ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਤੇ ਨਗਰ ਕੀਰਤਨ ਸਜਾਏ <br/>
ਅਜੀਤ ਡੈਸਕ
02-02-2026
ਖੰਨਾ, 1 ਫਰਵਰੀ (ਹਰਜਿੰਦਰ ਸਿੰਘ ਲਾਲ)-ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ, ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਹਲਕਾ ਖੰਨਾ ਵਿੱਚ ਹੋਏ ਵੱਖ-ਵੱਖ ਸਮਾਗਮਾਂ ਮੌਕੇ ਹਾਜ਼ਰੀ ਲਗਵਾਈ | ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਵੱਖ-ਵੱਖ ਸਮਾਗਮਾਂ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਭਗਤ ਰਵਿਦਾਸ ਜੀ ਵੱਲੋਂ ਦਰਸਾਏ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ | ਉਨ੍ਹਾਂ ਦੱਸਿਆ ਕਿ ਧੰਨ-ਧੰਨ ਸਤਿਗੁਰੂ ਰਵਿਦਾਸ ਮਹਾਰਾਜ ਇੱਕ ਮਹਾਨ ਸਮਾਜ ਸੁਧਾਰਕ ਸਨ ਅਤੇ ਉਨ੍ਹਾਂ ਸਮੁੱਚੀ ਮਾਨਵਤਾ ਨੂੰ ਸੱਚ, ਪਿਆਰ, ਅਹਿੰਸਾ, ਸਦਾਚਾਰ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ ਜਿਸਦਾ ਮੌਜੂਦਾ ਪਦਾਰਥਵਾਦੀ ਯੁੱਗ ਵਿੱਚ ਵਿਸ਼ੇਸ਼ ਮਹੱਤਵ ਹੈ | ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਦਾ ਇਹ ਸਰਬ ਸਾਂਝੀਵਾਲਤਾ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਲਈ ਅਣਥੱਕ ਯਤਨ ਕਰਨੇ ਚਾਹੀਦੇ ਹਨ | ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਬਾਣੀ ਹਮੇਸ਼ਾ ਹੀ ਆਵਾਮ ਦਾ ਮਾਰਗ ਦਰਸ਼ਨ ਕਰਦੀ ਰਹੇਗੀ | ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਉਹ ਕੌਮਾਂ ਹਮੇਸ਼ਾ ਅਗਾਂਹ ਵਧਦੀਆਂ ਅਤੇ ਤਰੱਕੀ ਕਰਦੀਆਂ ਹਨ, ਜਿਹੜੀਆਂ ਆਪਣੇ ਗੁਰੂਆਂ-ਪੀਰਾਂ ਨੂੰ ਯਾਦ ਰੱਖਦੀਆਂ ਹੋਈਆਂ ਹਮੇਸ਼ਾ ਉਨ੍ਹਾਂ ਦੇ ਪੂਰਨਿਆਂ 'ਤੇ ਚੱਲਦੀਆਂ ਹਨ | ਉਨ੍ਹਾਂ ਕਿਹਾ ਕਿ ਸੂਬੇ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਭਗਤ ਰਵਿਦਾਸ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਰਾਜ ਦੇ ਸਮਾਜਿਕ ਤੇ ਆਰਥਿਕ ਤੌਰ 'ਤੇ ਪੱਛੜੇ ਲੋਕਾਂ ਦਾ ਜੀਵਨ ਮਿਆਰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਸਮਾਗਮਾਂ ਦੌਰਾਨ ਵੱਡੀ ਗਿਣਤੀ ਵਿਚ ਜੁੜੀਆਂ ਸੰਗਤਾਂ ਤੋਂ ਇਲਾਵਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਾਸਟਰ ਅਵਤਾਰ ਸਿੰਘ ਦਹਿੜੂ, ਓ. ਐਸ. ਡੀ ਕਰਨ ਅਰੋੜਾ, ਕੌਂਸਲਰ ਸਰਵਦੀਪ ਸਿੰਘ ਕਾਲੀਰਾਓ, ਬਲਰਾਮ ਬਾਲੂ, ਰਜਿੰਦਰ ਕੌਰ ਲਿਬੜਾ, ਰਿਕੀ ਸ਼ਰਮਾ, ਕਰਮਜੀਤ ਸਿੰਘ ਸਿਫ਼ਤੀ, ਗੌਰਵ ਮੋਦਗਿੱਲ, ਗੁਰਪ੍ਰੀਤ ਨਾਗ, ਟੇਕ ਚੰਦ ਵੀ ਮੌਜੂਦ ਸਨ |
ਨਗਰ ਕੀਰਤਨ ਦਾ ਵਾਰਡ ਨੰਬਰ 19 ਵਿਖੇ ਸਵਾਗਤ
ਖੰਨਾ, (ਹਰਜਿੰਦਰ ਸਿੰਘ ਲਾਲ)-ਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦੇ ਆਗਮਨ ਪੁਰਬ ਦੀਆਂ ਖੁਸ਼ੀਆਂ ਵਿੱਚ ਕੱਢੇ ਗਏ ਨਗਰ ਕੀਰਤਨ ਦਾ ਵਾਰਡ ਨੰਬਰ 19 ਵਿਖੇ ਪਹੁੰਚਣ 'ਤੇ ਹਰਜੀਤ ਸਿੰਘ ਵਿੱਕੀ ਭਾਟੀਆ ਅਤੇ ਕੌਂਸਲਰ ਰੂਬੀ ਭਾਟੀਆ ਵੱਲੋਂ ਵੱਲੋਂ ਸਵਾਗਤ ਕੀਤਾ ਗਿਆ ਤੇ ਫੁੱਲਾਂ ਦੀ ਵਰਖਾ ਕੀਤੀ ਗਈ | ਇਸ ਮੌਕੇ ਤੇਜਪਾਲ ਸਿੰਘ ਭਾਟੀਆ, ਬਾਬਾ ਦਰਸ਼ਨ ਸਿੰਘ, ਮਾਸਟਰ ਭਜਨ ਸਿੰਘ, ਪਰਮਜੀਤ ਸਿੰਘ ਦੀਪਕ, ਸੁਰਿੰਦਰ ਕੁਮਾਰ, ਰੋਬਿਨ ਸਿੰਘ, ਗੁਰਬਖਸ਼ ਸਿੰਘ ਅਨਮੋਲ, ਭਵਜੋਤ ਸਿੰਘ, ਭੁਪਿੰਦਰ ਸਿੰਘ ਸੋਨੂ, ਹਨੀ ਚਾਵਲਾ ਅਤੇ ਹੋਰ ਵੀ ਸੰਗਤ ਸ਼ਾਮਿਲ ਸੀ |
ਬਗਲੀ ਕਲਾਂ ਵਿਖੇ ਸਜਾਇਆ ਵਿਸ਼ਾਲ ਨਗਰ ਕੀਰਤਨ
ਬੀਜਾ, (ਕਸ਼ਮੀਰਾ ਸਿੰਘ ਬਗ਼ਲੀ)-ਕ੍ਰਾਂਤੀ ਕਾਰੀ ਸੋਚ ਰੱਖਣ ਵਾਲੇ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਬਗ਼ਲੀ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ | ਇਸ ਤੋਂ ਪਹਿਲਾਂ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਉਪਰੰਤ ਕਥਾਵਾਚਕ ਬਾਬਾ ਬੁੱਧ ਸਿੰਘ ਬਰਮਾਲੀਪੁਰ ਵਾਲਿਆਂ ਨੇ ਗੁਰੂ ਜੀ ਦੀ ਜੀਵਨ ਸਬੰਧੀ ਕਥਾ ਵਿਚਾਰਾਂ ਸਾਂਝੀਆਂ ਕੀਤੀਆਂ ਤੇ ਨਗਰ ਦੀਆਂ ਬੀਬੀਆਂ ਤੇ ਛੋਟੇ ਛੋਟੇ ਬੱਚਿਆਂ ਨੇ ਸ਼ਬਦ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਬੇਗਮਪੁਰਾ ਸਾਹਿਬ ਤੋਂ ਕਥਾਵਾਚਕ ਭਾਈ ਬੁੱਧ ਸਿੰਘ ਬਰਮਾਲੀਪੁਰ ਦੀ ਅਰਦਾਸ ਕਰਨ ਤੋਂ ਬਾਅਦ ਰਵਾਨਾ ਹੋਇਆ | ਸਭ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਨਾਨਕ ਸਰ ਸਾਹਿਬ ਵਿਖੇ ਨਗਰ ਕੀਰਤਨ ਦਾ ਪ੍ਰਬੰਧਕ ਕਮੇਟੀ ਵਲੋਂ ਬਹੁਤ ਹੀ ਨਿੱਘਾ ਤੇ ਭਰਵਾਂ ਸਵਾਗਤ ਕੀਤਾ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਸੁੰਦਰ ਰਮਾਲਾ ਸਾਹਿਬ ਭੇਟ ਕੀਤਾ ਗਿਆ ਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ ਗਈ | ਇਸ ਤਰ੍ਹਾਂ ਹੀ ਗੁਰਦੁਆਰਾ ਕਲਗੀਧਰ ਸਾਹਿਬ, ਗੁਰਦੁਆਰਾ ਸ੍ਰੀ ਬਾਬਾ ਨਰੈਣ ਜੀ ਤੋਂ ਇਲਾਵਾ ਵੀ ਵੱਖ ਵੱਖ ਪੜਾਵਾਂ ਤੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ | ਬਾਬਾ ਬੁੱਧ ਸਿੰਘ ਤੇ ਰਾਗੀ ਤੇ ਉੱਘੇ ਪ੍ਰਚਾਰਕ ਜਗਰੂਪ ਸਿੰਘ ਬਰਮਾਲੀਪੁਰ, ਬੱਚਿਆਂ ਵਲੋਂ ਕੀਰਤਨ ਤੇ ਕਵਿਤਾਵਾਂ ਪੇਸ਼ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਸਮਾਗਮ ਦੇ ਵਿਚਕਾਰਲੇ ਦਿਨ ਰਾਗੀ ਰਾਜਿੰਦਰ ਸਿੰਘ ਕਰਤਾਰਪੁਰ ਵਾਲੇ ਤੇ ਢਾਡੀ ਬਲਵਿੰਦਰ ਸਿੰਘ ਰੌਣੀ ਦੇ ਜਥੇ ਨੇ ਦੇਰ ਰਾਤ ਤੱਕ ਸੰਗਤਾਂ ਨੂੰ ਗੁਰੂ ਜੀ ਵਲੋਂ ਸਮਾਜ ਨੂੰ ਸੇਧ ਦੇਣ ਵਾਲੀਆਂ ਵਾਰਾਂ ਪੇਸ਼ ਕਰਕੇ ਵਡਮੁੱਲੀ ਜਾਣਕਾਰੀ ਦਿੱਤੀ | ਨਗਰ ਕੀਰਤਨ 'ਚ ਉਚੇਚੇ ਤੌਰ 'ਤੇ ਜਗਤਾਰ ਸਿੰਘ ਦਿਆਲਪੁਰਾ ਵਿਧਾਇਕ, ਪਰਮਜੀਤ ਸਿੰਘ ਢਿੱਲੋਂ ਹਲਕਾ ਇੰਚਾਰਜ ਸਮਰਾਲਾ, ਰੁਪਿੰਦਰ ਸਿੰਘ ਰਾਜਾ ਗਿੱਲ ਹਲਕਾ ਇੰਚਾਰਜ ਸਮਰਾਲਾ, ਹਰਮਿੰਦਰ ਸਿੰਘ ਮੰਡੇਰ ਜਰਗ ਅਮਰੀਕਾ, ਯਾਦਵਿੰਦਰ ਸਿੰਘ ਯਾਦੂ ਜਰਗ, ਨਿਸ਼ੂ ਸ਼ਰਮਾ ਭਾਜਪਾ ਆਗੂ ਸਮਰਾਲਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਗਰੂਪ ਸਿੰਘ ਰਿੰਕੂ, ਹਰਚੰਦ ਸਿੰਘ ਮਾਲਕ ਪੁਰ ਆਦਿ ਨੇ ਪੁੱਜ ਕੇ ਸੰਗਤਾਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਪ੍ਰਬੰਧਕਾਂ ਵਲੋਂ ਸਨਮਾਨ ਯੋਗ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੁਰਮੀਤ ਸਿੰਘ, ਬਹਾਲ ਸਿੰਘ, ਗੁਰਚਰਨ ਸਿੰਘ, ਬਹਾਦਰ ਸਿੰਘ ਸਾਬਕਾ ਸਰਪੰਚ, ਗੁਰਮੁੱਖ ਸਿੰਘ,, ਦਰਸ਼ਨ ਸਿੰਘ, ਤੇਜਪਾਲ ਸਿੰਘ, ਅੰਗਰੇਜ਼ ਸਿੰਘ, ਨੇਤਰ ਸਿੰਘ ਸਾਬਕਾ ਸਰਪੰਚ, ਮਨਦੀਪ ਸਿੰਘ ਸੋਨੂੰ, ਹਰਦਿਆਲ ਸਿੰਘ ਮਿਸਤਰੀ, ਦੀਪੀ ਬਿਜਲੀ ਵਾਲਾ, ਜੁਝਾਰ ਸਿੰਘ, ਬਲਵੀਰ ਸਿੰਘ, ਜੰਗ ਸਿੰਘ, ਦਰਸ਼ਨ ਸਿੰਘ, ਤਰਸੇਮ ਸਿੰਘ ਜੇ. ਈ., ਜਸਵੀਰ ਸਿੰਘ ਜੱਸ, ਉਜਾਗਰ ਸਿੰਘ, ਜਰਨੈਲ ਸਿੰਘ, ਪਿਆਰਾ ਸਿੰਘ, ਜਸਵੀਰ ਸਿੰਘ ਜੱਸ, ਸੋਨੀ, ਜੀਤਾ, ਅਜਮੇਰ ਸਿੰਘ ਪ੍ਰੀਤਮ ਸਿੰਘ, ਰਿੰਕੂ, ਕਾਕਾ ਸਿੰਘ, ਗੁਰਮੀਤ ਸਿੰਘ, ਮਨਦੀਪ ਮੋਨੂੰ ਤੇ ਹੋਰ ਸੰਗਤਾਂ ਨੇ ਸ਼ਿਰਕਤ ਕੀਤੀ |
ਜੰਡਿਆਲੀ ਵਿਖੇ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ
