ਸਮਰਾਲਾ, 28 ਜਨਵਰੀ (ਗੋਪਾਲ ਸੋਫਤ/ਕੁਲਵਿੰਦਰ ਸਿੰਘ)-ਬਲਾਕ ਸਮਰਾਲਾ ਦੇ ਸਮੂਹ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਇਕ ਭਰਵੀਂ ਮੀਟਿੰਗ ਪਰਮਜੀਤ ਕੌਰ ਪ੍ਰਧਾਨ ਬਲਾਕ ਸਮਰਾਲਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਜਿਸ ਵਿਚ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਜੋ ਕਿ ਭਾਰਤੀ ਟਰੇਡ ਯੂਨੀਅਨ ਕੇਂਦਰ (ਸੀਟੂ) ਅਤੇ ਅਖਿਲ ਭਾਰਤੀ ਆਂਗਣਵਾੜੀ ਵਰਕਰ ਅਤੇ ਹੈਲਪਰ ਫੈਡਰੇਸ਼ਨ ਨਾਲ ਸਬੰਧਿਤ ਇਕਾਈ ਹੈ, ਨੇ ਸਮੂਹ ਟਰੇਡ ਯੂਨੀਅਨਾਂ ਨਾਲ ਮਿਲ ਕੇ 12 ਫਰਵਰੀ ਨੂੰ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਸਬੰਧੀ ਸੀ. ਡੀ. ਪੀ. ਓ. ਸਮਰਾਲਾ ਨੂੰ ਦੇਸ਼ ਵਿਆਪੀ ਹੜਤਾਲ ਦਾ ਲਿਖਤੀ ਨੋਟਿਸ ਦੇਣ ਉਪਰੰਤ ਇਕੱਤਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ 17 ਸੂਤਰੀ ਮੰਗ ਪੱਤਰ ਸਬੰਧੀ ਜਾਣਕਾਰੀ ਦਿੱਤੀ | ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਬਲਾਕ ਸਮਰਾਲਾ ਦੀਆਂ ਆਂਗਣਵਾੜੀ ਵਰਕਰ ਅਤੇ ਹੈਲਪਰ ਹਾਜ਼ਰ ਸਨ | ਅਖੀਰ ਪਰਮਜੀਤ ਕੌਰ ਨੇ ਸਮੂਹ ਵਰਕਰਾਂ ਅਤੇ ਹੈਲਪਰਾਂ ਨੂੰ 12 ਫਰਵਰੀ ਦੀ ਦੇਸ਼ ਵਿਆਪੀ ਹੜਤਾਲ ਵਿੱਚ ਪੂਰੀ ਤਰ੍ਹਾਂ ਭਾਗ ਲੈਣ ਦੀ ਅਪੀਲ ਕੀਤੀ |