05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਪਿੰਡ ਗੁਰਮ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਦਿਨਾ ਗੁਰਮਤਿ ਸਮਾਗਮ

Ad Position 21
No active advertisement
ਅਜੀਤ ਡੈਸਕ 29-01-2026
ਡੇਹਲੋਂ, 28 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)-ਲਾਗਲੇ ਪਿੰਡ ਗੁਰਮ ਵਿਖੇ ਸ਼੍ਰੋਮਣੀ ਸ਼ਹੀਦ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਬਹੁਤ ਹੀ ਧੂਮਧਾਮ ਅਤੇ ਸਰਧਾ ਨਾਲ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ 25 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਨ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਹਰ ਸਾਲ ਦੀ ਤਰ੍ਹਾਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਪਿੰਡ ਦੀ ਪਰਿਕਰਮਾ ਕਰਨ ਉਪਰੰਤ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਅਸਥਾਨ ਗੁਰਦੁਆਰਾ ਜਨਮ ਅਸਥਾਨ ਬਾਬਾ ਦੀਪ ਸਿੰਘ ਪਿੰਡ ਗੁਰਮ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਲਗਵਾਈ | ਉਨ੍ਹਾਂ ਸਮੂਹ ਸੰਗਤਾਂ ਨੂੰ ਅਮਰ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਅਸੀਂ ਉਨ੍ਹਾਂ ਸ਼ਹੀਦਾਂ ਦੇ ਵਾਰਿਸ ਹਾਂ, ਜਿਨ੍ਹਾਂ ਨੇ ਧਰਮ 'ਤੇ ਦਿ੍ੜਤਾ ਨਾਲ ਪਹਿਰਾ ਦਿੰਦਿਆਂ ਸ਼ਹਾਦਤਾਂ ਪ੍ਰਾਪਤ ਕੀਤੀਆਂ | ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ 26 ਜਨਵਰੀ ਨੂੰ ਵਿਸਾਲ ਢਾਡੀ ਕਵੀਸ਼ਰ ਦਰਬਾਰ ਸਜਾਇਆ, ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਢਾਡੀ ਜਥਿਆਂ ਨੇ ਹਾਜ਼ਰੀ ਲਗਵਾ ਕੇ ਸ਼੍ਰੋਮਣੀ ਸ਼ਹੀਦ ਬਾਬਾ ਦੀਪ ਸਿੰਘ ਦੇ ਜੀਵਨ ਸਬੰਧੀ ਸੰਗਤਾਂ ਨੂੰ ਵਾਰਾਂ ਸੁਣਾ ਕੇ ਨਿਹਾਲ ਕੀਤਾ | 27 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਭਾਈ ਗੁਰਮੁਖ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਪਿੰਡ ਗੁਰਮ ਵਲੋਂ ਅਨੰਦਮਈ ਕੀਰਤਨ ਕੀਤਾ ਗਿਆ, ਇਸ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਚਾਰਕ ਭਾਈ ਕੁਲਦੀਪ ਸਿੰਘ ਰੂਪ ਨਿਸ਼ਾਨ ਨੇ ਸ਼ਹੀਦ ਬਾਬਾ ਦੀਪ ਸਿੰਘ ਦੇ ਜੀਵਨ ਸਬੰਧੀ ਸੰਗਤਾਂ ਨੂੰ ਚਾਨਣਾ ਪਾਇਆ | ਕਥਾਵਾਚਕ ਭਾਈ ਕੁਲਦੀਪ ਸਿੰਘ ਰੂਪਨਿਸ਼ਾਨ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਂਦੇ ਰਹਿਣ | ਇਹਨਾਂ ਸਮਾਗਮਾਂ ਦੌਰਾਨ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |
Ad Position 22
No active advertisement
ਪਿਛਲੀ ਖ਼ਬਰ ਹੜ੍ਹ-ਪ੍ਰਭਾਵਿਤ ਜ਼ਮੀਨ 'ਤੇ ਅਦਾਲਤੀ ਕੰਪਲੈਕਸ ਖ਼ਿਲਾਫ਼ ਲੜੀਵਾਰ ਭੁੱਖ ਹੜਤਾਲ 24ਵੇਂ ਦਿਨ ਵੀ ਜਾਰੀ ਅਗਲੀ ਖ਼ਬਰ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ
Ad Position 24