ਕੁਹਾੜਾ, 1 ਫਰਵਰੀ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਜੰਡਿਆਲੀ ਵਿਖੇ ਗ੍ਰਾਮ ਪੰਚਾਇਤ, ਸਮੂਹ ਨਗਰ ਨਿਵਾਸੀ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਵਿਚ ਗੁਰੂ ਰਵਿਦਾਸ ਜੀ ਦੇ ਜੀਵਨ ਨਾਲ ਸੰਬੰਧਿਤ ਸੁੰਦਰ ਝਾਕੀਆਂ ਕੱਢੀਆਂ ਗਈਆਂ ਅਤੇ ਗਤਕੇ ਦੇ ਜੌਹਰ ਦਿਖਾਏ ਗਏ | ਪਿੰਡ ਵਾਸੀਆਂ ਵਲੋਂ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰ ਦੇ ਪੜਾਅ ਲਗਾਏ ਗਏ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਦੀਪ ਸਿੰਘ, ਸਰਪੰਚ ਗਗਨਦੀਪ ਸਿੰਘ ਗੋਨੀ ਗਿੱਲ, ਨੰਬਰਦਾਰ ਮਲਕੀਤ ਸਿੰਘ ਗਿੱਲ, ਪ੍ਰਧਾਨ ਰਾਜ ਕੁਮਾਰ, ਅਮਰਿੰਦਰ ਸਿੰਘ ਹੈਪੀ, ਪ੍ਰੇਮ ਸਿੰਘ, ਬੀਰਮਪਾਲ ਸਿੰਘ ਭੋਲਾ, ਮਹਾਵੀਰ ਸਿੰਘ, ਬਿੱਟੂ ਜੰਡਿਆਲੀ, ਬਲਵੀਰ ਸਿੰਘ ਬੀਰੀ, ਸੁਖਵਿੰਦਰ ਸਿੰਘ ਸੁੱਖਾ, ਗਗਨਦੀਪ ਸਿੰਘ, ਰਾਜੇਸ਼ ਕੁਮਾਰ ਰਾਜਾ, ਰਾਮਜੀਤ ਸਿੰਘ, ਗੁਰਮੀਤ ਸਿੰਘ, ਹਰਦੀਸ਼ ਸਿੰਘ ਦੀਸ਼ਾ, ਮੇਜਰ ਸਿੰਘ ਫੈਟੀ, ਹਰਨੇਕ ਸਿੰਘ, ਮਨਮੋਹਨ ਸਿੰਘ ਕਾਕੂ, ਜਸਪ੍ਰੀਤ ਸਿੰਘ, ਜੈਪਾਲ ਸਿੰਘ, ਦਰਸ਼ਨ ਸਿੰਘ, ਮਨਪ੍ਰੀਤ ਸਿੰਘ, ਸ਼ਮਸ਼ੇਰ ਸਿੰਘ, ਮਨਜਿੰਦਰ ਸਿੰਘ, ਇੰਦਰਜੀਤ ਸਿੰਘ, ਅਨਿਲ ਕੁਮਾਰ, ਨੀਲਾ ਸਿੰਘ, ਸੁਖਚੈਨ ਸਿੰਘ, ਪਰਮਿੰਦਰ ਸਿੰਘ, ਗੁਰਦੀਪ ਸਿੰਘ, ਰਾਜਦੀਪ ਸਿੰਘ, ਹਰਪ੍ਰੀਤ ਸਿੰਘ ਹੈਪੀ, ਹਰਜਿੰਦਰ ਸਿੰਘ ਜਿੰਦਰੀ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਵਲੋਂ ਸ਼ਮੂਲੀਅਤ ਕੀਤੀ ਗਈ |
ਰਸੂਲੜਾ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਅਲੌਕਿਕ ਨਗਰ ਕੀਰਤਨ ਸਜਾਇਆ
ਖੰਨਾ, (ਹਰਜਿੰਦਰ ਸਿੰਘ ਲਾਲ)-ਗੁਰੂ ਰਵਿਦਾਸ ਜੀ ਦੇ ਪਾਵਨ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਰਸੂਲੜਾ ਵਿਖੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਸਮਾਗਮ ਦੇ ਦੂਸਰੇ ਦਿਨ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ, ਜਿਸ ਨੇ ਪੂਰੇ ਇਲਾਕੇ ਨੂੰ ਧਾਰਮਿਕ ਰੰਗ ਵਿਚ ਰੰਗ ਦਿੱਤਾ | ਨਗਰ ਕੀਰਤਨ ਦੀ ਸ਼ੁਰੂਆਤ ਪਿੰਡ ਰਸੂਲੜਾ ਸਥਿਤ ਗੁਰਦੁਆਰਾ ਸਾਹਿਬ ਤੋਂ ਹੋਈ, ਜੋ ਪਿੰਡ ਦੀਆਂ ਮੁੱਖ ਸੜਕਾਂ ਤੋਂ ਲੰਘਦਾ ਹੋਇਆ ਮਾਜਰੀ, ਸੰਦੀਪ ਕਾਲੋਨੀ ਦੀ ਪ੍ਰਕਰਮਾ ਕਰਨ ਉਪਰੰਤ ਮੁੜ ਪਿੰਡ ਰਸੂਲੜਾ ਵਿਖੇ ਵਾਪਸ ਆ ਕੇ ਸਮਾਪਤ ਹੋਇਆ | ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ | ਇਸ ਦੌਰਾਨ ਗੁਰੂ ਰਵਿਦਾਸ ਜੀ ਦੀ ਬਾਣੀ ਦੇ ਕੀਰਤਨ, ਸ਼ਬਦ-ਗਾਇਨ ਅਤੇ ਧਾਰਮਿਕ ਨਾਅਰਿਆਂ ਨਾਲ ਸੰਗਤ ਨੂੰ ਨਿਹਾਲ ਕੀਤਾ ਗਿਆ | ਰਸਤੇ 'ਚ ਸੰਗਤ ਵੱਲੋਂ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਥਾਂ-ਥਾਂ ਲੰਗਰ ਦੀ ਵਿਵਸਥਾ ਕੀਤੀ ਗਈ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਿੰਨ ਰੋਜ਼ਾ ਸਮਾਗਮ ਦੇ ਤੀਜੇ ਅਤੇ ਅੰਤਿਮ ਦਿਨ ਐਤਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ਼ਬਦ ਕੀਰਤਨ ਕੀਤਾ ਜਾਵੇਗਾ | ਇਸ ਦੇ ਨਾਲ ਹੀ ਰਾਤ ਸਮੇਂ ਵਿਸ਼ਾਲ ਕੀਰਤਨ ਦਰਬਾਰ ਸਜਾਇਆ ਜਾਵੇਗਾ, ਜਿਸ ਨਾਲ ਤਿੰਨ ਰੋਜ਼ਾ ਸਮਾਗਮ ਦੀ ਸਮਾਪਤੀ ਕੀਤੀ ਜਾਵੇਗੀ | ਇਸ ਪਾਵਨ ਮੌਕੇ 'ਤੇ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਰਹੀ | ਹੋਰਨਾਂ ਤੋਂ ਇਲਾਵਾ ਜ਼ੋਰਾ ਸਿੰਘ, ਬਲਜੀਤ ਸਿੰਘ, ਮੇਜਰ ਸਿੰਘ ਬਿੱਟੂ, ਧਰਮਿੰਦਰ ਸਿੰਘ ਵਿੱਕੀ, ਗੁਰਦੀਪ ਸਿੰਘ ਗੋਪੀ, ਅਮਰਜੀਤ ਸਿੰਘ ਰਸੂਲੜਾ, ਗਗਨਦੀਪ ਸਿੰਘ, ਰਾਜਵੀਰ ਸਿੰਘ, ਬਖ਼ਸ਼ੀਸ ਸਿੰਘ, ਮਾਸਟਰ ਸ਼ਿੰਗਾਰਾ ਸਿੰਘ ਅਤੇ ਹਰਚੰਦ ਸਿੰਘ ਆਦਿ ਹਾਜ਼ਰ ਸਨ |
ਪਿੰਡ ਬਿਲਾਸਪੁਰ ਵਿਖੇ ਨਗਰ ਕੀਰਤਨ ਸਜਾਇਆ
