ਖੰਨਾ, ਪਾਇਲ, ਸਮਰਾਲਾ ਸਬ ਡਵੀਜ਼ਨਾਂ 'ਚ ਗਣਤੰਤਰ ਦਿਵਸ ਦੇ ਮੁੱਖ ਸਮਾਰੋਹ ਮਨਾਏ
ਅਜੀਤ ਡੈਸਕ
28-01-2026
ਖੰਨਾ ਵਿਚ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ
ਖੰਨਾ, (ਹਰਜਿੰਦਰ ਸਿੰਘ ਲਾਲ)-ਖੰਨਾ ਦੀ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਵਿਖੇ 77ਵੇਂ ਗਣਤੰਤਰ ਦਿਵਸ ਉਤਸ਼ਾਹ ਤੇ ਦੇਸ਼-ਭਗਤੀ ਦੇ ਮਾਹੌਲ ਵਿਚ ਮਨਾਇਆ ਗਿਆ | ਇਸ ਮੌਕੇ ਖੰਨਾ ਦੀ ਐਸ. ਡੀ. ਐਮ ਸਵਾਤੀ ਟਿਵਾਣਾ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਝੰਡਾ ਲਹਿਰਾਉਣ ਤੋਂ ਬਾਅਦ ਐਸ. ਡੀ. ਐਮ ਸਵਾਤੀ ਟਿਵਾਣਾ ਨੇ ਪਰੇਡ ਦੀ ਮਾਰਚ ਪਾਸਟ ਤੋਂ ਸਲਾਮੀ ਲੈ ਕੇ ਲੋਕਾਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਏ. ਡੀ. ਜੇ. ਦਿਪਤੀ ਗੋਇਲ, ਸੰਦੀਪ ਕੌਰ, ਤਹਿਸੀਲਦਾਰ ਸੰਦੀਪ ਕੁਮਾਰ, ਨਾਇਬ ਤਹਿਸੀਲਦਾਰ ਮਨਪ੍ਰੀਤ ਸਿੰਘ ਨਾਮਧਾਰੀ, ਈ. ਓ. ਚਰਨਜੀਤ ਸਿੰਘ ਉਭੀ, ਸਕੱਤਰ ਮਾਰਕੀਟ ਕਮੇਟੀ ਕਮਲਜੀਤ ਸਿੰਘ ਮਾਨ, ਡੀ. ਐਸ. ਐਫ. ਓ. ਨਰਿੰਦਰ ਸਿੰਘ, ਡੀ. ਐਸ. ਪੀ. ਵਿਨੋਦ ਕੁਮਾਰ, ਐਸ. ਐਚ. ਓ. ਸੰਦੀਪ ਕੁਮਾਰ, ਡਾ. ਪਰਦੀਪ ਕੌਰ ਬੈਨੀਪਾਲ, ਸਕੱਤਰ ਰੈਡ ਕਰਾਸ ਖੁਸ਼ਪਾਲ ਚੰਦ, ਕਲਰਕ ਜਸਵੀਰ ਸਿੰਘ, ਨਗਰ ਕੌਂਸਲ ਕਲਰਕ ਆਸ਼ੂ ਆਦਿ ਹਾਜ਼ਰ ਸਨ |
ਨਗਰ ਕੌਂਸਲ ਦੇ ਪ੍ਰਧਾਨ ਕਮਲਜੀਤ ਸਿੰਘ ਲੱਧੜ ਵਲੋਂ ਝੰਡਾ ਲਹਿਰਾਇਆ
ਖੰਨਾ, (ਹਰਜਿੰਦਰ ਸਿੰਘ ਲਾਲ)-ਨਗਰ ਕੌਂਸਲ ਖੰਨਾ ਵਿਚ 77ਵੇਂ ਗਣਤੰਤਰ ਦਿਵਸ ਬੜੇ ਉਤਸ਼ਾਹ ਅਤੇ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਕਮਲਜੀਤ ਸਿੰਘ ਲੱਧੜ ਵਲੋਂ ਝੰਡਾ ਲਹਿਰਾਇਆ ਗਿਆ ਅਤੇ ਪੁਲਿਸ ਦੀ ਟੁਕੜੀ ਅਤੇ ਫਾਇਰ ਬਿ੍ਗੇਡ ਅਧਿਕਾਰੀਆਂ ਵਲੋਂ ਸਲਾਮੀ ਦਿੱਤੀ ਗਈ | ਇਸ ਮੌਕੇ ਕੌਂਸਲਰ ਸ਼ਮਿੰਦਰ ਸਿੰਘ ਮਿੰਟੂ, ਵੇਦ ਪ੍ਰਕਾਸ਼, ਸੁਖਦੇਵ ਮਿੱਡਾ, ਰਵਿੰਦਰ ਸਿੰਘ ਬੱਬੂ, ਸੰਦੀਪ ਘਈ, ਰਣਵੀਰ ਸਿੰਘ ਕਾਕਾ, ਨਰਿੰਦਰ ਵਰਮਾ, ਹਰਦੀਪ ਨੀਨੂ ਅਤੇ ਹੋਰ ਨਗਰ ਕੌਂਸਲ ਦੇ ਮੁਲਾਜ਼ਮ ਮੌਜੂਦ ਸਨ |
ਕੁਸ਼ਟ ਆਸ਼ਰਮ ਵਿਖੇ
ਖੰਨਾ, (ਹਰਜਿੰਦਰ ਸਿੰਘ ਲਾਲ)-ਕੁਸ਼ਟ ਆਸ਼ਰਮ ਜੀ. ਟੀ. ਬੀ. ਮਾਰਕੀਟ ਖੰਨਾ ਵਿਖੇ 77ਵਾਂ ਗਣਤੰਤਰ ਦਿਵਸ ਬੜੇ ਉਤਸ਼ਾਹ ਅਤੇ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਵਲੋਂ ਝੰਡਾ ਲਹਿਰਾਇਆ ਗਿਆ | ਇਸ ਮੌਕੇ ਕੁਸ਼ਟ ਆਸ਼ਰਮ ਵਿਚ ਲੱਡੂ ਅਤੇ ਬੇਸਣ ਦੀ ਬਰਫ਼ੀ ਵੰਡੀ ਗਈ | ਇਸ ਮੌਕੇ ਗੁਰਮੁਖ ਸਿੰਘ ਚਾਹਲ ਅਤੇ ਹੋਰ ਕਾਂਗਰਸੀ ਆਗੂ ਹਾਜ਼ਰ ਸਨ |
ਕਾਂਗਰਸ ਭਵਨ ਵਿਖੇ
ਖੰਨਾ, (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਲਾਲਾ ਲਾਜਪਤ ਰਾਏ ਮਾਰਕੀਟ ਚੋਂ ਕਾਂਗਰਸ ਭਵਨ ਵਿਖੇ 77ਵਾਂ ਗਣਤੰਤਰ ਦਿਵਸ ਬੜੇ ਉਤਸ਼ਾਹ ਅਤੇ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਵਲੋਂ ਝੰਡਾ ਲਹਿਰਾਇਆ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ, ਨਗਰ ਕੌਂਸਲ ਪ੍ਰਧਾਨ ਕਮਲਜੀਤ ਸਿੰਘ ਲੱਧੜ, ਸਾਬਕਾ ਚੇਅਰਮੈਨ ਸਤਨਾਮ ਸਿੰਘ ਸੋਨੀ, ਰੁਪਿੰਦਰ ਸਿੰਘ ਰਾਜਾ ਗਿੱਲ, ਗੁਰਮੁੱਖ ਸਿੰਘ ਚਾਹਲ, ਕੌਂਸਲਰ ਸ਼ਮਿੰਦਰ ਸਿੰਘ ਮਿੰਟੂ, ਕੌਂਸਲਰ ਰਵਿੰਦਰ ਸਿੰਘ ਬੱਬੂ, ਕੌਂਸਲਰ ਸੁਖਦੇਵ ਮਿੱਢਾ, ਪ੍ਰਧਾਨ ਤੇਜਿੰਦਰ ਸ਼ਰਮਾ, ਰਾਜੀਵ ਰਾਏ ਮਹਿਤਾ, ਅਮਨ ਕਟਾਰੀਆ, ਰਮੇਸ਼ ਕੁਮਾਰ ਮੇਸ਼ੀ, ਗੋਲਡੀ ਸ਼ਰਮਾ, ਰਾਸ਼ਿਦ ਖਾਨ, ਹੈਪੀ ਪਾਲ ਮੋਟਰ ਆਦਿ ਹਾਜਰ ਸਨ |
ਭਗਤ ਪੂਰਨ ਸਿੰਘ ਮੈਮੋਰੀਅਲ ਸਕੂਲ ਵਿਚ
ਖੰਨਾ, (ਹਰਜਿੰਦਰ ਸਿੰਘ ਲਾਲ)-ਭਗਤ ਪੂਰਨ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਰਾਜੇਵਾਲ 'ਚ ਗਣਤੰਤਰ ਦਿਵਸ ਬੜੇ ਉਤਸ਼ਾਹ ਅਤੇ ਦੇਸ਼ ਭਗਤੀ ਨਾਲ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਵੱਲੋਂ ਪਰਫਾਰਮੈਂਸ ਦਿੱਤੀਆਂ ਗਈਆਂ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਅਲਪਨਾ ਮਹਾਜਨ ਵਲੋਂ ਗਣਤੰਤਰ ਦਿਵਸ ਦੀ ਮਹੱਤਤਾ ਬਾਰੇ ਦੱਸਿਆ ਗਿਆ |
ਲਾਲਾ ਸਰਕਾਰੂ ਮੱਲ ਸਕੂਲ ਵਿਚ
ਖੰਨਾ, (ਹਰਜਿੰਦਰ ਸਿੰਘ ਲਾਲ)-ਲਾਲਾ ਸਰਕਾਰੂ ਮੱਲ ਸਰਵਹਿੱਤਕਾਰੀ ਸੀ. ਸੈਕ. ਵਿੱਦਿਆ ਮੰਦਰ, ਖੰਨਾ ਵਿਖੇ 77ਵਾਂ ਗਣਤੰਤਰ ਦਿਵਸ ਬੜੇ ਉਤਸ਼ਾਹ ਅਤੇ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇਵ ਕ੍ਰਿਸ਼ਨ ਢੰਡ ਨੇ ਸਮੂਹ ਮੈਂਬਰਾਨ ਸਮੇਤ ਤਿਰੰਗਾ ਝੰਡਾ ਲਹਿਰਾਉਣ ਉਪਰੰਤ ਰਾਸ਼ਟਰੀ ਗੀਤ ਗਾਇਆ | ਕਮੇਟੀ ਦੇ ਪ੍ਰਧਾਨ ਦੇਵ ਕ੍ਰਿਸ਼ਨ ਢੰਡ ਨੇ ਸਕੂਲ ਪਿ੍ੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ | ਸਕੂਲ ਪਿੰ੍ਰਸੀਪਲ ਡਾ. ਮਨੋਜ ਕੁਮਾਰ ਜੀ ਨੇ ਆਏ ਹੋਏ ਮੈਂਬਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਤੇ ਪੈਟਰਨ ਰਾਜ ਕੁਮਾਰ ਸਾਹਨੇਵਾਲੀਆ, ਉਪ ਪ੍ਰਧਾਨ ਰਮੇਸ਼ ਗੁਪਤਾ, ਜਨਰਲ ਸਕੱਤਰ ਵਿਨੋਦ ਗੁਪਤਾ, ਮੈਨੇਜਰ ਪਰਮਜੀਤ ਸਿੰਘ ਪੰਮੀ, ਮੈਨੇਜਰ ਵਿਨੋਦ ਗੁਪਤਾ (ਪੰਡਤ ਰਮੇਸ਼ ਚੰਦਰ ਵਸ਼ਿਸ਼ਟ ਸਰਵਹਿੱਤਕਾਰੀ ਵਿੱਦਿਆ ਮੰਦਰ), ਸਾਬਕਾ ਪ੍ਰਧਾਨ ਵਿਨੋਦ ਵਸ਼ਿਸ਼ਟ, ਮੈਂਬਰ ਅਸ਼ੋਕ ਵਿੱਜ ਅਤੇ ਪਿ੍ੰਸੀਪਲ ਤਿ੍ਪਤਾ ਲੰੂਬਾ (ਪੰਡਤ ਰਮੇਸ਼ ਚੰਦਰ ਵਸ਼ਿਸਟ ਸਰਵਹਿੱਤਕਾਰੀ ਵਿੱਦਿਆ ਮੰਦਰ) ਸ਼ਾਮਿਲ ਸਨ |
ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਨੰਗਲ ਵਿਖੇ
ਡੇਹਲੋਂ, (ਅੰਮਿ੍ਤਪਾਲ ਸਿੰਘ ਕੈਲੇ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਨੰਗਲ ਵਿਖੇ 77ਵਾਂ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਝੰਡਾ ਲਹਿਰਾਉਣ ਦੀ ਰਸਮ ਸਰਪੰਚ ਰਣਜੀਤ ਸਿੰਘ ਨੰਗਲ ਵਲੋਂ ਨਿਭਾਈ ਗਈ | ਉਪਰੰਤ ਬੱਚਿਆਂ ਵਲੋਂ ਰਾਸ਼ਟਰੀ ਗੀਤ ਗਾਇਨ ਕੀਤਾ ਗਿਆ | ਇਸ ਸਮੇਂ ਸਰਪੰਚ ਰਣਜੀਤ ਸਿੰਘ ਨੰਗਲ ਨੇ ਕਿਹਾ ਕਿ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਵਲੋਂ ਤਿਆਰ ਕੀਤਾ ਭਾਰਤ ਦਾ ਸੰਵਿਧਾਨ 1950 ਨੂੰ 26 ਜਨਵਰੀ ਵਾਲੇ ਦਿਨ ਲਾਗੂ ਕੀਤਾ ਗਿਆ ਸੀ, ਜਿਸ ਨੂੰ ਗਣਤੰਤਰ ਦਿਵਸ ਨਾਲ ਯਾਦ ਕੀਤਾ ਜਾਂਦਾ ਹੈ | ਇਸ ਸਮੇਂ ਹਰਜੀਤ ਸਿੰਘ, ਮੁੱਖ ਅਧਿਆਪਕਾ ਪ੍ਰਦੀਪ ਕੌਰ, ਪੰਚ ਹਰਜਿੰਦਰ ਕੌਰ, ਪੰਚ ਜਸਵੀਰ ਕੌਰ, ਪੰਚ ਹਰਵਿੰਦਰ ਸਿੰਘ, ਪੰਚ ਪ੍ਰੀਤਮ ਸਿੰਘ, ਜਸਵਿੰਦਰ ਸਿੰਘ ਜੱਸੀ, ਹਰਬੰਸ ਸਿੰਘ ਸਾਬਕਾ ਪੰਚ, ਹਰਵਿੰਦਰ ਸਿੰਘ ਪ੍ਰਧਾਨ, ਹਰਵਿੰਦਰ ਸਿੰਘ ਰਾਜੂ, ਕਿਰਨਪ੍ਰੀਤ ਕੌਰ, ਰੇਨੂੰ, ਰਫ਼ੀ ਆਦਿ ਹਾਜ਼ਰ ਸਨ |
ਨਗਰ ਪੰਚਾਇਤ ਮਲੌਦ ਵਿਖੇ
ਮਲੌਦ, (ਦਿਲਬਾਗ ਸਿੰਘ ਚਾਪੜਾ/ਸਹਾਰਨ ਮਾਜਰਾ)-ਨਗਰ ਪੰਚਾਇਤ ਮਲੌਦ ਵਿਖੇ ਦੇਸ਼ ਦਾ 77ਵਾਂ ਗਣਤੰਤਰਤਾ ਦਿਵਸ ਮਨਾਇਆ ਗਿਆ, ਜਿਸ ਦੌਰਾਨ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਨਗਰ ਪੰਚਾਇਤ ਮਲੌਦ ਦੀ ਪ੍ਰਧਾਨ ਸੋਨੀਆ ਗੋਇਲ ਵੱਲੋਂ ਅਦਾ ਕੀਤੀ ਗਈ | ਮਲੌਦ ਪੁਲਿਸ ਦੇ ਮੁਨਸ਼ੀ ਹਰਮਿੰਦਰ ਸਿੰਘ ਅਤੇ ਏ. ਐਸ. ਆਈ. ਬਲਵਿੰਦਰ ਸਿੰਘ ਦੀ ਅਗਵਾਈ ਹੇਠ ਮਲੌਦ ਪੁਲਿਸ ਦੇ ਜਵਾਨਾਂ ਵਲੋਂ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ | ਕੌਂਸਲਰ ਦੀਪਕ ਗੋਇਲ ਵੱਲੋਂ ਪਹੁੰਚੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਜਗਦੀਪ ਸਿੰਘ, ਪਰਮਜੀਤ ਕੌਰ, ਜਸਵਿੰਦਰ ਸਿੰਘ ਗਿਆਨੀ, ਦੀਪਕ ਗੋਇਲ, ਪਰਮਜੀਤ ਕੌਰ, ਕਾਮਰੇਡ ਭਗਵਾਨ ਸਿੰਘ ਸੋਮਲ ਖੇੜੀ (ਸਾਰੇ ਕੌਂਸਲਰ), ਸਮਾਜ ਸੇਵੀ ਇੰਦਰਜੀਤ ਪੁਰੀ, ਸਾਬਕਾ ਕੌਂਸਲਰ ਨਿਰਮਲ ਸਿੰਘ ਨਿੰਮਾ, ਪ੍ਰਧਾਨ ਕੁਲਦੀਪ ਸਿੰਘ ਸੋਮਲ, ਮਨਜੀਤ ਸਿੰਘ ਧਾਲੀਵਾਲ, ਅਮਰਿੰਦਰ ਸਿੰਘ ਮੁੰਦਰੀ ਰੋੜੀਆਂ, ਸਤਨਾਮ ਸਿੰਘ ਸੱਤਾ ਰੋੜੀਆਂ, ਰੂਬਲ ਸਿੰਗਲਾ, ਨੀਰਜ਼ ਵਰਮਾ, ਲੈਕਚਰਾਰ ਬਿਕਰਮਜੀਤ ਸਿੰਘ, ਰਾਮ ਆਸਰਾ ਸਿੰਘ, ਮਾ. ਤਰਨਜੀਤ ਸਿੰਘ, ਠੇਕੇਦਾਰ ਮਨੀਸ਼ ਕੁਮਾਰ ਵਡੇਰਾ, ਜੂਨੀਅਰ ਸਹਾਇਕ ਗੁਰਜੀਤ ਸਿੰਘ ਰੋੜੀਆਂ, ਕਲਰਕ ਰਾਕੇਸ ਕੁਮਾਰ, ਕਲਰਕ ਗੁਰਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਐਕਸ ਸਰਵਿਸਮੈਨ ਅਤੇ ਸ਼ਹਿਰ ਵਾਸੀ ਹਾਜ਼ਰ ਸਨ |
ਰਾੜਾ ਸਾਹਿਬ ਸਕੂਲ ਵਿਖੇ
ਰਾੜਾ ਸਾਹਿਬ, (ਪ੍ਰੀਤਮ ਸਿੰਘ ਮੁਕੰਦਪੁਰੀ)-ਸੰਤ ਬਾਬਾ ਅਮਰ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ ਰਾੜਾ ਸਾਹਿਬ ਵਿਖੇ 77ਵਾਂ ਗਣਤੰਤਰ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਮਨਿੰਦਰਜੀਤ ਸਿੰਘ ਬੈਨੀਪਾਲ ਨੇ ਬਤੌਰ ਮੁੱਖ ਮਹਿਮਾਨ ਕੌਮੀ ਝੰਡਾ ਲਹਿਰਾਇਆ | ਇਸ ਮੌਕੇ ਵਾਈਸ ਪਿ੍ੰਸੀਪਲ ਹਰਪ੍ਰੀਤ ਕੌਰ ਸਟੇਟ ਅਫ਼ਸਰ ਕੈਪਟਨ ਰਣਜੀਤ ਸਿੰਘ ਅਤੇ ਸੂਬੇਦਾਰ ਜਸਵੀਰ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ 'ਤੇ ਬੱਚਿਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ |
ਰੋੜੀਆਂ ਜੋੜੀ ਗਣਤੰਤਰਤਾ ਦਿਵਸ ਮੌਕੇ ਸਨਮਾਨਿਤ
ਮਲੌਦ, (ਸਹਾਰਨ ਮਾਜਰਾ)- ਪਿੰਡ ਰੋੜੀਆਂ ਜ਼ਿਲ੍ਹਾ ਲੁਧਿਆਣਾ ਦੀ ਜੋੜੀ ਸਰਬਜੀਤ ਕੌਰ (60 ਸਾਲ) ਰਿਟਾਇਰਡ ਫ਼ਿਜ਼ੀਕਲ ਟੀਚਰ ਅਤੇ ਉਨ੍ਹਾਂ ਦੇ ਜੀਵਨ ਸਾਥੀ ਮੋਹਿੰਦਰ ਸਿੰਘ ਸੇਵਾਮੁਕਤ ਸੂਬੇਦਾਰ ਮੇਜਰ (70 ਸਾਲ) ਨੇ ਖੇਡਾਂ ਦੇ ਖੇਤਰ ਵਿੱਚ ਇੱਕ ਨਵਾਂ ਇਤਿਹਾਸ ਰਚ ਦਿੱਤਾ ਹੈ | ਇਸੇ ਖ਼ੁਸ਼ੀ ਤਹਿਤ ਸਬ ਡਵੀਜ਼ਨ ਪ੍ਰਸ਼ਾਸਨ ਪਾਇਲ ਵਲੋਂ ਐੱਸ. ਡੀ. ਐੱਮ ਪ੍ਰਦੀਪ ਸਿੰਘ ਬੈਂਸ ਅਤੇ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਇਸ ਪਿੰਡ ਰੋੜੀਆਂ ਜੋੜੀ ਨੂੰ ਵਧਾਈ ਦਿੰਦਿਆਂ 77ਵੇਂ ਗਣਤੰਤਰਤਾ ਦਿਵਸ ਮੌਕੇ ਉਚੇਚੇ ਤੌਰ 'ਤੇ ਸਨਮਾਨਿਤ ਕੀਤਾ |
ਬਿ੍ਟਿਸ਼ ਕਾਨਵੈਂਟ ਸਕੂਲ ਫ਼ਤਿਹਪੁਰ 'ਚ
ਈਸੜੂ, (ਬਲਵਿੰਦਰ ਸਿੰਘ)-ਬਿ੍ਟਿਸ਼ ਕਾਨਵੈਂਟ ਸਕੂਲ ਫ਼ਤਿਹਪੁਰ ਵਿਖੇ ਪ੍ਰਧਾਨ ਜਤਿੰਦਰਪਾਲ ਸਿੰਘ ਜੌਲੀ, ਚੇਅਰ ਪਰਸਨ ਸਤਿੰਦਰਜੀਤ ਕੌਰ ਜੌਲੀ, ਉਪ ਪ੍ਰਧਾਨ ਨਵੇਰਾ ਜੌਲੀ ਅਤੇ ਪਿ੍ੰਸੀਪਲ ਗਗਨਪ੍ਰੀਤ ਕੌਰ ਗਿੱਲ ਦੀ ਅਗਵਾਈ ਹੇਠ ਗਣਤੰਤਰ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਸਕੂਲ ਦੇ ਪਿ੍ੰਸੀਪਲ ਗਗਨਪ੍ਰੀਤ ਕੌਰ ਗਿੱਲ ਨੇ ਸਭ ਨੂੰ ਗਣਤੰਤਰ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ |
ਗੋਪਾਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸੜੂ ਵਿਖੇ
ਈਸੜੂ, (ਬਲਵਿੰਦਰ ਸਿੰਘ)-ਪਿ੍ੰਸੀਪਲ ਸੁਮਨ ਜੌਲੀ ਦੀ ਯੋਗ ਅਗਵਾਈ ਵਿੱਚ ਇਲਾਕੇ ਦੀ ਨਾਮਵਰ ਸੰਸਥਾ ਗੋਪਾਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਈਸੜੂ ਵਿਖੇ 77ਵਾਂ ਗਣਤੰਤਰਾ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਨਰਸਰੀ ਤੋਂ 10+2 ਸ਼੍ਰੇਣੀ ਦੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਝੰਡੇ ਦੇ ਰੰਗ ਨਾਲ ਮਿਲਦੀਆਂ ਪੁਸ਼ਾਕਾਂ ਪਾ ਕੇ ਦੇਸ਼ ਭਗਤੀ ਦੇ ਜੋਸ਼ ਵਿੱਚ ਅਲੱਗ ਹੀ ਤਰ੍ਹਾਂ ਦਾ ਰੰਗ ਬੰਨਿ੍ਹਆ ਹੋਇਆ ਸੀ |
ਕੈਂਬਰਿਜ਼ ਮਾਡਰਨ ਸੀਨੀ. ਸੈਕੰਡਰੀ ਸਕੂਲ ਚੋਮੋਂ
ਮਲੌਦ, (ਸਹਾਰਨ ਮਾਜਰਾ)- ਕੈਂਬਰਿਜ਼ ਮਾਡਰਨ ਸੀ. ਸੈਕੰਡਰੀ ਸਕੂਲ ਚੋਮੋਂ ਮਲੌਦ ਵਿਚ 77ਵੇਂ ਗਣਤੰਤਰ ਦਿਵਸ ਦੇ ਇਤਿਹਾਸਿਕ ਦਿਨ ਨੂੰ ਪਿ੍ੰ. ਸੰਜੀਵ ਮੋਦਗਿਲ, ਸਕੂਲ ਮੈਨੇਜਮੈਂਟ, ਸਮੂਹ ਸਟਾਫ਼, ਅਤੇ ਬੱਚਿਆਂ ਵਲੋਂ ਬਹੁਤ ਧੂਮ ਧਾਮ ਨਾਲ ਮਨਾਇਆ ਗਿਆ | ਸਕੂਲੀ ਵਿਦਿਆਰਥੀਆਂ ਵਲੋਂ ਇਸ ਦਿਨ ਦੀ ਮਹਾਨਤਾ ਸਮਝਦੇ ਹੋਏ 'ਜੈ ਭਾਰਤ ਮਾਤਾ ਦੀ' ਨਾਅਰੇ ਲਗਾਏ ਗਏ | ਇਸ ਮੌਕੇ ਉੱਘੇ ਵਿਦਵਾਨ ਡਾਕਟਰ ਕਰਨੈਲ ਸਿੰਘ ਕਾਲੀਆ, ਕਰਮਦੀਪ ਕੌਰ, ਬਲਦੀਪ ਕੌਰ, ਪੱਲਵੀ, ਸ਼ਬਨਮ, ਲਖਵੀਰ ਕੌਰ, ਹਰਪ੍ਰੀਤ ਕੌਰ, ਮਨਪ੍ਰੀਤ ਕੌਰ, ਕਮਲਪ੍ਰੀਤ ਕੌਰ, ਚਮਨਦੀਪ ਕੌਰ, ਕਿਰਨ ਕੌਰ, ਰਣਜੀਤ ਕੌਰ, ਕਿਰਨਜੀਤ ਕੌਰ, ਰਮਨੀਤ ਕੌਰ, ਮਾ.ਹਰਪ੍ਰੀਤ ਸਿੰਘ ਸੋਮਲਖੇੜੀ ਆਦਿ ਹਾਜ਼ਰ ਸਨ |
ਪਾਇਲ 'ਚ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਐੱਸ. ਡੀ. ਐੱਮ ਪਾਇਲ ਨੇ ਅਦਾ ਕੀਤੀ
ਪਾਇਲ, (ਨਿਜ਼ਾਮਪੁਰ/ਰਜਿੰਦਰ ਸਿੰਘ)-ਅੱਜ ਇੱਥੇ ਦਾਣਾ ਮੰਡੀ ਵਿਚ 77ਵੇਂ ਗਣਤੰਤਰ ਦਿਵਸ 'ਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਐੱਸ. ਡੀ. ਐੱਮ ਪਾਇਲ ਪ੍ਰਦੀਪ ਸਿੰਘ ਬੈਂਸ ਨੇ ਅਦਾ ਕੀਤੀ | ਇਸ ਮੌਕੇ ਸਕੂਲੀ ਬੱਚਿਆਂ ਨੇ ਰਾਸ਼ਟਰੀ ਗੀਤ ਪੇਸ਼ ਕੀਤਾ | ਇਸ ਸਮੇਂ ਆਜ਼ਾਦੀ ਘੁਲਾਟੀਏ, ਅਗਨੀ ਵੀਰ, ਵੱਖ-ਵੱਖ ਖੇਤਰਾਂ ਵਿੱਚ ਸੇਵਾਵਾਂ ਨਿਭਾਉਣ ਵਾਲੇ ਅਤੇ ਖੇਡਾਂ ਵਿੱਚ ਮੱਲ੍ਹਾਂ ਮਾਰਨ ਵਾਲੇ ਬੱਚਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਸਿਵਲ ਕੋਰਟ ਪਾਇਲ ਦੇ ਜੱਜ ਵਕੀਲਾਂ ਬੀਬੀ, ਡੀ. ਐੱਸ ਪੀ. ਪਾਇਲ ਜਸਬਿੰਦਰ ਸਿੰਘ ਖੈਹਿਰਾ, ਤਹਿਸੀਲਦਾਰ ਗੁਰਪ੍ਰੀਤ ਸਿੰਘ, ਨਾਇਬ ਤਹਿਸੀਲਦਾਰ ਰਘਵੀਰ ਸਿੰਘ ਮਲੌਦ, ਏ. ਆਰ. ਕਮਲਜੀਤ ਸਿੰਘ ਮਾਂਗਟ, ਚੇਅਰਮੈਨ ਗੁਰਦਰਸ਼ਨ ਸਿੰਘ ਕੂਹਲੀ, ਆੜਤ ਐਸੋਸੀਏਸ਼ਨ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਅਵਿਨਾਸ਼ਪ੍ਰੀਤ ਸਿੰਘ ਜੱਲਾ, ਅਭੈ ਸਿੰਘ ਬੈਂਸ, ਪ੍ਰੋਫੈਸਰ ਇੰਦਰਪਾਲ ਸਿੰਘ, ਐੱਸ. ਐੱਚ. ਓ ਸੁਖਵਿੰਦਰਪਾਲ ਸਿੰਘ ਸੋਹੀ ਵੀ ਹਾਜ਼ਰ ਸਨ | ਸਟੇਜ ਸਕੱਤਰ ਦੀ ਭੂਮਿਕਾ ਮਾ. ਹਰਦੀਪ ਸਿੰਘ ਜੁਲਮਗੜ੍ਹ ਨੇ ਨਿਭਾਈ |
ਨਗਰ ਕੌਂਸਲ ਦੋਰਾਹਾ ਵਿਖੇ ਗਣਤੰਤਰ ਦਿਵਸ ਮੌਕੇ ਵਿਧਾਇਕ ਗਿਆਸਪੁਰਾ ਨੇ ਝੰਡਾ ਲਹਿਰਾਇਆ
ਦੋਰਾਹਾ, (ਮਨਜੀਤ ਸਿੰਘ ਗਿੱਲ)- ਨਗਰ ਕੌਂਸਲ ਦੋਰਾਹਾ ਵਿਖੇ ਗਣਤੰਤਰ ਦਿਵਸ ਪ੍ਰਧਾਨ ਸੁਦਰਸ਼ਨ ਕੁਮਾਰ ਪੱਪੂ ਦੀ ਅਗਵਾਈ ਵਿੱਚ ਮਨਾਇਆ ਗਿਆ | ਇਸ ਮੌਕੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਝੰਡੇ ਦੀ ਰਸਮ ਅਦਾ ਕੀਤੀ ਗਈ | ਇਸ ਮੌਕੇ ਉਨ੍ਹਾਂ ਨਾਲ ਨਗਰ ਕੌਂਸਲ ਦੇ ਪ੍ਰਧਾਨ ਸੁਦਰਸ਼ਨ ਕੁਮਾਰ, ਸੀਨੀਅਰ ਮੀਤ ਪ੍ਰਧਾਨ ਕੁਲਵੰਤ ਸਿੰਘ, ਕਾਰਜ ਸਾਦਕ ਅਫ਼ਸਰ ਹਰਨਰਿੰਦਰ ਸਿੰਘ ਸ਼ੇਰਗਿੱਲ ਨੇ ਵੀ ਸਾਂਝੇ ਤੌਰ ਝੰਡੇ ਲਹਿਰਾਇਆ ਗਿਆ ਤੇ ਸਕੂਲ ਦੇ ਬੱਚਿਆਂ ਵੱਲੋਂ ਰਾਸ਼ਟਰੀ ਗੀਤ ਗਾਇਆ ਗਿਆ | ਇਸ ਮੌਕੇ ਸਾਬਕਾ ਕੌਂਸਲਰ ਕੰਵਲਜੀਤ ਸਿੰਘ, ਵਿਸ਼ਣੂ ਦੱਤ, ਸੁਖਵਿੰਦਰ ਸਿੰਘ ਨੋਨਾ, ਹਰਨੇਕ ਸਿੰਘ ਨੇਕੀ ਕੌਂਸਲਰ, ਬੋਬੀ ਕਪਿਲਾ, ਬੌਬੀ ਤਿਵਾਰੀ, ਪੰਕਜ ਸ਼ਰਮਾ, ਲੇਖ ਰਾਜ ਆਨੰਦ, ਰਾਣਾ ਕੂਨਰ, ਮੰਗਾਂ ਜਰਮਨ, ਰਾਹੁਲ ਬੈਕਟਰ, ਇੰਦਰਜੀਤ ਫ਼ੌਜੀ, ਦਵਿੰਦਰ ਰਾਜਾ, ਰੋਕੀ ਸਹੋਤਾ, ਗੁਰਵਿੰਦਰ ਸਿੰਘ ਬਾਜਵਾ, ਰਣਜੀਤ ਸਿੰਘ ਕੌਂਸਲਰ ਆਦਿ ਸਨ |
ਸਮਰਾਲਾ 'ਚ ਐੈੱਸ. ਡੀ. ਐੱਮ. ਰਜਨੀਸ਼ ਅਰੋੜਾ ਨੇ ਕੌਮੀ ਝੰਡਾ ਲਹਿਰਾਇਆ
ਸਮਰਾਲਾ, (ਗੋਪਾਲ ਸੋਫਤ)-ਦੇਸ਼ ਦਾ 77ਵਾਂ ਗਣਤੰਤਰਤਾ ਦਿਵਸ ਸਮਰਾਲਾ ਦੀ ਨਵੀਂ ਅਨਾਜ ਮੰਡੀ ਵਿਚ ਪੂਰੀ ਸ਼ਾਨੋ ਸ਼ੌਕਤ ਦੇ ਨਾਲ ਮਨਾਇਆ ਗਿਆ | ਸਥਾਨਕ ਐੱਸ. ਡੀ. ਐੱਮ. ਰਜਨੀਸ਼ ਅਰੋੜਾ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪਰੇਡ ਤੋਂ ਸਲਾਮੀ ਲਈ | ਇਸ ਮੌਕੇ 'ਤੇ ਐੱਸ. ਡੀ. ਐੱਮ. ਅਰੋੜਾ ਵਲੋਂ ਲੋੜਵੰਦਾਂ ਨੂੰ ਟਰਾਈ ਸਾਈਕਲ ਵੰਡਣ ਸਮੇਤ ਆਜ਼ਾਦੀ ਘੁਲਾਟੀਏ ਦੇ ਪਰਿਵਾਰਕ, ਮੈਂਬਰਾਂ, ਸ਼ਲਾਘਾਯੋਗ ਕਾਰਗੁਜ਼ਾਰੀ ਵਿਖਾਉਣ ਵਾਲੇ ਅਧਿਕਾਰੀਆਂ ਅਤੇ ਸਮਾਜ ਸੇਵਾ ਵਿਚ ਯੋਗਦਾਨ ਦੇਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ 'ਤੇ ਸਥਾਨਕ ਤਿੰਨੇ ਅਦਾਲਤਾਂ ਦੇ ਮਾਣਯੋਗ ਜੱਜ, ਤਹਿਸੀਲਦਾਰ ਸੰਦੀਪ ਸ਼ਰਮਾ, ਕਾਰਜਸਾਧਕ ਅਫ਼ਸਰ ਅਮਨਦੀਪ ਸਿੰਘ ਅਤੇ ਹੋਰ ਅਧਿਕਾਰੀ, ਸਕੂਲ ਦੇ ਵਿਦਿਆਰਥੀ ਤੇ ਅਧਿਆਪਕ ਅਤੇ ਪਤਵੰਤੇ ਵਿਅਕਤੀਆਂ ਨੇ ਵੀ ਸ਼ਮੂਲੀਅਤ ਕੀਤੀ |
