11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਪਿੰਡ ਅੜ੍ਹੈਚਾਂ ਵਿਖੇ ਕਰਵਾਏ ਜਾਣਗੇ ਸੁੰਦਰ ਦਸਤਾਰ ਮੁਕਾਬਲੇ • ਇਲਾਕੇ ਦੀਆਂ ਅਹਿਮ ਸ਼ਖ਼ਸੀਅਤਾਂ ਦਾ ਹੋਵੇਗਾ ਵਿਸ਼ੇਸ਼ ਸਨਮਾਨ

Ad Position 21
No active advertisement
ਅਜੀਤ ਡੈਸਕ 31-01-2026
ਦੋਰਾਹਾ, 30 ਜਨਵਰੀ (ਮਨਜੀਤ ਸਿੰਘ ਗਿੱਲ)-ਖਾਲਸੇ ਦੇ ਜਨਮ ਦਿਹਾੜੇ ਵਿਸਾਖੀ ਨੂੰ ਸਮਰਪਿਤ ਗੁਰਦੁਆਰਾ ਭਗਤ ਰਵਿਦਾਸ ਸਾਹਿਬ ਪਿੰਡ ਅੜੈ੍ਹਚਾਂ ਵਿਖੇ ਹਰ ਸਾਲ ਦੀ ਤਰ੍ਹਾਂ 22 ਫਰਵਰੀ ਨੂੰ ਸੁੰਦਰ ਦਸਤਾਰ ਮੁਕਾਬਲੇ ਕਰਵਾਏ ਜਾ ਰਹੇ ਹਨ | ਸ਼ੋ੍ਰਮਣੀ ਅਕਾਲੀ ਦਲ ਐੱਸ. ਸੀ. ਵਿੰਗ ਮਾਲਵਾ ਜ਼ੋਨ-3 ਦੇ ਮੀਡੀਆ ਇੰਚਾਰਜ ਅਤੇ ਸਮਾਜ ਸੇਵੀ ਗੁਰਦੀਪ ਸਿੰਘ ਅੜੈ੍ਹਚਾਂ, ਕਰਮ ਸਿੰਘ ਅੜ੍ਹੈਚਾਂ ਅਤੇ ਹੈੈੱਡ ਗ੍ਰੰਥੀ ਬਾਬਾ ਹਰਜੀਤ ਸਿੰਘ ਬਾਜਵਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮਿ੍ਤਸਰ ਸਾਹਿਬ ਤੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਸਹਿਯੋਗ ਨਾਲ 22 ਫਰਵਰੀ ਨੂੰ ਸਵੇਰੇ 11 ਵਜੇ ਤੋਂ 2 ਵਜੇ ਤੱਕ ਦਸਤਾਰ ਮੁਕਾਬਲੇ ਕਰਵਾਏ ਜਾਣਗੇ | ਜਿਸ ਵਿਚ 5 ਤੋਂ 13 ਸਾਲ ਅਤੇ 14 ਤੋਂ 20 ਸਾਲ ਤੱਕ ਦੇ ਬੱਚਿਆ ਨੂੰ ਦੋ ਗਰੁੱਪਾਂ ਵਿੱਚ ਵੰਡ ਕੇ ਮੁਕਾਬਲੇ ਕਰਵਾਏ ਜਾਣਗੇ | ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ 'ਤੇ ਆਉਣ ਵਾਲੇ ਬੱਚਿਆਂ ਨੂੰ ਇੱਕ ਇੱਕ ਦਸਤਾਰ, ਵਿਸ਼ੇਸ਼ ਸਨਮਾਨ ਅਤੇ ਭਾਗ ਲੈਣ ਵਾਲੇ ਬੱਚਿਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਜਾਵੇਗਾ | ਅਕਾਲੀ ਆਗੂ ਗੁਰਦੀਪ ਸਿੰਘ ਅੜੈ੍ਹਚਾਂ ਨੇ ਦੱਸਿਆ ਕਿ ਇਸ ਵਾਰ ਬਾਬਾ ਗੁਰਦੇਵ ਸਿੰਘ ਕੋਟਾਂ ਦੇ ਪਰਿਵਾਰ, 15 ਸਾਲ ਤੱਕ ਤੇ ਅਮਿ੍ੰਤਧਾਰੀ ਬੱਚਿਆਂ, ਫ਼ੌਜ ਵਿਚ ਨੌਕਰੀ ਦੀ ਸੇਵਾ ਨਿਭਾ ਰਹੇ ਫ਼ੌਜੀਆਂ, ਸਾਬਕਾ ਫ਼ੌਜੀਆਂ, ਵਾਤਾਵਰਨ ਚੇਤਨਾ ਮੰਚ ਦੋਰਾਹਾ ਦੇ ਕਲੱਬ ਮੈਂਬਰਾਂ ਅਤੇ ਪਿੰਡ ਦੇ ਖੇਡਾਂ ਵਿਚ ਮੱਲ੍ਹਾਂ ਮਾਰਨ ਵਾਲੇ ਬੱਚਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ | ਜੇਤੂ ਬੱਚਿਆ ਨੂੰ ਇਨਾਮਾਂ ਦੀ ਵੰਡ ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ, ਮੈਂਬਰ ਸ਼ੋ੍ਰਮਣੀ ਕਮੇਟੀ ਜਥੇਦਾਰ ਹਰਪਾਲ ਸਿੰਘ ਜੱਲ੍ਹਾ, ਮੈਂਬਰ ਸ਼ੋ੍ਰਮਣੀ ਕਮੇਟੀ ਜਥੇਦਾਰ ਚਰਨ ਸਿੰਘ ਆਲਮਗੀਰ, ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਕੌਮੀ ਮੀਤ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ, ਹਰਜਿੰਦਰ ਸਿੰਘ ਭੱਟੀ ਜੈਪੁਰਾ, ਸਰਬਜੀਤ ਸਿੰਘ ਵਿਪਨ ਸੇਠੀ, ਸੂਬੇਦਾਰ ਰਾਜਿੰਦਰ ਸਿੰਘ ਅੜੈ੍ਹਚਾਂ ਅਤੇ ਬਲਵਿੰਦਰ ਸਿੰਘ ਧਾਲੀਵਾਲ ਸਾਂਝੇ ਤੌਰ 'ਤੇ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਕੌਂਸਲਰ ਨਿੰਮ੍ਹਾ ਸੋਮਲ ਖੇੜੀ ਨੂੰ ਸਦਮਾ, ਭਤੀਜੇ ਦਾ ਦਿਹਾਂਤ ਅਗਲੀ ਖ਼ਬਰ ਗੁਰੂ ਰਵਿਦਾਸ ਦਾ ਬੇਗਮਪੁਰ ਵਾਲਾ ਸਿਧਾਂਤ ਦੁਨੀਆ ਭਰ ਦੇ ਲੋਕਤੰਤਰੀ ਅਤੇ ਮਨੁੱਖੀ ਅਧਿਕਾਰਾਂ ਦੇ ਸੰਕਲਪ ਤੋਂ ਵੀ ਅੱਗੇ ਦੀ...
Ad Position 24