22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਗੁਰਦੁਆਰਾ ਸਿੱਧਸਰ ਸਾਹਿਬ ਵਿਖੇ ਸ਼ੁਕਰਾਨਾ ਸਮਾਗਮ 8 ਨੂੰ

Ad Position 21
No active advertisement
ਅਜੀਤ ਡੈਸਕ 01-02-2026
ਮਲੌਦ, 31 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬਾਬਾ ਸ਼ੀਹਾਂ ਸਿੰਘ ਗਿੱਲ ਝੱਲੀ ਦੇ ਪਵਿੱਤਰ ਅਸਥਾਨ ਗੁਰਦੁਆਰਾ ਸਿੱਧਸਰ ਸਾਹਿਬ ਵਿਖੇ 8 ਫਰਵਰੀ ਨੂੰ ਸ਼ੁਕਰਾਨਾ ਸਮਾਗਮ ਕਰਵਾਇਆ ਜਾ ਰਿਹਾ ਹੈ | ਪ੍ਰਧਾਨ ਸਵਰਨ ਸਿੰਘ ਲਸਾੜਾ ਤੇ ਸਮਾਜ ਸੇਵੀ ਅਵਤਾਰ ਸਿੰਘ ਜਰਗੜੀ ਨੇ ਦੱਸਿਆ ਕਿ ਇਲਾਕੇ ਦੀਆਂ ਸੰਗਤਾਂ ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਕਾਰ ਜੋ ਕਬਜਾ ਵਰੰਟਾਂ ਨੂੰ ਲੈ ਕੇ ਟਕਰਾਅ ਬਣਿਆ ਹੋਇਆ ਸੀ | ਜਿਸ ਸਬੰਧੀ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੁਆਰਾ ਗੁਰਦੁਆਰਾ ਸਿੱਧਸਰ ਸਾਹਿਬ ਵਿਖੇ ਇਲਾਕੇ ਦੀਆਂ ਸੰਗਤਾਂ ਦੁਆਰਾ ਚਲਾਏ ਜਾ ਪ੍ਰਬੰਧਾਂ ਦੇ ਹੱਕ 'ਚ ਪੱਕੇ ਤੌਰ 'ਤੇ ਸਟੇਅ ਲਗਾ ਕੇ ਕਬਜਾ ਵਰੰਟਾਂ ਨੂੰ ਰੋਕ ਦਿੱਤਾ ਗਿਆ ਹੈ | ਅਦਾਲਤੀ ਫ਼ੈਸਲੇ ਦੀ ਖ਼ੁਸ਼ੀ ਵਿਚ ਪ੍ਰਬੰਧਕ ਕਮੇਟੀ ਦੁਆਰਾ 6 ਫਰਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਅਤੇ 8 ਫਰਵਰੀ ਨੂੰ ਸਵੇਰੇ 10 ਵਜੇ ਭੋਗ ਪਾਏ ਜਾਣਗੇ | ਇਸ ਮੌਕੇ ਸਰਪੰਚ ਸਕਿੰਦਰ ਸਿੰਘ ਲਸਾੜਾ ਪੋਹਲੇਵਾਸ, ਗੁਰਬਾਜ ਸਿੰਘ ਜੁਲਮਗੜ, ਜਗਤਾਰ ਸਿੰਘ ਨਿਜ਼ਾਮਪੁਰ, ਨਿਰਮਲ ਸਿੰਘ ਲਸਾੜਾ, ਸੈਕਟਰੀ ਅਵਤਾਰ ਸਿੰਘ ਜਰਗੜੀ, ਜਗਦੇਵ ਸਿੰਘ ਲਸਾੜਾ, ਸੋਮਨਾਥ ਸਿੰਘ, ਮੇਜਰ ਸਿੰਘ ਮਦਨੀਪੁਰ, ਬੰਤ ਸਿੰਘ ਨਿਜ਼ਾਮਪੁਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੀ.ਕੇ.ਯੂ. (ਕਾਦੀਆਂ) ਵਲੋਂ ਸਮਰਾਲਾ ਵਿਖੇ ਕਿਸਾਨ ਪੰਚਾਇਤ 7 ਨੂੰ ਅਗਲੀ ਖ਼ਬਰ ਨਾਈਟਿੰਗੇਲ ਕਾਲਜ ਆਫ਼ ਐਜੂਕੇਸ਼ਨ ਨਾਰੰਗਵਾਲ ਵਿਖੇ ਸਾਲਾਨਾ ਡਿਗਰੀ ਵੰਡ ਸਮਾਗਮ
Ad Position 24