21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਨਸ਼ਿਆਂ ਖ਼ਿਲਾਫ਼ ਜੰਗ ਤੇਜ਼: ਖੰਨਾ ਵਿੱਚ 'ਮਿਸ਼ਨ ਪਰਹਾਰ' ਤਹਿਤ ਇਕੋ ਸਮੇਂ ਸਖ਼ਤ ਐਕਸ਼ਨ

Ad Position 21
No active advertisement
ਅਜੀਤ ਡੈਸਕ 01-02-2026
ਖੰਨਾ, 31 ਜਨਵਰੀ (ਹਰਜਿੰਦਰ ਸਿੰਘ ਲਾਲ)-ਐਸ. ਐਸ. ਪੀ. ਖੰਨਾ ਡਾ. ਦਰਪਨ ਆਹਲੂਵਾਲੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਖੰਨਾ ਪੁਲਿਸ ਵੱਲੋਂ ਅਪਰਾਧ ਅਤੇ ਨਸ਼ਿਆਂ ਖ਼ਿਲਾਫ਼ ਵੱਡਾ ਕਦਮ ਚੁੱਕਿਆ ਗਿਆ ਹੈ | ਗੈਂਗਸਟਰਾਂ ਅਤੇ ਨਸ਼ਾ ਤਸਕਰਾਂ 'ਤੇ ਨੱਥ ਪਾਉਣ ਲਈ 'ਮਿਸ਼ਨ ਪਰਹਾਰ' ਤਹਿਤ ਅੱਜ ਸ਼ਹਿਰ ਦੇ ਵੱਖ-ਵੱਖ ਸੰਵੇਦਨਸ਼ੀਲ ਇਲਾਕਿਆਂ ਵਿੱਚ ਸਖ਼ਤ ਕਾਰਵਾਈ ਅੰਜਾਮ ਦਿੱਤੀ ਗਈ | ਪੁਲਿਸ ਵੱਲੋਂ ਖ਼ੁਫ਼ੀਆ ਜਾਣਕਾਰੀਆਂ ਦੇ ਆਧਾਰ ਤੇ ਚਲਾਏ ਗਏ ਇਸ ਵਿਸ਼ੇਸ਼ ਅਭਿਆਨ ਦੌਰਾਨ ਹਾਟ-ਸਪਾਟ ਇਲਾਕਿਆਂ ਨਿਸ਼ਾਨੇ ਤੇ ਲਿਆ ਗਿਆ, ਇਹ ਉਹ ਇਲਾਕੇ ਸਨ ਜਿਨ੍ਹਾਂ ਬਾਰੇ ਲੰਬੇ ਸਮੇਂ ਤੋਂ ਨਸ਼ਾ ਤਸਕਰੀ ਅਤੇ ਅਪਰਾਧਿਕ ਗਤੀਵਿਧੀਆਂ ਦੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਸਨ |
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐਸ. ਪੀ ਵਿਨੋਦ ਕੁਮਾਰ ਨੇ ਦੱਸਿਆ ਕਿ ਖੰਨਾ ਪੁਲਿਸ ਵੱਲੋਂ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ 'ਤੇ ਨੱਥ ਪਾਉਣ ਲਈ 'ਮਿਸ਼ਨ ਪਰਹਾਰ' ਤਹਿਤ ਵੱਡੀ ਕਾਰਵਾਈ ਕੀਤੀ ਗਈ | ਉਨ੍ਹਾਂ ਦੱਸਿਆ ਕਿ ਅੱਜ ਖੰਨਾ ਸ਼ਹਿਰ ਦੇ ਉਨ੍ਹਾਂ ਹਾਟ-ਸਪਾਟ ਇਲਾਕਿਆਂ ਵਿੱਚ, ਜਿੱਥੇ ਨਸ਼ਾ ਸੇਵਨ ਅਤੇ ਨਸ਼ਾ ਤਸਕਰੀ ਸਬੰਧੀ ਲਗਾਤਾਰ ਇਨਪੁੱਟ ਮਿਲ ਰਹੀਆਂ ਸਨ, ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਬਣਾਕੇ ਸਰਚ ਅਭਿਆਨ ਚਲਾਇਆ ਗਿਆ | ਇਸ ਕਾਰਵਾਈ ਵਿੱਚ ਸਿਟੀ-2 ਦੇ ਐਸ. ਐਚ. ਓ ਇੰਸਪੈਕਟਰ ਹਰਦੀਪ ਸਿੰਘ, ਸਿਟੀ-1 ਦੇ ਐਸ. ਐਚ. ਓ ਸੰਦੀਪ ਕੁਮਾਰ ਅਤੇ ਸਪੈਸ਼ਲ ਬ੍ਰਾਂਚ ਦੀ ਟੀਮ ਸਮੇਤ ਕਰੀਬ 20 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਭਾਗ ਲਿਆ | ਡੀ. ਐਸ. ਪੀ ਨੇ ਦੱਸਿਆ ਕਿ ਸਰਚ ਅਭਿਆਨ ਦੌਰਾਨ ਕਰੀਬ 15 ਸ਼ੱਕੀ ਵਿਅਕਤੀਆਂ ਨੂੰ ਰਾਊਾਡ ਅਪ ਕੀਤਾ ਗਿਆ ਹੈ, ਜਿਨ੍ਹਾਂ ਦੀ ਪੂਰੀ ਤਰ੍ਹਾਂ ਵੈਰੀਫਿਕੇਸ਼ਨ ਕੀਤੀ ਜਾ ਰਹੀ ਹੈ | ਵੈਰੀਫਿਕੇਸ਼ਨ ਉਪਰੰਤ, ਜੇ ਕਿਸੇ ਦੀ ਕੋਈ ਗੈਰ-ਕਾਨੂੰਨੀ ਗਤੀਵਿਧੀ ਸਾਹਮਣੇ ਆਉਂਦੀ ਹੈ, ਤਾਂ ਉਸਦੇ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਨੇ ਦੱਸਿਆ ਕਿ ਇਸ ਦੌਰਾਨ ਬਿਨਾਂ ਦਸਤਾਵੇਜ਼ਾਂ ਅਤੇ ਬਿਨਾਂ ਨੰਬਰ ਪਲੇਟ ਵਾਲੀਆਂ ਮੋਟਰਸਾਈਕਲਾਂ ਵੀ ਕਾਬੂ ਕੀਤੀਆਂ ਗਈਆਂ ਹਨ, ਡੀ. ਐਸ. ਪੀ ਨੇ ਸਪਸ਼ਟ ਕੀਤਾ ਕਿ ਖੰਨਾ ਪੁਲਿਸ ਨਸ਼ਿਆਂ ਅਤੇ ਅਪਰਾਧੀਆਂ ਖ਼ਿਲਾਫ਼ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕਰੇਗੀ ਅਤੇ ਸ਼ਹਿਰ ਵਿੱਚ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖਣ ਲਈ ਅਜਿਹੀਆਂ ਕਾਰਵਾਈਆਂ ਲਗਾਤਾਰ ਜਾਰੀ ਰਹਿਣਗੀਆਂ | ਇਸ ਮੌਕੇ ਐਸ. ਐਚ. ਓ ਹਰਦੀਪ ਸਿੰਘ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਆੜ੍ਹਤੀਆ ਗਿੱਲ ਧਨਾਨਸੂ ਨੂੰ ਸਦਮਾ, ਭਾਣਜਾ ਸਵਰਗਵਾਸ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਹਿਮ ਮੀਟਿੰਗ
Ad Position 24