ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸੰਬੰਧੀ ਸਾਹਨੇਵਾਲ 'ਚ ਨਗਰ ਕੀਰਤਨ ਸਜਾਇਆ
ਅਜੀਤ ਡੈਸਕ
31-01-2026
ਪਿੰਡ ਚੱਕ ਸਰਾਏ ਵਿਖੇ ਨਗਰ ਕੀਰਤਨ ਸਜਾਇਆ
ਬੀਜਾ, (ਕਸ਼ਮੀਰਾ ਸਿੰਘ ਬਗ਼ਲੀ)-ਪਿੰਡ ਚੱਕ ਸਰਾਏ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰੂਦਆਰਾ ਸਾਹਿਬ ਤੋਂ ਆਰੰਭ ਹੋ ਕੇ ਨਗਰ ਦੀਆਂ ਪ੍ਰਕਰਮਾ ਕਰਦਾ ਹੋਇਆ ਮੁੜ ਪਹਿਲੇ ਅਸਥਾਨ ਤੇ ਸੰਪੂਰਨ ਹੋਇਆ | ਇਸ ਮੌਕੇ ਬਾਬਾ ਗੁਰਵਿੰਦਰ ਸਿੰਘ ਮਾਛੀਵਾੜਾ ਸਾਹਿਬ ਵਾਲਿਆਂ ਨੇ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰੂ ਘਰ ਦੇ ਵਜੀਰ ਬਾਬਾ ਰਣਜੀਤ ਸਿੰਘ, ਬਾਬਾ ਬਲਵੀਰ ਸਿੰਘ, ਰਾਮਲਾਲ ਸਿੰਘ ਪ੍ਰਧਾਨ, ਮਿਸਤਰੀ ਕਿਰਪਾਲ ਸਿੰਘ, ਮਾਸਟਰ ਧਰਮ ਸਿੰਘ, ਜਗਦੀਸ਼ ਸਿੰਘ ਪੰਚ, ਕੁਲਵੰਤ ਸਿੰਘ, ਹਰੀ ਸਿੰਘ, ਬਲਕਾਰ ਸਿੰਘ, ਕਾਰਜ ਸਿੰਘ, ਸਤੀਸ਼ ਸਿੰਘ, ਨਰਿੰਦਰ ਸਿੰਘ ਪ੍ਰਧਾਨ, ਸਿਮਰਨਜੀਤ ਸਿੰਘ ਸੈਕਟਰੀ, ਡਾ.ਅਮਰੀਕ ਸਿੰਘ ਦਿਉਲ ਪ੍ਰਧਾਨ ਕੋਆਪ੍ਰੇਟਿਵ ਸੋਸਾਇਟੀ ਫੋਕਲ ਪੁਆਇੰਟ ਮਹਿਦੂਦਾਂ, ਦਲਵਾਰਾ ਸਿੰਘ, ਇੰਦਰਵੀਰ ਸਿੰਘ ਦਿਉਲ, ਜਸਕਰਨ ਸਿੰਘ ਦਿਉਲ, ਮਾਸਟਰ ਦਰਸ਼ਨ ਸਿੰਘ, ਬੂਟਾ ਸਿੰਘ, ਸ਼ਿੰਗਾਰਾ ਸਿੰਘ, ਹਰਪਾਲ ਸਿੰਘ, ਸੁਖਦੇਵ ਸਿੰਘ, ਗੁਰਨਾਮ ਸਿੰਘ ਆਦਿ ਨਗਰ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ |
ਬੌਂਦਲੀ 'ਚ ਨਗਰ ਕੀਰਤਨ ਸਜਾਇਆ
ਸਮਰਾਲਾ, (ਗੋਪਾਲ ਸੋਫਤ)-ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪਿੰਡ ਬੌਂਦਲੀ ਵਿਖੇ ਨਗਰ ਕੀਰਤਨ ਸਜਾਇਆ ਗਿਆ ਹੈ | ਇਹ ਨਗਰ ਕੀਰਤਨ ਗੁਰਦੁਆਰਾ ਸ਼੍ਰੀ ਰਵਿਦਾਸ ਜੀ ਤੋਂ ਸ਼ੁਰੂ ਹੋਇਆ, ਜਿਸ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ | ਇਹ ਨਗਰ ਕੀਰਤਨ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਛੋਟਾ ਅਤੇ ਵੱਡਾ ਪਾਸਾ ਦੇ ਗੁਰਦਵਾਰਿਆਂ ਦੇ ਨਤਮਸਤਕ ਹੋ ਕੇ ਵਾਪਸ ਗੁਰਦੁਆਰਾ ਸ਼੍ਰੀ ਰਵਿਦਾਸ ਵਿਖੇ ਸਮਾਪਤ ਹੋਇਆ | ਰਸਤੇ ਵਿਚ ਸੰਗਤਾਂ ਨੇ ਥਾਂ ਥਾਂ 'ਤੇ ਚਾਹ ਪਾਣੀ ਅਤੇ ਬਿਸਕੁਟ, ਸਮੋਸੇ, ਪਕੌੜੇ ਦੇ ਲੰਗਰ ਲਗਾਏ ਹੋਏ ਸਨ | ਇਸ ਨਗਰ ਕੀਰਤਨ ਦਾ ਪਿੰਡ ਦੇ ਚਾਰੇ ਧਾਰਮਿਕ ਸਥਾਨਾਂ ਦੇ ਪ੍ਰਬੰਧਕਾਂ ਅਤੇ ਨਗਰ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ | ਨਗਰ ਕੀਰਤਨ ਵਿਚ ਮੁੱਖ ਪ੍ਰਬੰਧਕਾਂ ਗੁਰਚਰਨ ਸਿੰਘ, ਮੋਹਣ ਸਿੰਘ, ਰਾਜਵੀਰ ਸਿੰਘ ਨੀਨਾ, ਰਣਜੀਤ ਸਿੰਘ ਸਾਬਕਾ ਸਰਪੰਚ, ਰਣਜੀਤ ਸਿੰਘ, ਹਰੀਦਾਸ, ਗੁਰਬਚਨ ਸਿੰਘ, ਸਤਨਾਮ ਸਿੰਘ, ਪਲਵਿੰਦਰ ਸਿੰਘ, ਪ੍ਰੀਤਮ ਸਿੰਘ ਸਾਬਕਾ ਪੰਚ, ਹਰਨੇਕ ਸਿੰਘ, ਸੁਰਜੀਤ ਸਿੰਘ, ਗੁਰਜੀਤ ਸਿੰਘ, ਕੁਲਜਿੰਦਰ ਸਿੰਘ, ਅਮਰੀਕ ਸਿੰਘ, ਬਿੰਦਰ ਸਿੰਘ, ਬਲਦੇਵ ਸਿੰਘ, ਦਲਵੀਰ ਸਿੰਘ, ਗੁਰਦੀਪ ਸਿੰਘ, ਕੁਲਦੀਪ ਸਿੰਘ, ਨਰਾਤਾ ਸਿੰਘ, ਸੋਹਣ ਸਿੰਘ, ਨੇਕ ਸਿੰਘ, ਜਸਵਿੰਦਰ ਸਿੰਘ, ਅਰਿਆਨ ਸਿੰਘ, ਅਮਰੀਕ ਸਿੰਘ, ਨੰਬਰਦਾਰ ਬਲਵਿੰਦਰ ਕੌਰ ਬੌਂਦਲੀ, ਦਰਸ਼ਨ ਸਿੰਘ ਆਦਿ ਸਮੇਤ ਸਮੂਹ ਗ੍ਰਾਮ ਪੰਚਾਇਤ ਅਤੇ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਜੀ ਦੀ ਪ੍ਰਬੰਧਕ ਕਮੇਟੀ ਨੇ ਪੂਰੀ ਤਨਦੇਹੀ ਨਾਲ ਸੇਵਾ ਕੀਤੀ |
ਨਾਨਕਪੁਰ ਜਗੇੜਾ ਵਿਖੇ ਨਗਰ ਕੀਰਤਨ ਸਜਾਇਆ
ਮਲੌਦ, (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਗੁਰਦੁਆਰਾ ਸਤਿਗੁਰੂ ਰਵਿਦਾਸ ਜੀ ਮਹਾਰਾਜ ਦੀ ਪ੍ਰਬੰਧਕ ਕਮੇਟੀ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਪਿੰਡ ਨਾਨਕਪੁਰ ਜਗੇੜਾ ਵਿਖੇ ਸਜਾਏ ਗਏ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ | ਇਸ ਨਗਰ ਕੀਰਤਨ ਵਿਚ ਭਾਈ ਜਗਰੂਪ ਸਿੰਘ ਸੇਖੇ ਵਾਲਿਆਂ ਦੇ ਕੀਰਤਨੀ ਜਥੇ ਨੇ ਭਗਤ ਜੀ ਦੇ ਸਲੋਕਾਂ ਦਾ ਰਸਮਈ ਕੀਰਤਨ ਕਰ ਕੇ ਸੰਗਤਾਂ ਨੰੂ ਨਿਹਾਲ ਕੀਤਾ | ਨਗਰ ਕੀਰਤਨ ਦਾ ਪਿੰਡ ਦੇ ਵੱਖ-ਵੱਖ ਪੜਾਵਾਂ 'ਤੇ ਪ੍ਰਕਰਮਾ ਮੌਕੇ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ |