ਸਾਹਨੇਵਾਲ, 28 ਜਨਵਰੀ (ਹਨੀ ਚਾਠਲੀ)-ਬੀਤੇ ਦਿਨੀਂ ਸਕੂਲ ਆਫ਼ ਐਮੀਨੈਂਸ ਸਾਹਨੇਵਾਲ ਵਿਖੇ ਸੱਤ ਦਿਨਾਂ ਐਨ. ਐੱਸ. ਐੱਸ. ਕੈਂਪ ਸੰਬੰਧੀ ਸਮਾਗਮ ਪਿ੍ੰਸੀਪਲ ਡਾ. ਮਨਦੀਪ ਕੌਰ ਦੀ ਅਗਵਾਈ ਹੇਠ ਕੀਤਾ ਗਿਆ | ਐਨ. ਐੱਸ. ਐੱਸ. ਯੂਨਿਟ ਦੇ ਕੋਆਰਡੀਨੇਟਰ ਸਤਵਿੰਦਰ ਸਿੰਘ ਨੇ ਦੱਸਿਆ ਕਿ ਸਕੂਲ ਦੇ ਵਲੰਟੀਅਰ ਵਿਦਿਆਰਥੀਆਂ ਨੇ ਸੇਵਾ, ਸਿੱਖਿਆ ਅਤੇ ਸਮਾਜਿਕ ਯੋਗਦਾਨ ਨਾਲ ਸੰਬੰਧਿਤ ਵੱਖ ਵੱਖ ਪ੍ਰੋਗਰਾਮਾਂ ਵਿਚ ਸਰਗਰਮੀ ਨਾਲ ਹਿੱਸਾ ਲਿਆ | ਇਸ ਕੈਂਪ ਦੀ ਸਮਾਪਤੀ 'ਤੇ ਉਚੇਚੇ ਤੌਰ 'ਤੇ ਦਵਿੰਦਰ ਸਿੰਘ ਲੋਟੇ ਡਿਪਟੀ ਡਾਇਰੈਕਟਰ ਯੁਵਕ ਸੇਵਾਵਾਂ, ਲੁਧਿਆਣਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਪਿ੍ੰਸੀਪਲ ਡਾ.ਮਨਦੀਪ ਕੌਰ ਅਤੇ ਐਨ. ਐੱਸ. ਐੱਸ. ਯੂਨਿਟ ਦੇ ਕੋਆਰਡੀਨੇਟਰਾਂ ਸਤਵਿੰਦਰ ਸਿੰਘ ਅਤੇ ਨੀਰਜ ਕੁਮਾਰ ਦੀ ਪ੍ਰਸ਼ੰਸਾ ਕੀਤੀ | ਇਸ ਕੈਂਪ ਵਿਚ ਹਿੱਸਾ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਮੈਡਲ ਵੀ ਦਿੱਤੇ ਗਏ |