ਜੋਧਾਂ, 31 ਜਨਵਰੀ (ਗੁਰਵਿੰਦਰ ਸਿੰਘ ਹੈਪੀ)-ਨਾਈਟਿੰਗੇਲ ਕਾਲਜ ਆਫ਼ ਐਜੂਕੇਸ਼ਨ ਨਾਰੰਗਵਾਲ ਵਿਖੇ ਸਾਲਾਨਾ ਡਿਗਰੀ ਵੰਡ ਸਮਾਗਮ ਸੰਸਥਾ ਦੇ ਡਾਇਰੈਕਟਰ ਡਾ. ਸਰਬਜੀਤ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ¢ ਸਮਾਗਮ ਦੀ ਸ਼ੁਰੂਆਤ ਕਾਲਜ ਦੇ ਵਿਦਿਆਰਥੀਆਂ ਵਲੋਂ ਧਾਰਮਿਕ ਅਤੇ ਦੇਸ਼ ਭਗਤੀ ਦੇ ਗੀਤਾਂ ਨਾਲ ਹੋਈ¢ ਸਲਾਨਾ ਡਿਗਰੀ ਵੰਡ ਸਮਾਰੋਹ ਵਿਚ ਡਾ. ਪਰਮਜੀਤ ਸਿੰਘ ਰਾਣੂੰ ਸਾਬਕਾ ਚੇਅਰਮੈਨ ਪੰਜਾਬ ਹੋਮਿਓਪੈਥਿਕ ਕੌਂਸਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ¢ ਪਰਮਜੀਤ ਸਿੰਘ ਰਾਣੂੰ ਵਲੋਂ ਪਿਛਲੇ ਸਾਲ ਦੌਰਾਨ ਬੀ. ਐੱਡ. ਦੀ ਪ੍ਰੀਖਿਆ ਵਿਚੋਂ ਸਫਲਤਾ ਪ੍ਰਾਪਤ ਕਰਨ ਵਾਲੇ 91 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ¢ ਇਸ ਮੌਕੇ ਡਾ. ਰਾਣੂੰ ਨੇ ਕਿਹਾ ਕਿ ਅਧਿਆਪਕ ਸਮਾਜ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਜੋ ਕਿ ਸਮਾਜ ਵਿਚ ਸਵੱਛਤਾ ਲਿਆਉਣ ਵਿਚ ਸਹਾਈ ਹੁੰਦੇ ਹਨ ¢ ਇਸ ਮੌਕੇ ਉਨ੍ਹਾਂ ਨਾਲ ਕਾਲਜ ਪ੍ਰਬੰਧਕ ਡਾ. ਸਵੀਟ ਕੌਰ, ਪਿ੍ੰਸੀਪਲ ਡਾ. ਵੇਦ ਪ੍ਰਕਾਸ਼, ਨਰਸਿੰਗ ਕਾਲਜ ਦੇ ਪਿ੍ੰਸੀਪਲ ਸਾਦਿਕ ਅਲੀ, ਮਨਜੀਤ ਕੌਰ ਆਦਿ ਹਾਜ਼ਰ ਸਨ ¢ ਇਨ੍ਹਾਂ ਤੋਂ ਇਲਾਵਾ ਮਲਕੀਤ ਸਿੰਘ ਗਰੇਵਾਲ ਨੇ ਵਿਦਿਆਰਥੀਆਂ ਨੂੰ ਅੱਗੇ ਹੋਰ ਤਰੱਕੀ ਕਰਨ ਲਈ ਅਸ਼ੀਰਵਾਦ ਦਿੱਤਾ¢ ਡਾ. ਸਰਬਜੀਤ ਸਿੰਘ ਨਾਰੰਗਵਾਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਕਿਹਾ ਕਿ ਉਹ ਅੱਗੇ ਜਾ ਕੇ ਦੇਸ਼ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਣ ਅਤੇ ਨਵੀਆਂ ਤਕਨਾਲੋਜੀਆਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ¢ ਇਸ ਮੌਕੇ ਮਨਜੀਤ ਕੌਰ ਨੇ ਕਾਲਜ ਦੀਆਂ ਸਾਲਾਨਾ ਪ੍ਰਾਪਤੀਆਂ ਸਬੰਧੀ ਰਿਪੋਰਟ ਪੜ੍ਹੀ ¢ ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਵੇਦ ਪ੍ਰਕਾਸ਼ ਨੇ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਅਧਿਆਪਕ ਦੇ ਕਿੱਤੇ ਨੂੰ ਅਪਣਾ ਕੇ ਜਿੱਥੇ ਆਪਣਾ ਭਵਿੱਖ ਸੰਵਾਰਨ ਦੇ ਯੋਗ ਹੋਏ ਹਨ, ਉੱਥੇ ਉਹ ਸਮਾਜ ਨੂੰ ਵੀ ਚੰਗੀ ਦਿਸ਼ਾ ਪ੍ਰਦਾਨ ਕਰਨਗੇ ¢ ਇਸ ਮੌਕੇ ਬਲਪ੍ਰੀਤ ਕੌਰ, ਪਿ੍ਅੰਕਾ ਰਾਣੀ, ਗੁਰਪ੍ਰੀਤ ਕੌਰ, ਜਸਵੀਰ ਕੌਰ, ਮਨਦੀਪ ਕੌਰ, ਸੁਨੀਲ ਕੁਮਾਰ, ਸੰਦੀਪ ਸਿੰਘ, ਰਾਕੇਸ਼ ਕੁਮਾਰ, ਪਵਨਵੀਰ ਕੌਰ, ਸੁਰਿੰਦਰ ਕੌਰ, ਕਮਲਵੀਰ ਕੌਰ, ਸਤਿੰਦਰ ਕੌਰ, ਹਰਜਿੰਦਰ ਕੌਰ, ਬਲਜੀਤ ਕੌਰ, ਰੌਬਿਨਪ੍ਰੀਤ ਕੌਰ ਆਦਿ ਹਾਜ਼ਰ ਸਨ¢