ਡੇਹਲੋਂ, 28 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)- ਕੇਂਦਰ ਸਰਕਾਰ ਵਲੋਂ ਮਨਰੇਗਾ ਸਕੀਮ ਕਮਜ਼ੋਰ ਕਰਕੇ ਦੇਸ਼ ਦੇ ਲੋਕਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ, ਜਿਸ ਨਾਲ ਬੇਜ਼ਮੀਨੇ ਲੋਕਾਂ ਦੇ ਹੱਕਾਂ 'ਤੇ ਸਿੱਧਾ ਹਮਲਾ ਹੈ | ਇਹ ਪ੍ਰਗਟਾਵਾ ਸਾਬਕਾ ਕੌਂਸਲਰ ਹਰਕਨਦੀਪ ਸਿੰਘ ਵੈਦ ਸਪੁੱਤਰ ਸਾਬਕਾ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ ਨੇ ਕਾਂਗਰਸ ਪਾਰਟੀ ਵਲੋਂ ਮਨਰੇਗਾ ਮਜ਼ਦੂਰਾਂ ਨਾਲ ਮੀਟਿੰਗਾਂ ਕਰਨ ਲਈ ਆਰੰਭੀ ਮੁਹਿੰਮ ਅਧੀਨ ਅੱਜ ਪਿੰਡ ਖੱਟੜਾ ਚੁਹਾਰਮ ਵਿਖੇ ਮਨਰੇਗਾ ਮਜ਼ਦੂਰਾਂ ਨਾਲ ਅਹਿਮ ਮੀਟਿੰਗ ਸਮੇਂ ਕੀਤਾ | ਸਾਬਕਾ ਕੌਂਸਲਰ ਵੈਦ ਨੇ ਮੋਦੀ ਸਰਕਾਰ ਤੇ ਮਗਨਰੇਗਾ ਸਕੀਮ ਨੂੰ ਕਮਜ਼ੋਰ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਇਸ ਨਾਲ ਕਿਸਾਨਾਂ, ਮਜ਼ਦੂਰਾਂ ਸਮੇਤ ਬੇਜ਼ਮੀਨੇ ਲੋਕਾਂ ਦੇ ਹਿੱਤਾਂ 'ਤੇ ਸਿੱਧਾ ਹਮਲਾ ਹੈ, ਜਿਸ ਨਾਲ ਗਰੀਬ, ਪਛੜੇ ਵਰਗ ਦੇ ਪੇਂਡੂ ਲੋਕਾਂ ਦੀ ਜ਼ਿੰਦਗੀ ਤੇ ਮਾੜਾ ਅਸਰ ਪਵੇਗਾ | ਵੈਦ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਇਸ ਕਾਨੂੰਨ ਦਾ ਡੱਟਕੇ ਵਿਰੋਧ ਕੀਤਾ ਜਾ ਰਿਹਾ ਹੈ, ਜਦਕਿ ਧਰਨੇ ਪ੍ਰਦਰਸ਼ਨ ਕਰਕੇ ਇਸ ਕਾਨੂੰਨ ਨੂੰ ਵਾਪਸ ਲੈਣ ਲਈ ਕੇਂਦਰ ਸਰਕਾਰ ਨੂੰ ਮਜਬੂਰ ਕੀਤਾ ਜਾਵੇਗਾ | ਇਸ ਸਮੇਂ ਬਲਾਕ ਪ੍ਰਧਾਨ ਮਨਜਿੰਦਰ ਸਿੰਘ ਨੋਨੀ ਸੀਲੋਂ, ਸਰਪੰਚ ਗੁਰਸੇਵਕ ਸਿੰਘ ਗੋਪਾਲਪੁਰ, ਮਨਦੀਪ ਸਿੰਘ ਰਾਣਾ ਪ੍ਰਧਾਨ, ਕਮਲਜੀਤ ਸਿੰਘ ਭੋਲਾ, ਮਨਦੀਪ ਸਿੰਘ, ਸੂਬੇਦਾਰ ਰਣਜੀਤ ਸਿੰਘ, ਪ੍ਰਕਾਸ਼ ਸਿੰਘ, ਲਖਵਿੰਦਰ ਸਿੰਘ ਲੱਖਾ, ਸੰਦੀਪ ਸਿੰਘ ਸੀਪਾ, ਸੁਖਵਿੰਦਰ ਸਿੰਘ ਸਿੰਦਾ, ਬਲਜੀਤ ਕੌਰ ਭੱਠਲ ਅਤੇ ਪਿੰਡ ਖੱਟੜਾ ਚੁਹਾਰਮ ਵਿਖੇ ਸਰਪੰਚ ਹਰਮੀਤ ਸਿੰਘ ਹੈਪੀ ਖੱਟੜਾ, ਮੇਟ ਸੁਰਿੰਦਰ ਸਿੰਘ, ਪੰਚ ਨਛੱਤਰ ਸਿੰਘ, ਪੰਚ ਸੁਖਜੀਤ ਸਿੰਘ, ਸਾਬਕਾ ਸਰਪੰਚ ਗੁਰਚਰਨ ਸਿੰਘ, ਸਿਕੰਦਰ ਸਿੰਘ, ਕੁਲਵਿੰਦਰ ਸਿੰਘ, ਪ੍ਰਭਨੀਤ ਸਿੰਘ, ਗੁਰਦੀਪ ਸਿੰਘ ਗਰੇਵਾਲ, ਤਰਲੋਚਨ ਸਿੰਘ, ਕੁਲਵੰਤ ਸਿੰਘ ਸੂਦ, ਭੁਪਿੰਦਰ ਸਿੰਘ ਸਿੱਧੂ, ਇੰਦਰਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਮਨਰੇਗਾ ਵਰਕਰ ਹਾਜ਼ਰ ਸਨ |