05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ

Ad Position 21
No active advertisement
ਅਜੀਤ ਡੈਸਕ 29-01-2026
ਮਾਛੀਵਾੜਾ ਸਾਹਿਬ, 28 ਜਨਵਰੀ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਸ਼ਹਿਰ ਵਿਚ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਟਰੈਫ਼ਿਕ ਇੰਚਾਰਜ ਮਾਛੀਵਾੜਾ ਜਸਵੀਰ ਸਿੰਘ ਵਲੋਂ ਚਲਾਨ ਕੱਟੇ ਗਏ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇੰਚਾਰਜ ਜਸਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ.ਐੱਸ.ਪੀ. ਦਰਪਨ ਆਹਲੂਵਾਲੀਆ ਵਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਜਿਹੜਾ ਵੀ ਵਿਅਕਤੀ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਦਾ ਹੈ ਉਸ ਖ਼ਿਲਾਫ਼ ਸਖ਼ਤੀ ਵਰਤੀ ਜਾਵੇ | ਟਰੈਫ਼ਿਕ ਇੰਚਾਰਜ ਨੇ ਦੱਸਿਆ ਕਿ ਲੋਕ ਗਾਂਧੀ ਚੌਂਕ ਵਿਚ ਗਲਤ ਥਾਂ 'ਤੇ ਆਪਣੇ ਵਾਹਨ ਪਾਰਕਿੰਗ ਕਰ ਆਵਾਜਾਈ ਵਿਚ ਵਿਘਨ ਪਾਉਂਦੇ ਹਨ ਜਿਸ ਕਾਰਨ ਉੱਥੇ ਜਾਮ ਵਾਲੀ ਸਥਿਤੀ ਬਣੀ ਰਹਿੰਦੀ ਹੈ ਅਤੇ ਅੱਜ ਵਿਸ਼ੇਸ਼ ਤੌਰ 'ਤੇ ਅਜਿਹੇ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ |
Ad Position 22
No active advertisement
ਪਿਛਲੀ ਖ਼ਬਰ ਪਿੰਡ ਗੁਰਮ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਦਿਨਾ ਗੁਰਮਤਿ ਸਮਾਗਮ ਅਗਲੀ ਖ਼ਬਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ 12 ਦੀ ਦੇਸ਼ ਵਿਆਪੀ ਹੜਤਾਲ ਸੰਬੰਧੀ ਸੀ. ਡੀ. ਪੀ. ਓ. ਨੂੰ ਦਿੱਤਾ ਨੋਟਿਸ
Ad Position 24