04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸਮਰਾਲਾ 'ਚ ਕਿਸਾਨਾਂ ਵਲੋਂ ਟਰੈਕਟਰ ਮਾਰਚ

Ad Position 21
No active advertisement
ਅਜੀਤ ਡੈਸਕ 29-01-2026
ਸਮਰਾਲਾ, 28 ਜਨਵਰੀ (ਗੋਪਾਲ ਸੋਫਤ, ਕੁਲਵਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਸਮੇਤ ਹੋਰ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਦਿੱਤੇ ਸੱਦੇ ਉੱਤੇ ਸਮਰਾਲਾ ਵਿਚ ਵੀ ਟਰੈਕਟਰ ਮਾਰਚ ਕੱਢਿਆ ਗਿਆ | ਸਮਰਾਲਾ ਵਿਖੇ ਕਿਸਾਨਾਂ ਦੇ ਟਰੈਕਟਰ ਮਾਰਚ ਦੀ ਅਗਵਾਈ ਕਰਦੇ ਹੋਏ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਕਿਸਾਨਾਂ ਦਾ ਇਹ ਟਰੈਕਟਰ ਮਾਰਚ ਅਗਲੇ ਸੰਘਰਸ਼ ਦੀ ਰਿਹਰਸਲ ਹੈ | ਉਨ੍ਹਾਂ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਦੁਕਾਨਦਾਰਾਂ ਸਮੇਤ ਹੋਰ ਸਾਰੇ ਹੀ ਵਰਗਾਂ ਨੂੰ ਸੱਦਾ ਦਿੰਦੇ ਹੋਏ ਕਿਹਾ ਕਿ ਦੇਸ਼ ਨੂੰ ਪੂੰਜੀਪਤੀਆਂ ਤੋਂ ਬਚਾਉਣ ਲਈ ਲੜੀ ਜਾ ਰਹੀ ਇਸ ਲੜਾਈ ਵਿਚ ਘਰਾਂ ਤੋਂ ਬਾਹਰ ਨਿਕਲ ਕੇ ਖੁੱਲ ਕੇ ਸਾਥ ਦੇਣਾ ਚਾਹੀਦਾ ਹੈ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਲਈ ਕਿਸਾਨਾਂ ਦਾ ਇਹ ਛੇਵਾਂ ਟਰੈਕਟਰ ਮਾਰਚ ਪੰਜਾਬ ਦੇ ਸਾਰੇ ਭਾਗਾਂ ਵਿਚ ਕੀਤਾ ਜਾ ਰਿਹਾ ਹੈ | ਇਹ ਟਰੈਕਟਰ ਮਾਰਚ ਮਾਲਵਾ ਕਾਲਜ ਸਟੇਡੀਅਮ ਤੋਂ ਸ਼ੁਰੂ ਹੋ ਕੇ ਐੱਸ. ਡੀ. ਐੱਮ. ਦਫ਼ਤਰ ਸਮਰਾਲਾ ਅੱਗੇ ਜਾ ਕੇ ਸਮਾਪਤ ਹੋਇਆ | ਜਿੱਥੇ ਕਿ ਕਿਸਾਨਾਂ ਵਲੋਂ ਕੁੱਝ ਦੇਰ ਲਈ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ | ਕਿਸਾਨ ਆਗੂ ਤੇਜਿੰਦਰ ਸਿੰਘ ਤੇਜੀ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ, ਪਰਮਿੰਦਰ ਸਿੰਘ ਪਾਲ ਮਾਜਰਾ ਅਤੇ ਮਨਜੀਤ ਸਿੰਘ ਢੀਂਡਸਾ ਨੇ ਕਿਹਾ ਕਿ ਸਰਕਾਰ ਵਲੋਂ ਲਿਆਂਦੇ ਜਾ ਰਹੇ ਨਵਾਂ ਬੀਜ ਬਿਲ, ਬਿਜਲੀ ਬਿਲ 2026 ਅਤੇ ਲੇਬਰ ਕੋਡ ਕਿਸਾਨਾਂ ਲਈ ਘਾਤਕ ਸਿੱਧ ਹੋਣਗੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਕਿਸਾਨ ਆਗੂ ਪਰਮਿੰਦਰ ਸਿੰਘ ਪਾਲਮਾਜਰਾ, ਮਨਜੀਤ ਸਿੰਘ ਢੀਂਡਸਾ, ਤੇਜਿੰਦਰ ਸਿੰਘ ਤੇਜੀ, ਸੁਖਵਿੰਦਰ ਸਿੰਘ ਭੱਟੀਆਂ, ਕੁਲਵਿੰਦਰ ਸਿੰਘ ਪੂਰਬਾ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਆਗੂ ਅਤੇ ਕਿਸਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਉਲੰਪੀਅਡ ਦਾ ਪੇਪਰ ਪਾਸ ਕਰਨ ਵਾਲੀ ਵਿਦਿਆਰਥਣ ਸਨਮਾਨਿਤ ਅਗਲੀ ਖ਼ਬਰ ਸਰਕਾਰੀ ਸਕੂਲ ਉੱਪਲਾਂ ਵਿਖੇ ਮੈਗਜ਼ੀਨ 'ਕਰੂੰਬਲਾਂ' ਦਾ ਚੌਥਾ ਭਾਗ ਰਿਲੀਜ਼
Ad Position 24