04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਵਿਕਟੋਰੀਆ ਪਬਲਿਕ ਸਕੂਲ, ਲਹਿਰਾ ਵਿਖੇ ਗਣਤੰਤਰ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 29-01-2026
ਡੇਹਲੋਂ, 28 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)- ਵਿਕਟੋਰੀਆ ਪਬਲਿਕ ਸਕੂਲ, ਲਹਿਰਾ ਵਿਖੇ ਗਣਤੰਤਰ ਦਿਵਸ ਸਕੂਲ ਪ੍ਰਬੰਧਕ ਕਮੇਟੀ ਚੇਅਰਮੈਨ ਡਾ. ਐਸ. ਪੀ. ਸਿੰਘ ਸੋਫ਼ਤ, ਪ੍ਰਧਾਨ ਐਡਵੋਕੇਟ ਸੰਜੇ ਢੰਡ ਅਤੇ ਮੈਨੇਜਿੰਗ ਡਾਇਰੈਕਟਰ ਸਪਨਾ ਢੰਡ ਦੀ ਅਗਵਾਈ ਹੇਠ ਉਤਸ਼ਾਹ ਨਾਲ ਮਨਾਇਆ ਗਿਆ | ਸਮਾਰੋਹ ਦੀ ਸ਼ੁਰੂਆਤ ਸਕੂਲ ਕੈਂਪਸ ਵਿੱਚ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਹੋਈ, ਜਿਸ ਤੋਂ ਬਾਅਦ ਰਾਸ਼ਟਰ ਗੀਤ ਗਾਇਆ ਗਿਆ | ਵਿਦਿਆਰਥੀਆਂ ਵਲੋਂ ਦੇਸ਼ਭਗਤੀ ਗੀਤਾਂ, ਨਿ੍ਤਿਆਂ, ਭਾਸ਼ਣਾਂ ਅਤੇ ਕਵਿਤਾਵਾਂ ਰਾਹੀਂ ਰੰਗਾ-ਰੰਗ ਸੱਭਿਆਚਾਰਕ ਕਾਰਜਕ੍ਰਮ ਪੇਸ਼ ਕੀਤਾ ਗਿਆ | ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੇ ਭਾਰਤੀ ਸੰਵਿਧਾਨ ਦੀ ਮਹੱਤਤਾ ਅਤੇ ਏਕਤਾ, ਸਮਾਨਤਾ ਤੇ ਆਜ਼ਾਦੀ ਦੇ ਮੁੱਲਾਂ ਨੂੰ ਉਜਾਗਰ ਕੀਤਾ | ਸਕੂਲ ਦੇ ਪਿ੍ੰਸੀਪਲ ਬਿਪਨ ਸੇਠੀ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਅਤੇ ਦੇਸ਼ ਦੀ ਤਰੱਕੀ ਲਈ ਇਮਾਨਦਾਰੀ ਨਾਲ ਕੰਮ ਕਰਨ ਦੀ ਪ੍ਰੇਰਨਾ ਦਿੱਤੀ | ਉਨ੍ਹਾਂ ਨੇ ਸਮਾਗਮ ਨੂੰ ਸਫਲ ਬਣਾਉਣ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਪਿੰਡ ਸੁਧਾਰ ਕਮੇਟੀ ਛਪਾਰ ਵਲੋਂ ਸਾਲਾਨਾ ਸਮਾਗਮ ਅਗਲੀ ਖ਼ਬਰ ਬਾਬਾ ਦੀਪ ਸਿੰਘ ਜੀ ਜਨਮ ਦਿਹਾੜੇ 'ਤੇ ਲੰਗਰ ਲਗਾਇਆ
Ad Position 24