ਪ੍ਰਧਾਨ ਵਿਕਾਸ ਸ਼ਰਮਾ ਨੇ ਨਗਰ ਕੌਂਸਲ ਵਿਖੇ ਝੰਡਾ ਲਹਿਰਾਇਆ
ਅਹਿਮਦਗੜ੍ਹ, (ਰਵਿੰਦਰ ਪੁਰੀ)-ਗਣਤੰਤਰ ਦਿਵਸ ਨੂੰ ਸਮਰਪਿਤ ਸਮਾਗਮ ਸਥਾਨਕ ਨਗਰ ਕੌਂਸਲ ਵਿਖੇ ਹੋਇਆ | ਜਿੱਥੇ ਝੰਡਾ ਲਹਿਰਾਉਣ ਦੀ ਰਸਮ ਪ੍ਰਧਾਨ ਨਗਰ ਕੌਂਸਲ ਵਿਕਾਸ ਸ਼ਰਮਾ ਨੇ ਨਿਭਾਈ | ਇਸ ਮੌਕੇ 'ਤੇ ਪੁਲਿਸ ਪਾਰਟੀ ਨੇ ਝੰਡੇ ਨੂੰ ਸਲਾਮੀ ਦਿੱਤੀ ਅਤੇ ਸਕੂਲੀ ਬੱਚਿਆਂ ਨੇ ਰਾਸ਼ਟਰੀ ਗੀਤ ਗਾਇਆ | ਇਸ ਮੌਕੇ ਸਾਬਕਾ ਪ੍ਰਧਾਨ ਜਤਿੰਦਰ ਭੋਲਾ ਤੇ ਰਵਿੰਦਰ ਪੁਰੀ, ਕੌਂਸਲਰ ਵਿੱਕੀ ਟੰਡਨ, ਦੀਪਕ ਸ਼ਰਮਾ, ਆਨੰਦੀ ਦੇਵੀ, ਅਮਨ ਅਫਰੀਦੀ, ਸੰਦੀਪ ਬੰਧਣ, ਮਨੀ ਸੇਖਾ ਤੋਂ ਇਲਾਵਾ ਸਮਾਜ ਸੇਵਕ ਸਨੀ ਵਰਮਾ, ਰੌਬੀ ਢੰਡ, ਪੱਪੂ ਵਾਲੀਆ, ਰੋਹਿਤ ਢੰਡ, ਵਿਸ਼ਾਲ ਸ਼ੂਰਲੀਆਂ, ਸੋਨੂੰ ਸ਼ਰਮਾ, ਬਿੱਟਾ ਸਰਪੰਚ ਤੋਂ ਇਲਾਵਾ ਸਮੂਹ ਸਟਾਫ਼ ਮੈਂਬਰ ਹਾਜਿਰ ਸਨ |
ਬਹਾਦਰਗੜ੍ਹ ਸਕੂਲ ਵਿਖੇ ਰੌਮੀ ਛਪਾਰ ਨੇ ਝੰਡਾ ਲਹਿਰਾਇਆ
ਅਹਿਮਦਗੜ੍ਹ, (ਰਵਿੰਦਰ ਪੁਰੀ)-ਗੁਰੂ ਹਰਗੋਬਿੰਦ ਖ਼ਾਲਸਾ ਸਕੂਲ ਬਹਾਦਰਗੜ੍ਹ ਵਿਖੇ ਗਣਤੰਤਰ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ | ਜਿੱਥੇ ਝੰਡਾ ਲਹਿਰਾਉਣ ਦੀ ਰਸਮ ਮੈਨੇਜਰ ਰੌਮੀ ਛਪਾਰ ਤੇ ਸੈਕਟਰੀ ਗੁਰਮੀਤ ਸਿੰਘ ਨੇ ਨਿਭਾਈ | ਇਸ ਮੌਕੇ 'ਤੇ ਸਕੂਲ ਪ੍ਰਬੰਧਕ ਐਡਵੋਕੇਟ ਅਰਵਿੰਦ ਸਿੰਘ ਮਾਵੀ, ਸਰਪੰਚ ਹਰਦੀਪ ਸਿੰਘ ਬੌੜਹਾਈ, ਡਾ. ਚਰਨਜੀਤ ਸਿੰਘ ਪੰਧੇਰ, ਕੁਲਵੰਤ ਸਿੰਘ ਛਪਾਰ, ਜਗਜੀਤ ਸਿੰਘ ਸਹਾਰਨਮਾਜਰਾ, ਪਰਮਿੰਦਰ ਸਿੰਘ, ਐਰਿਕ ਬੋਪਾਰਾਏ, ਜਗਦੇਵ ਸਿੰਘ, ਪਿ੍ੰਸੀਪਲ ਪ੍ਰਦੀਪ ਕੌਰ, ਪਿ੍ੰਸੀਪਲ ਹਰਸਿਮਰਨ ਕੌਰ ਆਦਿ ਹਾਜਿਰ ਸਨ |
ਬਲਾਕ ਕਾਂਗਰਸ ਕਮੇਟੀ ਨੇ ਮਨਾਇਆ ਗਣਤੰਤਰ ਦਿਵਸ
ਮਾਛੀਵਾੜਾ ਸਾਹਿਬ, (ਮਨੋਜ ਕੁਮਾਰ)-ਦੇਸ਼ ਦੇ 77ਵੇਂ ਗਣਤੰਤਰ ਦਿਵਸ ਨੂੰ ਬਲਾਕ ਕਾਂਗਰਸ ਕਮੇਟੀ ਦੇ ਆਗੂਆਂ ਨੇ ਬਹੁਤ ਹੀ ਉਤਸ਼ਾਹ ਭਰੇ ਮਾਹੌਲ ਵਿਚ ਮਨਾਇਆ | ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ ਦੀ ਅਗਵਾਈ ਵਿਚ ਇਕੱਤਰ ਪਾਰਟੀ ਨਾਲ ਦਿਨ ਰਾਤ ਖੜੇ ਰਹਿਣ ਵਾਲੇ ਆਗੂਆਂ ਨੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੇ ਸੁਪਨਿਆਂ ਨੂੰ ਇਸੇ ਤਰਾਂ ਸਾਕਾਰ ਕਰਨ ਦਾ ਅਹਿਦ ਲਿਆ | ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਦੇ ਸਮਰਾਲਾ ਹਾਊਸ ਵਿਚ ਤਿਰੰਗਾ ਲਹਿਰਾਉਣ ਦੀ ਰਸਮ ਨਿਭਾਈ | ਗਣਤੰਤਰ ਦਿਵਸ ਦੀ ਖ਼ੁਸ਼ੀ ਨੰੂ ਸਾਂਝਾ ਕਰਨ ਲਈ ਜਸਪ੍ਰੀਤ ਸਿੰਘ ਸਹਿਜੋਮਾਜਰਾ, ਵਿਨੀਤ ਝੜੌਦੀ, ਜਗਤਾਰ ਸਿੰਘ, ਲਖਵੀਰ ਸਿੰਘ, ਕੁਲਵਿੰਦਰ ਸਿੰਘ, ਚੌਧਰੀ ਬਲਵਿੰਦਰ ਰਾਏ ਤੋਂ ਇਲਾਵਾ ਹੋਰ ਕਈ ਪਾਰਟੀ ਆਗੂਆਂ ਨੇ ਸ਼ਿਰਕਤ ਕੀਤੀ |
