23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਰਾਜੇਵਾਲ 'ਚ ਨਗਰ ਕੀਰਤਨ ਦਾ ਭਰਵਾਂ ਸਵਾਗਤ

Ad Position 21
No active advertisement
ਅਜੀਤ ਡੈਸਕ 01-02-2026
ਜੌੜੇਪੁਲ ਜਰਗ, 31 ਜਨਵਰੀ (ਪਾਲਾ ਰਾਜੇਵਾਲੀਆ)- ਸ਼ੋ੍ਰਮਣੀ ਭਗਤ ਰਵਿਦਾਸ ਜੀ ਦਾ ਆਗਮਨ ਪੁਰਬ ਪੂਰੇ ਇਲਾਕੇ ਦੇ ਪਿੰਡਾਂ 'ਚ ਪੂਰੀ ਸ਼ਰਧਾ ਤੇ ਸਤਿਕਾਰ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਪਿੰਡ ਰਾਜੇਵਾਲ ਵਿਖੇ ਭਗਤ ਰਵਿਦਾਸ ਜੀ ਮਹਾਰਾਜ ਜੀ ਗੁਰਦੁਆਰਾ ਸਾਹਿਬ ਤੋਂ ਵਿਸ਼ਾਲ ਤੇ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਰਵਾਨਾ ਹੋਇਆ, ਜਿਸ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸੀ | ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਦੀ ਪ੍ਰਬੰਧਕ ਕਮੇਟੀ ਵਲੋਂ ਨਗਰ ਕੀਰਤਨ ਦੇ ਸੁਆਗਤ ਲਈ ਬਹੁਤ ਹੀ ਸਤਿਕਾਰ ਭਾਵਨਾ ਦਿਖਾਈ ਗਈ | ਕਮੇਟੀ ਪ੍ਰਧਾਨ ਭਗਵੰਤ ਸਿੰਘ ਸਮੇਤ ਸਮੂਹ ਕਾਰਕੁਨਾਂ ਨੇ ਪੰਜ ਪਿਆਰਿਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਭਗਤ ਰਵਿਦਾਸ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਾਜਿੰਦਰ ਸਿੰਘ, ਮੀਤ ਪ੍ਰਧਾਨ ਚਰਨਜੀਤ ਸਿੰਘ, ਮੁਕੰਦ ਸਿੰਘ, ਲਖਵੀਰ ਸਿੰਘ ਫ਼ੌਜੀ ਅਤੇ ਬਲਜਿੰਦਰ ਸਿੰਘ ਨੇ ਸਭਨਾਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਨੇ ਸੰਸਾਰ 'ਚ ਸਰਬ-ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ- ਵਿਧਾਇਕ ਗਿਆਸਪੁਰਾ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸਕੂਲ ਦੇ ਵਿਦਿਆਰਥੀ ਸਨਮਾਨਿਤ
Ad Position 24