਪੇਟ ਵਿਚ ਆਉਣ ਕਾਰਨ 15 ਸਾਲ ਦੇ ਬੱਚੇ ਦੀ ਮੌਤ ਹੋ ਗਈ ਜੋ ਕਿ ਪ੍ਰਸ਼ਾਸਨ ਦੀ ਨਾਲਾਇਕੀ ਦਾ ਸਬੂਤ ਹੈ ਉਨ੍ਹਾਂ ਕਿਹਾ ਕਿ ਸੂਬੇ ਵਿਚ ਆਏ ਦਿਨ ਚਾਈਨਾ ਡੋਰ ਨਾਲ ਬਹੁਤ ਸਾਰੇ ਹਾਦਸੇ ਵਾਪਰਦੇ ਹਨ ਜਿਸ ਨਾਲ ਕਈ ਲੋਕ ਗੰਭੀਰ ਜ਼ਖ਼ਮੀ ਵੀ ਹੋਏ ਹਨ ਜੋ ਕਿ ਬਹੁਤ ਨਿੰਦਣਯੋਗ ਹੈ |

Ad Position 22
No active advertisement
ਪਿਛਲੀ ਖ਼ਬਰ ਬੜੂੰਦੀ 'ਚ ਬਿਕਰਮਜੀਤ ਸਿੰਘ ਆਹਲੂਵਾਲੀਆ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ ਬਾਬਾ ਧੰਨਾ ਸਿੰਘ, ਖ਼ਾਲਸਾ,... ਅਗਲੀ ਖ਼ਬਰ ਕਿਸਾਨਾਂ ਦੀਆਂ ਮੰਗਾਂ ਦੇ ਸਮਰਥਨ 'ਚ ਟਰੈਕਟਰ ਮਾਰਚ ਅੱਜ-ਮੇਹਲੋਂ/ਜੰਡਿਆਲੀ
Ad Position 24