ਟੈਗੋਰ ਗਲੋਬਲ ਸਕੂਲ ਸਮਰਾਲਾ ਵਿਖੇ
ਸਮਰਾਲਾ, (ਕੁਲਵਿੰਦਰ ਸਿੰਘ/ਗੋਪਾਲ ਸੋਫਤ)-ਸਮਰਾਲਾ ਦੀ ਮਾਣਮੱਤੀ ਸਿੱਖਿਆ ਸੰਸਥਾ ਟੈਗੋਰ ਗਲੋਬਲ ਸਕੂਲ ਸੀ. ਸੈ. ਸਮਰਾਲਾ ਵਿਖੇ 26 ਜਨਵਰੀ ਨੂੰ ਗਣਤੰਤਰ ਦਿਵਸ 'ਵੰਦੇ ਮਾਤਰਮ ਦੇ 150 ਸਾਲ' ਦੀ ਥੀਮ ਹੇਠ ਬੜੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਹ ਸਮਾਗਮ ਬਾਲ ਕਿ੍ਸ਼ਨ ਅਨੇਜਾ ਅਤੇ ਸਵਾਤੀ ਅਨੇਜਾ ਦੀ ਰਹਿਨੁਮਾਈ ਹੇਠ ਹੋਇਆ | ਸਮਾਗਮ ਦੀ ਸ਼ੁਰੂਆਤ ਵਿਚ ਸਕੂਲ ਦੇ ਪਿ੍ੰਸੀਪਲ ਮਨੋਜ ਕੁਮਾਰ ਨੇ ਰਾਸ਼ਟਰੀ ਝੰਡਾ ਲਹਿਰਾਇਆ | ਸਮਾਗਮ ਦੇ ਅੰਤ ਵਿਚ ਸਕੂਲ ਦੇ ਪਿ੍ੰਸੀਪਲ ਮਨੋਜ ਕੁਮਾਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ |
ਨਗਰ ਕੌਂਸਲ ਸਾਹਨੇਵਾਲ ਵਿਖੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਤਿਰੰਗਾ ਝੰਡਾ
ਸਾਹਨੇਵਾਲ, (ਅਮਰਜੀਤ ਸਿੰਘ ਮੰਗਲੀ/ਹਨੀ ਚਾਠਲੀ)-ਨਗਰ ਕੌਂਸਲ ਸਾਹਨੇਵਾਲ ਦੇ ਪ੍ਰਧਾਨ ਪੂਜਾ ਭਾਟੀਆ ਅਤੇ ਕਾਰਜ ਸਾਧਕ ਅਫ਼ਸਰ ਬਲਵੀਰ ਸਿੰਘ ਗਿੱਲ ਅਤੇ ਸਮੂਹ ਕੌਂਸਲਰਾਂ ਵਲੋਂ ਗਣਤੰਤਰ ਦਿਵਸ ਮੌਕੇ ਤਿਰੰਗਾ ਝੰਡਾ ਲਹਿਰਾਇਆ ਗਿਆ ਅਤੇ ਪੁਲਿਸ ਵਲੋਂ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ ਗਈ | ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤ ਗਾਏ ਗਏ | ਇਸ ਮੌਕੇ ਪ੍ਰਧਾਨ ਪੂਜਾ ਭਾਟੀਆ ਅਤੇ ਪ੍ਰਧਾਨ ਰਾਜਦੀਪ ਭਾਟੀਆ ਵਲੋਂ ਸਕੂਲੀ ਬੱਚਿਆਂ ਨੂੰ ਗਿਫ਼ਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕੁਲਵਿੰਦਰ ਸਿੰਘ ਕਾਲਾ ਬਿਮਰੋ, ਸਵਰਨ ਕੁਮਾਰ ਸੋਨੀ, ਕੁਲਦੀਪ ਕੌਰ, ਕੁਲਵਿੰਦਰ ਕੌਰ ਧਾਲੀਵਾਲ, ਅਵਤਾਰ ਸਿੰਘ ਚਹਿਲ, ਜੋਤੀ, ਅਮਨਜੋਤ ਸਿੰਘ ਪਨੇਸਰ, ਸਵਰਨਜੀਤ ਕੌਰ, ਜਸਵਿੰਦਰ ਕੌਰ ਤਲਵਾੜਾ, ਮਨਦੀਪ ਕੌਰ, ਪਲਵਿੰਦਰ ਸਿੰਘ ਸੰਧੂ, (ਸਾਰੇ ਕੌਂਸਲਰ), ਸਤਵਿੰਦਰ ਸਿੰਘ ਹੈਪੀ, ਗੁਰਦੀਪ ਸਿੰਘ ਕੌਲ ਪ੍ਰਧਾਨ, ਐਰੀ ਸਾਹਨੇਵਾਲ, ਅੰਮਿ੍ਤਾ ਅਨੇਜਾ, ਕੁਲਜੀਤ ਸਿੰਘ, ਜਸਵੀਰ ਸਿੰਘ ਸੁਪਰਡੈਂਟ ਸੈਨੀਟੇਸ਼ਨ, ਅਜਮੇਰ ਸਿੰਘ ਧਾਲੀਵਾਲ ਜ਼ਿਲ੍ਹਾ ਪ੍ਰਧਾਨ, ਬਲਾਕ ਪ੍ਰਧਾਨ ਕੁਲਦੀਪ ਐਰੀ, ਕਰਨ ਅਨੇਜਾ, ਪੱਪੂ ਤਲਵਾੜਾ, ਧਰਮਿੰਦਰ ਕੁਮਾਰ ਕਾਲੀ, ਇਕਬਾਲ ਸਿੰਘ ਜੰਡਿਆਲੀ, ਬਲਵੀਰ ਭੀਰੀ, ਵਿਸ਼ਾਲ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ |
ਸਾਹਨੇਵਾਲ ਸੀਨੀਅਰ ਸਿਟੀਜ਼ਨ ਨੇ ਗਣਤੰਤਰ ਦਿਵਸ
ਸਾਹਨੇਵਾਲ, (ਅਮਰਜੀਤ ਸਿੰਘ ਮੰਗਲੀ)-ਗਣਤੰਤਰ ਦਿਵਸ ਨੂੰ ਮੁੱਖ ਰੱਖਦਿਆਂ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਸਾਹਨੇਵਾਲ ਵਲੋਂ ਕਰਵਾਏ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਨਗਰ ਕੌਂਸਲ ਸਾਹਨੇਵਾਲ ਦੇ ਸਾਬਕਾ ਪ੍ਰਧਾਨ ਕੈਪਟਨ ਸੁਖਜੀਤ ਸਿੰਘ ਹਰਾ ਸਾਥੀਆਂ ਸਮੇਤ ਹਾਜ਼ਰ ਹੋਏ | ਸਮਾਗਮ ਦੌਰਾਨ ਸਾਬਕਾ ਕੌਂਸਲ ਪ੍ਰਧਾਨ ਕੈਪਟਨ ਸੁਖਜੀਤ ਸਿੰਘ ਹਰਾ ਸਮੇਤ ਭਾਵਾਧਸ ਪੰਜਾਬ ਦੇ ਪ੍ਰਧਾਨ ਸਵਰਨ ਕੁਮਾਰ ਸੋਨੀ, ਪ੍ਰਧਾਨ ਸਰਬਜੀਤ ਸਿੰਘ ਕਡਿਆਣਾ, ਸਾਬਕਾ ਪ੍ਰਧਾਨ ਹਰਵੰਤ ਸਿੰਘ ਮਾਂਗਟ, ਪ੍ਰਧਾਨ ਗੁਰਦੀਪ ਸਿੰਘ ਕੌਲ, ਕੌਂਸਲਰ ਅਮਨ ਪਨੇਸਰ ਮਨਜਿੰਦਰ ਸਿੰਘ ਭੋਲਾ, ਜਸਕਰਨ ਸਿੰਘ ਲਾਲੀ ਹਰਾ ਆਦਿ ਵਲੋਂ ਕੌਮੀ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਇਸ ਮੌਕੇ ਰਾਸ਼ਟਰੀ ਗੀਤ ਗਾਇਆ ਗਿਆ | ਇਸ ਮੌਕੇ ਪਰਵਿੰਦਰ ਸਿੰਘ ਅਲਬੇਲਾ ਵਲੋਂ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ ਗਏ | ਸਮਾਗਮ ਦੌਰਾਨ ਚੇਅਰਮੈਨ ਮਲਕੀਤ ਸਿੰਘ ਗਿੱਲ, ਅਵਤਾਰ ਸਿੰਘ ਲਾਈਨਜ਼ ਕਲੱਬ, ਆਈ. ਐੈੱਸ. ਖੰਨਾ, ਮਨਜੀਤ ਸਿੰਘ ਲੁਧਿਆਣਾ, ਤਜਿੰਦਰ ਠਾਕੁਰ, ਰੋਹਿਤ ਬਡਲਾ, ਰਿਟਾ. ਡੀ. ਐੱਸ. ਪੀ. ਦਵਿੰਦਰ ਸਿੰਘ ਸੰਧੂ, ਰਿਟਾ. ਡੀ. ਐੱਸ. ਪੀ. ਗੁਰਬਚਨ ਸਿੰਘ, ਸਰਪੰਚ ਐਡਵੋਕੇਟ ਮਨਦੀਪ ਸਿੰਘ ਸਾਹਨੀ, ਇਕਬਾਲ ਸਿੰਘ ਜੰਡਿਆਲੀ (ਪੀ. ਏ. ਕੈਬਨਿਟ ਮੰਤਰੀ ਮੁੰਡੀਆਂ), ਸਾਬਕਾ ਕੌਂਸਲਰ ਦਵਿੰਦਰ ਸਿੰਘ ਚਾਹਲ, ਸੰਪੂਰਨ ਸਿੰਘ ਸਨਮ, ਰਿਟਾ. ਥਾਣੇਦਾਰ ਲਾਭ ਸਿੰਘ ਸਿੱਧੂ, ਪ੍ਰਧਾਨ ਬਲਜੀਤ ਸਿੰਘ ਹਰਾ, ਵਾਈਸ ਪ੍ਰਧਾਨ ਮਲਕੀਤ ਸਿੰਘ ਹਰਾ, ਅਵਤਾਰ ਸਿੰਘ ਕੈਂਥ, ਵਿਕੀ ਸਾਹਨੀ, ਗੁਲਜ਼ਾਰ ਸਿੰਘ, ਰਣਜੀਤ ਸਿੰਘ, ਬਲਜੀਤ ਸਿੰਘ ਭੈਰੋਮੁੰਨਾ, ਕੌਂਸਲਰ ਸ਼ਮਸ਼ੇਰ ਸਿੰਘ ਸ਼ੇਰੀ, ਹਰਬੰਸ ਲਾਲ, ਜੰਗ ਸਿੰਘ ਗਿੱਲ, ਲਾਜਪਤ ਰਾਏ, ਜਸਵਿੰਦਰ ਸਿੰਘ ਢਿੱਲੋਂ, ਅਮਰਜੀਤ ਸਿੰਘ ਸਾਬਕਾ ਸਰਪੰਚ, ਗੁਰਪਾਲ ਸਿੰਘ ਹਰਾ, ਨਾਇਬ ਸਿੰਘ, ਸ਼ੇਰ ਸਿੰਘ ਭਾਟੀਆ, ਦਰਸ਼ਨ ਲਾਲ ਆਦਿ ਹਾਜ਼ਰ ਸਨ |
ਪੀ. ਐਨ. ਬੀ. ਮਾਰਕੀਟ ਸਾਹਨੇਵਾਲ ਵਿਖੇ ਗਣਤੰਤਰਤਾ ਦਿਵਸ
ਸਾਹਨੇਵਾਲ, (ਅਮਰਜੀਤ ਸਿੰਘ ਮੰਗਲੀ/ਹਨੀ ਚਾਠਲੀ)-ਪੀ. ਐਨ. ਬੀ. ਮਾਰਕੀਟ ਸਾਹਨੇਵਾਲ ਵਿਖੇ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਜ਼ਿਲ੍ਹਾ ਜਰਨਲ ਸਕੱਤਰ ਰਸ਼ਪਾਲ ਸਿੰਘ ਦੀ ਅਗਵਾਈ ਹੇਠ ਗਣਤੰਤਰਤਾ ਦਿਵਸ ਬੜੀ ਹੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਭਾਜਪਾ ਦੇ ਸਪੋਕਸਮੈਨ ਪਿ੍ਤਪਾਲ ਸਿੰਘ ਬਲੀਏਵਾਲ, ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਮਿੰਦਰ ਸਿੰਘ ਸੰਗੋਵਾਲ ਅਤੇ ਸਾਬਕਾ ਜਰਨਲ ਸਕੱਤਰ ਰਸ਼ਪਾਲ ਸਿੰਘ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਉਪਰੰਤ ਇਕੱਠੇ ਹੋਏ ਲੋਕਾਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ | ਇਸ ਮੌਕੇ ਹਰੀ ਸਿੰਘ ਸਾਹਨੇਵਾਲ, ਦਿਲਦਾਰ ਬੱਗਾ, ਦਮਨ ਮੱਕੜ, ਵਿਨੇ ਕੁਮਾਰ, ਗੁਲਸ਼ਨ ਕੁਮਾਰ, ਰਾਮ ਪ੍ਰਸ਼ਾਦ, ਰਾਮਪਾਲ, ਸੁਮਿਤ ਕੁਮਾਰ, ਜੋਨੀ ਸ਼ਰਮਾ, ਕੁਲਦੀਪ ਸਿੰਘ ਕੌਲ, ਗੁਰਪ੍ਰੀਤ ਸਿੰਘ, ਸੰਜੀਵ ਕੁਮਾਰ, ਜਸਵੀਰ ਸਿੰਘ, ਨਰਿੰਦਰ ਚੌਧਰੀ, ਅਸ਼ੋਕ ਕੁਮਾਰ, ਮੋਸਨ ਖਾਨ ਆਦਿ ਹਾਜ਼ਰ ਸਨ |