21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਖੰਨਾ ਪੁਲਿਸ ਵਲੋਂ ਨਕਲੀ ਪੁਲਿਸ ਅਫ਼ਸਰ ਬਣ ਕੇ ਠੱਗੀ ਕਰਨ ਵਾਲੇ ਗਰੋਹ ਦਾ ਪਰਦਾਫ਼ਾਸ਼, ਦੋ ਕਾਬੂ

Ad Position 21
No active advertisement
ਅਜੀਤ ਡੈਸਕ 01-02-2026
ਖੰਨਾ, 31 ਜਨਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਪੁਲਿਸ ਨੇ ਨਕਲੀ ਪੁਲਿਸ ਅਫ਼ਸਰ ਬਣ ਕੇ ਲੋਕਾਂ ਨਾਲ ਠੱਗੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਦੋ ਵਿਅਕਤੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਖੰਨਾ ਦੇ ਐਸ. ਐਚ. ਓ. ਸਤਨਾਮ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਦੋਸ਼ੀ ਆਪਣੇ ਆਪ ਨੂੰ ਪੁਲਿਸ ਅਫ਼ਸਰ ਦੱਸ ਕੇ ਲੋਕਾਂ ਤੋਂ ਗੈਰ-ਕਾਨੂੰਨੀ ਤੌਰ 'ਤੇ ਪੈਸੇ ਵਸੂਲ ਕਰਦੇ ਸਨ | ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਇਸ ਗਰੋਹ ਦਾ ਪਰਦਾਫਾਸ਼ ਕੀਤਾ | ਉਨ੍ਹਾਂ ਦੱਸਿਆ ਕਿ ਦੋਨਾਂ ਦੋਸ਼ੀਆਂ ਦੇ ਕਬਜ਼ੇ ਵਿਚੋਂ 11,500 ਨਕਦੀ ਅਤੇ ਸੋਨੇ ਦੀਆਂ ਵਾਲੀਆਂ ਬਰਾਮਦ ਕੀਤੀਆਂ ਗਈਆਂ ਹਨ | ਮਾਮਲੇ ਦੀ ਹੋਰ ਜਾਂਚ ਜਾਰੀ ਹੈ ਅਤੇ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਇਸ ਗਰੋਹ ਨਾਲ ਹੋਰ ਕੌਣ-ਕੌਣ ਸ਼ਾਮਲ ਹੈ | ਐਸ. ਐਚ. ਓ ਸਤਨਾਮ ਸਿੰਘ ਨੇ ਸਖ਼ਤ ਸ਼ਬਦਾਂ ਵਿਚ ਕਿਹਾ ਕਿ ਕਾਨੂੰਨ-ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਵਲੋਂ ਸਖ਼ਤ ਕਾਰਵਾਈ ਲਗਾਤਾਰ ਜਾਰੀ ਰਹੇਗੀ ਅਤੇ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਇਸ ਮੌਕੇ ਥਾਣੇਦਾਰ ਅਵਤਾਰ ਸਿੰਘ ਥਾਣੇਦਾਰ ਗੁਰਮੀਤ ਸਿੰਘ ਆਦਿ ਹਾਜਰ ਸਨ |
Ad Position 22
No active advertisement
ਪਿਛਲੀ ਖ਼ਬਰ ਬਿਜਲੀ ਬਿੱਲ ਨਾ ਭਰਨ 'ਤੇ ਕੁਨੈਕਸ਼ਨ ਕੱਟਣ ਦੇ ਆਦੇਸ਼ ਜਾਰੀ ਅਗਲੀ ਖ਼ਬਰ ਨਕਲੀ ਸੋਨਾ ਸੁਨਿਆਰਿਆਂ ਦੀਆਂ ਦੁਕਾਨਾਂ 'ਤੇ ਵੇਚਣ ਵਾਲਾ ਗਰੋਹ ਸਰਗਰਮ
Ad Position 24