ਖੰਨਾ, ਪਾਇਲ, ਸਮਰਾਲਾ ਸਬ ਡਵੀਜ਼ਨਾਂ 'ਚ ਗਣਤੰਤਰ ਦਿਵਸ ਦੇ ਮੁੱਖ ਸਮਾਰੋਹ ਮਨਾਏ <br/>
ਅਜੀਤ ਡੈਸਕ
29-01-2026
ਸਾਹਨੇਵਾਲ, (ਹਨੀ ਚਾਠਲੀ)-ਟੈਗੋਰ ਇੰਟਰਨੈਸ਼ਨਲ ਸਕੂਲ, ਸਾਹਨੇਵਾਲ ਨੇ ਆਪਣੇ ਸਕੂਲ ਕੈਂਪਸ ਵਿਚ ਗਣਤੰਤਰ ਦਿਵਸ ਬੜੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ | ਸਮਾਗਮ ਦੀ ਸ਼ੁਰੂਆਤ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬੀ. ਕੇ. ਅਨੇਜਾ ਦੁਆਰਾ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਨਾਲ ਕੀਤੀ ਗਈ | ਸਕੂਲ ਦੀ ਮੈਨੇਜਿੰਗ ਡਾਇਰੈਕਟਰ ਸਵਾਤੀ ਅਨੇਜਾ ਅਤੇ ਪਿ੍ੰਸੀਪਲ ਸ਼ਾਲਿਨੀ ਖੁੱਲਰ ਨੇ ਗਣਤੰਤਰ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ |
ਸ਼ਕਤੀ ਸਕੂਲ ਸਾਹਨੇਵਾਲ 'ਚ
ਸਾਹਨੇਵਾਲ, (ਹਨੀ ਚਾਠਲੀ)-ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਵਿਖੇ ਪਿ੍ੰਸੀਪਲ ਮਨਵਿੰਦਰ ਸਿੰਘ ਦੀ ਅਗਵਾਈ ਹੇਠ ਗਣਤੰਤਰ ਦਿਵਸ ਸੰਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
ਕਲਗ਼ੀਧਰ ਅਕੈਡਮੀ ਸਕੂਲ ਦੁੱਗਰੀ ਵਿਖੇ
ਸਾਹਨੇਵਾਲ, (ਹਨੀ ਚਾਠਲੀ)-ਕਲਗ਼ੀਧਰ ਅਕੈਡਮੀ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਸਕੂਲ ਦੇ ਮੈਨੇਜਰ ਲਖਵੀਰ ਸਿੰਘ ਹਰਾ ਅਤੇ ਐਨ. ਸੀ. ਸੀ. ਅਫ਼ਸਰ ਗੁਰਦੀਪ ਸਿੰਘ ਵਲੋਂ ਅਦਾ ਕੀਤੀ ਗਈ | ਸਕੂਲ ਦੇ ਚੇਅਰਮੈਨ ਲਖਵੀਰ ਸਿੰਘ ਹਰਾ ਅਤੇ ਐਨ. ਸੀ. ਸੀ .ਅਫ਼ਸਰ ਗੁਰਦੀਪ ਸਿੰਘ ਨੇ ਬੱਚਿਆਂ ਨੂੰ ਗਣਤੰਤਰ ਦਿਵਸ ਬਾਰੇ ਜਾਣਕਾਰੀ ਦਿੱਤੀ |
ਨਗਰ ਕੌਂਸਲ ਦਫ਼ਤਰ 'ਚ
ਮਾਛੀਵਾੜਾ ਸਾਹਿਬ, (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਨਗਰ ਕੌਂਸਲ ਵਲੋਂ 77ਵਾਂ ਗਣਤੰਤਰਤਾ ਦਿਵਸ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ | ਗਣਤੰਤਰ ਦਿਵਸ ਮੌਕੇ ਸਥਾਨਕ ਦਫ਼ਤਰ 'ਚ ਝੰਡਾ ਲਹਿਰਾਉਣ ਦੀ ਰਸਮ ਨਗਰ ਕੌਂਸਲ ਦੇ ਪ੍ਰਧਾਨ ਮੋਹਿਤ ਕੁੰਦਰਾ ਨੇ ਅਦਾ ਕੀਤੀ ਅਤੇ ਪੁਲਸ ਦੀ ਟੁਕੜੀ ਵਲੋਂ ਸਲਾਮੀ ਵੀ ਦਿੱਤੀ ਗਈ | ਇਸ ਮੌਕੇ ਬੀ. ਸੀ. ਵਿੰਗ ਦੇ ਜ਼ਿਲ੍ਹਾ ਇੰਚਾਰਜ ਭੁਪਿੰਦਰ ਸਿੰਘ ਰਾਠੌਰ, ਨਗਿੰਦਰਪਾਲ ਸਿੰਘ ਮੱਕੜ, ਸੁਰਿੰਦਰ ਕੁਮਾਰ ਛਿੰਦੀ, ਅਮਨਦੀਪ ਸਿੰਘ ਤਨੇਜਾ, ਨੀਰਜ ਕੁਮਾਰ, ਪ੍ਰਕਾਸ਼ ਕੌਰ, ਹਰਵਿੰਦਰ ਕੌਰ, ਰਵਿੰਦਰਜੀਤ ਕੌਰ, ਪਰਮਜੀਤ ਕੌਰ (ਸਾਰੇ ਕੌਂਸਲਰ), ਜਸਵੀਰ ਸਿੰਘ ਗਿੱਲ, ਗੁਰਨਾਮ ਸਿੰਘ ਖ਼ਾਲਸਾ, ਭੁਪਿੰਦਰ ਸਿੰਘ ਆਦਿ ਵੀ ਮੌਜੂਦ ਸਨ | ਮੰਚ ਸੰਚਾਲਨ ਦੀ ਭੂਮਿਕਾ ਪਿ੍ੰਸੀਪਲ ਦਰਸ਼ਨ ਲਾਲ ਜੈਨ ਨੇ ਨਿਭਾਈ |
ਗਾਰਡਨ ਵੈਲੀ ਸਕੂਲ 'ਚ ਮਨਾਇਆ ਗਿਆ ਗਣਤੰਤਰਤਾ ਦਿਵਸ
ਮਾਛੀਵਾੜਾ ਸਾਹਿਬ, (ਰਾਜਦੀਪ ਸਿੰਘ ਅਲਬੇਲਾ)-ਕੁਹਾੜਾ ਮਾਰਗ 'ਤੇ ਸਥਿਤ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ 'ਚ 77ਵਾਂ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਭਗਤ ਸਿੰਘ ਅਤੇ ਪਿ੍ੰਸੀਪਲ ਡਾ. ਹਰਪ੍ਰੀਤ ਕੌਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਗੁਰਭਗਤ ਸਿੰਘ ਤੇ ਪਿ੍ੰਸੀਪਲ ਹਰਪ੍ਰੀਤ ਕੌਰ ਨੇ ਤਿਰੰਗਾ ਝੰਡਾ ਲਹਿਰਾਇਆ |