22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਬਗ਼ਲੀ ਕਲਾਂ ਵਿਖੇ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਸ਼ੁਰੂ

Ad Position 21
No active advertisement
ਗੁਰਦੁਆਰਾ ਬੇਗ਼ਮਪੁਰਾ ਸਾਹਿਬ ਪਿੰਡ ਬਗ਼ਲੀ ਕਲਾਂ ਵਿਖੇ ਕੀਰਤਨ ਕਰਦੇ ਹੋਏ ਬਾਬਾ ਬੇਅੰਤ ਸਿੰਘ ਬਘੋਰ ਵਾਲੇ ਤੇ ਸੰਗਤਾਂ ਦਾ ਇਕੱਠ | ਤਸਵੀਰਾਂ : ਕਸ਼ਮੀਰਾ ਸਿੰਘ ਬਗ਼ਲੀ <br/> 01-02-2026
ਬੀਜਾ, 31 ਜਨਵਰੀ (ਕਸ਼ਮੀਰਾ ਸਿੰਘ ਬਗ਼ਲੀ)-ਗੁਰਦੁਆਰਾ ਸ੍ਰੀ ਬੇਗਮਪੁਰਾ ਸਾਹਿਬ ਪਿੰਡ ਬਗ਼ਲੀ ਕਲਾਂ ਵਿਖੇ ਸਾਲਾਨਾ ਉਦਮ ਕਰਦਿਆਂ ਸੰਗਤਾਂ ਦੇ ਭਰਪੂਰ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੇ ਦਿਹਾੜੇ ਨੂੰ ਮੁੱਖ ਰੱਖਦਿਆਂ ਤਿੰਨ ਰੋਜ਼ਾ ਧਾਰਮਿਕ ਸਮਾਗਮ ਅੱਜ ਸ਼ੁਰੂ ਹੋ ਗਿਆ ਹੈ | ਅੱਜ 30 ਜਨਵਰੀ ਨੂੰ ਸ਼ਾਮੀ 8 ਵਜੇ ਤੋਂ 9.00 ਵਜੇ ਤੱਕ ਬਾਬਾ ਬੇਅੰਤ ਸਿੰਘ ਗੁਰਦੁਆਰਾ ਟਿੱਬੀ ਸਾਹਿਬ ਬਘੌਰ (ਮਾਣਕੀ) ਵਾਲਿਆਂ ਨੇ ਕੀਰਤਨ ਕਰਦਿਆਂ ਆਖਿਆ ਕਿ ਕਿ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਆਧੁਨਿਕ ਸਮੇਂ ਵਿੱਚ ਵੀ ਪੂਰੀ ਤਰ੍ਹਾਂ ਲਾਗੂ ਹੁੰਦੀਆਂ ਹਨ ਅਤੇ ਉਨ੍ਹਾਂ ਦੇ ਆਦਰਸ਼ਾਂ ਦੇ ਆਧਾਰ 'ਤੇ ਖੁਸ਼ਹਾਲੀ, ਸ਼ਾਂਤੀ, ਭਾਈਚਾਰਾ ਅਤੇ ਸਦਭਾਵਨਾ ਨਾਲ ਸਮਾਜ ਦਾ ਨਿਰਮਾਣ ਕੀਤਾ ਜਾ ਸਕਦਾ ਹੈ | ਪ੍ਰਬੰਧਕਾਂ ਨੇ ਦਸਿਆ ਕਿ 31 ਜਨਵਰੀ ਨੂੰ ਸ਼ਾਮੀ ਬਾਬਾ ਹਰਭਜਨ ਸਿੰਘ ਰਾਜਪੁਰੇ ਵਾਲੇ, ਕੀਰਤਨ ਦੌਰਾਨ ਗੁਰੂ ਜੀ ਦੇ ਜੀਵਨ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦੇ ਕੇ ਸੰਗਤਾਂ ਨੂੰ ਨਿਹਾਲ ਕਰਨਗੇ | 1 ਫਰਵਰੀ ਨੂੰ ਸਵੇਰੇ 9.30 ਵਜੇ ਭੋਗ ਪੈਣ ਉਪਰੰਤ ਕਥਾਵਾਚਕ ਭਾਈ ਬੁੱਧ ਸਿੰਘ ਬਰਮਾਲੀਪੁਰ ਵਾਲੇ ਕਥਾ ਵਿਚਾਰਾਂ ਕਰਨਗੇ | ਇਸ ਦਿਨ ਹੀ ਦੁਪਹਿਰ 12 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਏ ਜਾਣਗੇ | ਇਸ ਮੌਕੇ ਉੱਘੇ ਰਾਗੀ ਜਗਰੂਪ ਸਿੰਘ ਬਰਮਾਲੀਪੁਰ ਵਾਲੇ ਕੀਰਤਨ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ 'ਚ ਦਾਖ਼ਲਾ ਮੁਹਿੰਮ ਦਾ ਆਗਾਜ਼, ਵਿਦਿਆਰਥੀਆਂ ਨੂੰ ਸਕੂਲਾਂ ਵੱਲ ਆਉਣ ਦੀ ਅਪੀਲ ਅਗਲੀ ਖ਼ਬਰ ਡੇਰਾ ਬੱਲਾਂ ਵਿਖੇ ਪ੍ਰਧਾਨ ਮੰਤਰੀ ਮੋਦੀ ਦੇ ਪੁੱਜਣ 'ਤੇ ਸਮੁੱਚੇ ਰਵਿਦਾਸ ਭਾਈਚਾਰੇ ਵਿਚ ਖ਼ੁਸ਼ੀ ਦੀ ਲਹਿਰ
Ad Position 24