23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸ੍ਰੀ ਗੁਰੂ ਰਵਿਦਾਸ ਜੀ ਨੇ ਸੰਸਾਰ 'ਚ ਸਰਬ-ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ- ਵਿਧਾਇਕ ਗਿਆਸਪੁਰਾ

Ad Position 21
No active advertisement
ਅਜੀਤ ਡੈਸਕ 01-02-2026
ਰਾੜਾ ਸਾਹਿਬ, 31 ਜਨਵਰੀ (ਸੁਖਵੀਰ ਸਿੰਘ ਚਣਕੋਈਆਂ)-ਆਮ ਆਦਮੀ ਪਾਰਟੀ ਦੇ ਹਲਕਾ ਪਾਇਲ ਤੋਂ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਨੇ ਹਲਕਾ ਪਾਇਲ ਦੀਆਂ ਸਮੂਹ ਸੰਗਤਾਂ ਨੂੰ ਸ਼੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੇ ਸਮਾਜ ਵਿਚ ਏਕਤਾ, ਸਮਾਨਤਾ, ਸੁਤੰਤਰਤਾ ਤੇ ਸਰਬ-ਸਾਂਝੀਵਾਲਤਾ ਦਾ ਉਦੇਸ਼ ਦਿੱਤਾ ਅਤੇ ਸਤਿਗੁਰਾਂ ਦੀ ਆਨੰਦਮਈ ਅੰਮਿ੍ਤ ਬਾਣੀ ਸਾਨੂੰ ਕਰਮ-ਕਾਂਡਾਂ 'ਤੇ ਵਹਿਮਾਂ-ਭਰਮਾਂ ਤੋਂ ਉੱਪਰ ਉੱਠ ਕੇ ਸੁਚੱਜਾ ਜੀਵਨ ਜਿਉਣ ਦੀ ਸੇਧ ਦਿੰਦੀ ਹੈ | ਉਨ੍ਹਾਂ ਕਿਹਾ ਕਿ ਆਉ ਆਪਾਂ ਸਾਰੇ ਰਲ-ਮਿਲ ਕੇ ਸ਼੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਮਨਾਈਏ 'ਤੇ ਉਨ੍ਹਾਂ ਦੇ ਦਰਸਾਏ ਹੋਏ ਮਾਰਗ 'ਤੇ ਚੱਲ ਕੇ ਆਪਣਾ ਜੀਵਨ ਸਫਲ ਬਣਾਈਏ |
Ad Position 22
No active advertisement
ਪਿਛਲੀ ਖ਼ਬਰ ਮਨਪ੍ਰੀਤ ਸਿੰਘ ਦੇ ਮਾਮਲੇ 'ਚ ਟੀਮ ਕੋਚ ਤੇ ਹਾਕੀ ਇੰਡੀਆ ਦਰਮਿਆਨ ਵਧਿਆ ਟਕਰਾਅ ਅਗਲੀ ਖ਼ਬਰ ਰਾਜੇਵਾਲ 'ਚ ਨਗਰ ਕੀਰਤਨ ਦਾ ਭਰਵਾਂ ਸਵਾਗਤ
Ad Position 24