ਖੰਨਾ, 31 ਜਨਵਰੀ (ਹਰਜਿੰਦਰ ਸਿੰਘ ਲਾਲ)-ਏ. ਐੱਸ. ਗਰੁੱਪ ਆਫ਼ ਇੰਸਟੀਟਿਊਸ਼ਨਜ਼, ਖੰਨਾ ਦੇ ਇੰਸਟੀਟਿਊਸ਼ਨਜ਼ ਇਨੋਵੇਸ਼ਨ ਕੌਂਸਲ ਵੱਲੋਂ ਡਿਜ਼ਾਇਨ ਥਿੰਕਿੰਗ, ਕਰਿਟੀਕਲ ਥਿੰਕਿੰਗ ਅਤੇ ਇਨੋਵੇਸ਼ਨ ਡਿਜ਼ਾਈਨ ਵਿਸ਼ੇ 'ਤੇ ਇੱਕ ਵਿਸ਼ੇਸ਼ ਸੈਸ਼ਨ ਪ੍ਰੋਗਰਾਮ ਕਰਵਾਇਆ ਗਿਆ | ਇਸ ਸੈਸ਼ਨ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਰਚਨਾਤਮਿਕ ਸੋਚ, ਸਮੱਸਿਆ ਹੱਲ ਕਰਨ ਦੀ ਸਮਰਥਾ ਅਤੇ ਨਵੀਨਤਾ ਦੀ ਭਾਵਨਾ ਨੂੰ ਵਿਕਸਿਤ ਕਰਨਾ ਸੀ | ਇਸ ਮੌਕੇ ਮੁੱਖ ਵਕਤਾ ਵਜੋਂ ਪ੍ਰੋਫੈਸਰ ਅੰਜਲੀ ਕਸਾਨਾ ਨੇ ਵਿਦਿਆਰਥੀਆਂ ਨੂੰ ਡਿਜ਼ਾਈਨ ਥਿੰਕਿੰਗ ਦੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਕਾਲਜ ਡਾਇਰੈਕਟਰ ਡਾ. ਹਰਪ੍ਰੀਤ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਦੇ ਮੁਕਾਬਲੇ ਭਰੇ ਦੌਰ ਵਿੱਚ ਵਿਦਿਆਰਥੀਆਂ ਲਈ ਸਿਰਫ਼ ਕਿਤਾਬੀ ਗਿਆਨ ਹੀ ਕਾਫ਼ੀ ਨਹੀਂ, ਸਗੋਂ ਉਨ੍ਹਾਂ ਨੂੰ ਰਚਨਾਤਮਿਕ, ਸੋਚ ਅਪਣਾਉਣੀ ਵੀ ਜ਼ਰੂਰੀ ਹੈ | ਅੰਤ ਵਿੱਚ ਪ੍ਰੋਫੈਸਰ ਹੀਨਾ ਨੇ ਕਾਲਜ ਡਾਇਰੈਕਟਰ ਡਾ. ਹਰਪ੍ਰੀਤ ਸਿੰਘ, ਪ੍ਰੋਫੈਸਰ ਅੰਜਲੀ ਕਸਾਨਾ, ਸਟਾਫ਼ ਮੈਂਬਰਾਂ ਅਤੇ ਸਾਰੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ |