23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਗੁਰ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਹਨੇਵਾਲ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 01-02-2026
ਸਾਹਨੇਵਾਲ, 31 ਜਨਵਰੀ (ਅਮਰਜੀਤ ਸਿੰਘ ਮੰਗਲੀ)-ਗੁਰੂ ਰਵਿਦਾਸ ਜੀ ਦੇ 649ਵਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ, ਕੁਹਾੜਾ ਰੋਡ ਸਾਹਨੇਵਾਲ ਦੀ ਪ੍ਰਬੰਧਕ ਕਮੇਟੀ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਅਤੇ ਸੰਗਤਾਂ ਵਲੋਂ ਥਾਂ-ਥਾਂ 'ਤੇ ਫੁੱਲਾਂ ਦੀ ਵਰਖਾ ਕਰ ਕੇ ਭਰਵਾਂ ਸਵਾਗਤ ਕੀਤਾ ਗਿਆ ਅਤੇ ਮੇਨ ਚੌਕ 'ਚ ਥਾਣਾ ਸਾਹਨੇਵਾਲ ਦੀ ਪੁਲਿਸ ਟੀਮ ਵਲੋਂ ਨਗਰ ਕੀਰਤਨ ਨੂੰ ਸਲਾਮੀ ਦਿੱਤੀ ਗਈ | ਸਕੂਲੀ ਬੱਚਿਆਂ ਅਤੇ ਬੈਂਡ ਵਾਜਿਆਂ ਦੁਆਰਾ ਵੀ ਵਿਸ਼ਾਲ ਨਗਰ ਕੀਰਤਨ 'ਚ ਹਿੱਸਾ ਲਿਆ ਗਿਆ | ਗੁਰੂ ਨਾਮ ਲੇਵਾ ਸੰਗਤਾਂ ਵਲੋਂ ਕਈ ਥਾਵਾਂ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲਾ ਸਾਹਿਬ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਸਾਹਿਬ ਭੇਟ ਕਰ ਕੇ ਸੇਵਾ ਕੀਤੀ ਗਈ | ਨਗਰ ਕੀਰਤਨ ਦੌਰਾਨ ਰਾਗੀ ਸਿੰਘਾਂ ਵਲੋਂ ਕੀਰਤਨ ਕੀਤਾ ਗਿਆ | ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਚੇਅਰਮੈਨ ਜ਼ੋਰਾਵਰ ਸਿੰਘ ਮੁੰਡੀਆਂ, ਨਗਰ ਕੌਂਸਲ ਸਾਹਨੇਵਾਲ ਦੇ ਪ੍ਰਧਾਨ ਪੂਜਾ ਰਾਣੀ, ਪ੍ਰਧਾਨ ਰਾਜਦੀਪ ਭਾਟੀਆ, ਪ੍ਰਧਾਨ ਰਮੇਸ਼ ਕੁਮਾਰ ਪੱਪੂ, ਥਾਣਾ ਮੁਖੀ ਇੰਸਪੈਕਟਰ ਅੰਮਿ੍ਤਪਾਲ ਸਿੰਘ,ਪ੍ਰਧਾਨ ਬਲਜੀਤ ਸਿੰਘ ਹਰਾ, ਬਾਬਾ ਮੇਜਰ ਸਿੰਘ ਕਾਰਸੇਵਾ ਸ਼੍ਰੀ ਹਜ਼ੂਰ ਸਾਹਿਬ ਵਾਲੇ, ਵਾਈਸ ਪ੍ਰਧਾਨ ਮਲਕੀਤ ਸਿੰਘ ਹਰਾ, ਪਰਮਿੰਦਰ ਸਿੰਘ ਫ਼ੌਜੀ, ਕੈਪਟਨ ਸੁਖਜੀਤ ਸਿੰਘ ਹਰਾ, ਪ੍ਰਧਾਨ ਅਜਮੇਰ ਸਿੰਘ ਧਾਲੀਵਾਲ, ਸਰਪੰਚ ਐਡਵੋਕੇਟ ਮਨਦੀਪ ਸਿੰਘ ਸਾਹਨੀ, ਓਮ ਪ੍ਰਕਾਸ਼ ਗੋਇਲ, ਦਲਜੀਤ ਸਿੰਘ ਬੱਗਾ, ਪ੍ਰਧਾਨ ਗੁਰਦੀਪ ਸਿੰਘ ਟੋਨਾ, ਈ. ਓ. ਬਲਵੀਰ ਸਿੰਘ ਗਿੱਲ, ਸਤਵਿੰਦਰ ਸਿੰਘ ਹੈਪੀ, ਪਿਯੂਸ਼ ਆਦਿ ਨਾਮਵਰ ਸ਼ਖ਼ਸੀਅਤਾਂ ਨੂੰ ਸਿਰੋਪਾਓ ਸਾਹਿਬ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਦੀਪ ਸਿੰਘ ਕੌਲ ਸੇਵਾ ਮੁਕਤ ਈ. ਟੀ. ਓ. ਅਤੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਕੌਲ ਵਲੋਂ ਨਗਰ ਕੀਰਤਨ ਦੌਰਾਨ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਉਣ ਵਾਲੀ 1 ਫਰਵਰੀ ਨੂੰ ਸਵੇਰੇ 9 ਵਜੇ ਪੁਰਾਣੀ ਦਾਣਾ ਮੰਡੀ ਸਾਹਨੇਵਾਲ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਖਵਾਏ ਗਏ ਅਖੰਡ ਪਾਠ ਦੇ ਭੋਗ ਪਾਏ ਜਾਣਗੇ ਉਪਰੰਤ ਰਾਗੀ ਸਿੰਘਾਂ ਵਲੋਂ ਗੁਰੂ ਰਵਿਦਾਸ ਜੀ ਦੀ ਬਾਣੀ ਦਾ ਉਚਾਰਨ ਕਰ ਕੇ ਸੰਗਤਾਂ ਨੂੰ ਨਿਹਾਲ ਕਰਨਗੇ | ਨਗਰ ਕੀਰਤਨ ਦੌਰਾਨ ਰਿਟਾ. ਥਾਣੇਦਾਰ ਲਾਭ ਸਿੰਘ ਸਿੱਧੂ, ਕੌਂਸਲਰ ਕੁਲਜੀਤ ਸਿੰਘ ਸੰਧੂ, ਕੌਂਸਲਰ ਕੁਲਵਿੰਦਰ ਕੌਰ ਧਾਲੀਵਾਲ, ਭਿੰਦਰ ਸਿੰਘ ਕਾਲਾ, ਕੇਸਰ ਸਿੰਘ, ਮੰਗਤ ਸਿੰਘ ਮੰਗਾ, ਦਲਜੀਤ ਸਿੰਘ ਚੌਹਾਨ, ਬਲਜਿੰਦਰ ਸਿੰਘ ਚੌਹਾਨ, ਮਾਸਟਰ ਗੁਰਸੇਵਕ ਸਿੰਘ, ਚਮਕੌਰ ਸਿੰਘ, ਨਾਜ਼ਰ ਸਿੰਘ, ਅਮਨਿੰਦਰ ਸਿੰਘ ਨਿੰਦੀ, ਪ੍ਰਧਾਨ ਹਰਜਿੰਦਰ ਸਿੰਘ ਕਨੇਚ, ਏ. ਐੈੱਸ. ਆਈ. ਦਰਸ਼ਨ ਸਿੰਘ, ਪ੍ਰਧਾਨ ਜੱਗਾ, ਕੌਂਸਲਰ ਅਮਨ ਪਨੇਸਰ, ਕੌਂਸਲਰ ਅਵਤਾਰ ਸਿੰਘ ਚਾਹਲ ਕੌਂਸਲਰ ਜਸਵਿੰਦਰ ਕੌਰ ਤਲਵਾੜਾ, ਕੌਂਸਲਰ ਕੁਲਵਿੰਦਰ ਸਿੰਘ ਕਾਲਾ ਬਿਮਰੋ, ਕੌਂਸਲਰ ਕੁਲਦੀਪ ਕੌਰ, ਮਨਜਿੰਦਰ ਸਿੰਘ ਭੋਲਾ, ਜਸਕਰਨ ਸਿੰਘ ਲਾਲੀ ਹਰਾ, ਜਸਵੀਰ ਸਿੰਘ ਕੱਦੋਂ, ਸੰਜੀਵ ਕੁਮਾਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਕੁਸ਼ਟ ਦਿਵਸ ਸੰਬੰਧੀ ਜਾਗਰੂਕਤਾ ਕੈਂਪ ਲਗਾਏ ਅਗਲੀ ਖ਼ਬਰ ਵਿਸ਼ਵ ਕੁਸ਼ਟ ਦਿਵਸ ਸੰਬੰਧੀ ਜਾਗਰੂਕਤਾ ਕੈਂਪ ਲਗਾਏ
Ad Position 24