ਰਾੜਾ ਸਾਹਿਬ, (ਪ੍ਰੀਤਮ ਸਿੰਘ ਮੁਕੰਦਪੁਰੀ)-ਪਿੰਡ ਬਿਲਾਸਪੁਰ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਪੰਚਾਇਤ ਵਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਮੁੱਖ ਰੱਖਦੇ ਹੋਏ ਨਗਰ ਕੀਰਤਨ ਸਜਾਏ ਗਏ | ਇਹ ਨਗਰ ਕੀਰਤਨ ਸਵੇਰੇ ਗੁਰਦੁਆਰਾ ਸ੍ਰੀ ਰਵਿਦਾਸ ਭਗਤ ਤੋਂ ਸ਼ੁਰੂ ਹੋਇਆ ਅਤੇ ਸਾਰੇ ਪਿੰਡ ਦੀ ਪਰਿਕਰਮਾ ਕਰਨ ਉਪਰੰਤ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚਿਆ | ਸਮੂਹ ਨਗਰ ਨਿਵਾਸੀ ਸੰਗਤਾਂ ਨੇ ਰਸਤਿਆਂ ਨੂੰ ਸਾਫ਼ ਕਰਕੇ ਵੱਖ ਵੱਖ ਤਰੀਕਿਆਂ ਨਾਲ ਸਜਾਇਆ | ਸੰਗਤਾਂ ਦੀ ਸੇਵਾ ਲਈ ਚਾਹ ਪਕੌੜਿਆਂ ਆਦਿ ਦੇ ਸਾਰੇ ਪੜਾਵਾਂ ਤੇ ਲੰਗਰ ਲਗਾਏ ਗਏ | ਇਸ ਸਮੇਂ ਢਾਡੀ ਜੱਥਾ ਗਿਆਨੀ ਮੇਵਾ ਸਿੰਘ ਮੁਸਾਫ਼ਰ ਬਾਸੀ ਆਰਕ ਵਾਲੇ, ਕਵੀਸ਼ਰ ਜੱਥਾ ਸਾਥੀ ਬਲਦੇਵ ਸਿੰਘ ਬੱਲੂ ਸਮਾਣਾ, ਸੁਖਦੇਵ ਸਿੰਘ ਗੋਬਿੰਦਪੁਰਾ ਅਤੇ ਹੀਰਾ ਸਿੰਘ ਨੇ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ |
ਗੁਰੂ ਰਵਿਦਾਸ ਜੀ ਦਾ ਆਗਮਨ ਪੁਰਬ ਸ਼ਰਧਾ ਨਾਲ ਮਨਾਇਆ
ਜੌੜੇਪੁਲ ਜਰਗ, (ਪਾਲਾ ਰਾਜੇਵਾਲੀਆ)-ਸ਼੍ਰੋਮਣੀ ਭਗਤ ਰਵਿਦਾਸ ਜੀ ਦਾ ਆਗਮਨ ਪੁਰਬ ਪਿੰਡ ਰਾਜੇਵਾਲ ਵਿਖੇ ਬਹੁਤ ਹੀ ਸ਼ਰਧਾ ਤੇ ਸਤਿਕਾਰ ਭਾਵਨਾ ਨਾਲ ਮਨਾਇਆ ਗਿਆ | ਗੁਰਦੁਆਰਾ ਭਗਤ ਰਵਿਦਾਸ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਵੱਖ ਵੱਖ ਪ੍ਰਚਾਰਕਾਂ ਕਥਾ ਵਾਚਕਾਂ ਅਤੇ ਉੱਘੇ ਵਿਦਵਾਨਾਂ ਨੇ ਮਹਾਨ ਵਿਦਵਾਨ ਅਤੇ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਭਗਤ ਰਵਿਦਾਸ ਜੀ ਦੁਆਰਾ ਦੱਸੇ ਮਾਰਗਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਰਾਜਿੰਦਰ ਸਿੰਘ, ਚਰਨਜੀਤ ਸਿੰਘ ਮੁਕੰਦ ਸਿੰਘ, ਲਖਵੀਰ ਸਿੰਘ, ਬਲ