ਮਲੌਦ, 2 ਫ਼ਰਵਰੀ (ਸਹਾਰਨ ਮਾਜਰਾ)- ਗੁਰੂ ਰਵਿਦਾਸ ਜੀ ਪ੍ਰਬੰਧਕ ਅਤੇ ਸਮਾਜ ਭਲਾਈ ਸਭਾ ਪਿੰਡ ਰੱਬੋਂ ਉੱਚੀ ਵਲੋਂ ਗੁਰੂ ਰਵਿਦਾਸ ਜੀ ਦੇ 649ਵੇਂ ਜਨਮ ਦਿਹਾੜੇ ਨੂੰ ਸਮਰਪਿਤ 3 ਰੋਜ਼ਾ ਧਾਰਮਿਕ ਸਮਾਗਮ ਕਰਵਾਏ ਗਏ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ਦੀ ਪ੍ਰਕਰਮਾ ਕਰਦੇ ਵਿਸ਼ਾਲ ਨਗਰ ਕੀਰਤਨ ਸਜਾਏ ਗਏ | ਇਸੇ ਦੌਰਾਨ ਪਿੰਡ ਪੱਧਰ ਦੇ ਦਸਤਾਰ ਮੁਕਾਬਲੇ ਅਤੇ ਲੰਮੇ ਕੇਸਾਂ ਦੇ ਮੁਕਾਬਲੇ ਕਰਵਾਏ ਗਏ | ਭਾਈ ਡਾ. ਕਰਮਜੀਤ ਸਿੰਘ ਮਾਨ ਅਤੇ ਕਮੇਟੀ ਪ੍ਰਧਾਨ ਕੌਰ ਸਿੰਘ ਨੇ ਦੱਸਿਆ ਕੇ ਦਸਤਾਰ ਮੁਕਾਬਲੇ 3 ਗਰੁੱਪਾਂ ਵਿੱਚ ਵੰਡ ਕੇ ਕਰਵਾਏ ਗਏ | ਜੇਤੂ ਬੱਚਿਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਪ੍ਰਧਾਨ ਕੌਰ ਸਿੰਘ, ਸੁਰਜੀਤ ਸਿੰਘ ਮੁਖ ਸਲਾਹਕਾਰ, ਮੀਤ ਪ੍ਰਧਾਨ ਬਲਵੰਤ ਸਿੰਘ, ਸੈਕਟਰੀ ਜਸਵੰਤ ਸਿੰਘ, ਖਜਾਨਚੀ ਕੁਲਵਿੰਦਰ ਸਿੰਘ, ਪਰਵਿੰਦਰ ਸਿੰਘ, ਕਰਮਜੀਤ ਸਿੰਘ, ਕਰਮਵੀਰ ਸਿੰਘ, ਹਰਬੰਸ ਸਿੰਘ, ਪ੍ਰਕਾਸ਼ ਸਿੰਘ, ਅਵਤਾਰ ਸਿੰਘ, ਗਗਨ ਸਿੰਘ, ਗੁਰਦੁਆਰਾ ਸ਼ਹੀਦਾਂ ਦੇ ਪ੍ਰਧਾਨ ਜਥੇਦਾਰ ਬਹਾਦਰ ਸਿੰਘ, ਤੇਜਿੰਦਰ ਸਿੰਘ ਅਤੇ ਭਾਈ ਨਿਸ਼ਾਨ ਸਿੰਘ ਤੋਂ ਇਲਾਵਾ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ |