22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਮਾਸਟਰ ਕੇਡਰ ਦੇ ਗੈਰ ਵਿਸ਼ਾ ਅਧਿਆਪਕਾਂ ਦੀ ਬਾਰ੍ਹਵੀਂ ਜਮਾਤ ਦੇ ਬੋਰਡ ਦੀ ਪ੍ਰੈਕਟੀਕਲ ਪ੍ਰੀਖਿਆ ਲੈਣ ਲਈ ਜਾਰੀ ਕੀਤੇ ਆਦੇਸ਼ਾਂ 'ਚ ਜਲਦ ਸੋਧ ਕੀਤੀ ਜਾਵੇ-ਜਗਜੀਤ/ਗੁਰਪ੍ਰੀਤ

Ad Position 21
No active advertisement
ਅਜੀਤ ਡੈਸਕ 01-02-2026
ਸਾਹਨੇਵਾਲ, 31 ਜਨਵਰੀ (ਹਨੀ ਚਾਠਲੀ)-ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਉਪ ਪ੍ਰਧਾਨ ਜਗਜੀਤ ਸਿੰਘ ਸਾਹਨੇਵਾਲ ਅਤੇ ਜ਼ਿਲ੍ਹਾ ਲੁਧਿਆਣਾ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਦੋਰਾਹਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ ਮਾਸਟਰ ਕੇਡਰ ਨਾਲ ਸੰਬੰਧਿਤ ਅਧਿਆਪਕਾਂ ਲਈ ਨਵਾਂ ਫ਼ਰਮਾਨ ਜਾਰੀ ਕਰਦੇ ਮਾਸਟਰ ਕੇਡਰ ਦੇ ਦਸਵੀਂ ਜਮਾਤ ਤੱਕ ਪੜਾਉਣ ਵਾਲੇ ਗੈਰ ਵਿਸ਼ਾ ਅਧਿਆਪਕਾਂ ਨੂੰ ਬਾਰ੍ਹਵੀਂ ਜਮਾਤ ਦੇ ਬੋਰਡ ਦੀ ਪ੍ਰੈਕਟੀਕਲ ਪ੍ਰੀਖਿਆ ਲੈਣ ਲਈ ਆਦੇਸ਼ ਜਾਰੀ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਜਾਰੀ ਆਦੇਸ਼ਾਂ ਨੇ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਦਾਅਵਿਆਂ ਨੂੰ ਖੋਖਲਾ ਸਾਬਤ ਕਰ ਦਿੱਤਾ ਹੈ | ਇਸ ਮੌਕੇ ਜ਼ਿਲ੍ਹਾ ਇਕਾਈ ਲੁਧਿਆਣਾ ਦੇ ਵਿੱਤ ਸਕੱਤਰ ਸਵਰਨ ਸਿੰਘ, ਸੀਨੀਅਰ ਮੀਤ ਪ੍ਰਧਾਨ ਰਾਜਵਿੰਦਰ ਸਿੰਘ, ਮੀਤ ਪ੍ਰਧਾਨ ਨਵਦੀਪ ਸਿੰਘ, ਪ੍ਰੈੱਸ ਸਕੱਤਰ ਮਨੋਜ ਕੁਮਾਰ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ ਗੈਰ ਵਿਸ਼ਾ ਅਧਿਆਪਕਾਂ ਦੀ ਡਿਊਟੀ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੇ ਪ੍ਰੈਕਟੀਕਲ ਲੈਣ ਲਈ ਲਗਾਈ ਗਈ ਹੈ ਜਿਸ ਵਿਚ ਗਣਿਤ ਵਿਸ਼ਾ ਅਧਿਆਪਕ ਦੀ ਵਿਗਿਆਨ ਜਾਂ ਗ੍ਰਹਿ ਵਿਗਿਆਨ ਵਿਸ਼ੇ ਵਿਚ, ਸਮਾਜਿਕ ਸਿੱਖਿਆ ਵਿਸ਼ਾ ਅਧਿਆਪਕ ਦੀ ਕਾਮਰਸ ਵਿਸ਼ੇ ਵਿਚ ਅਤੇ ਵੋਕੇਸ਼ਨਲ ਵਿਸ਼ੇ ਅਧਿਆਪਕ ਦੀ ਕਾਮਰਸ ਵਿਸ਼ੇ ਵਿਚ ਡਿਊਟੀ ਲਗਾਈ ਗਈ ਹੈ | ਜ਼ਿਲ੍ਹਾ ਲੁਧਿਆਣਾ ਦੇ ਜਥੇਬੰਦੀ ਦੇ ਆਗੂਆਂ ਬਲਾਕ ਪ੍ਰਧਾਨ ਪ੍ਰਭਜੋਤ ਸਿੰਘ, ਹਰਜਿੰਦਰ ਸਿੰਘ ਖੰਨਾ, ਹਰਵਿੰਦਰ ਸਿੰਘ ਪੁੜੈਣ, ਨਵੀਨ ਕਪਿਲਾ, ਜਗਮੀਤ ਸਿੰਘ, ਸਿਮਰਨਜੋਤ ਸਿੰਘ, ਜ਼ਿਲ੍ਹਾ ਮਹਿਲਾ ਇਕਾਈ ਦੇ ਸੀਨੀਅਰ ਮੀਤ ਪ੍ਰਧਾਨ ਕੰਵਲਜੀਤ ਕੌਰ, ਸੁਪਰਜੀਤ ਕੌਰ, ਜਸਵੀਰ ਕੌਰ, ਮਨਜੀਤ ਕੌਰ, ਰੁਪਿੰਦਰ ਕੌਰ, ਸੁਸ਼ਮਾ ਸ਼ਰਮਾ ਵਲੋਂ ਸਿੱਖਿਆ ਵਿਭਾਗ ਵਿਰੁੱਧ ਰੋਸ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਵਿਭਾਗ ਵਲੋਂ ਤੁਗ਼ਲਕੀ ਫ਼ਰਮਾਨ ਵਿਚ ਅਧਿਆਪਕਾਂ ਦੀ ਡਿਊਟੀ 50-60 ਕਿੱਲੋਮੀਟਰ ਦੂਰ ਲਗਾਈ ਗਈ ਹੈ ਤੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਇਨ੍ਹਾਂ ਆਦੇਸ਼ਾਂ ਵਿਚ ਜਲਦ ਸੋਧ ਕਰਨ ਦੀ ਮੰਗ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਵਿਖੇ ਜਿਨਸੀ ਸ਼ੋਸ਼ਣ ਜਾਗਰੂਕਤਾ ਭਾਸ਼ਨ ਕਰਵਾਇਆ
Ad Position 24