ਖੰਨਾ, 2 ਫਰਵਰੀ (ਹਰਜਿੰਦਰ ਸਿੰਘ ਲਾਲ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਥਾਨਕ ਜੀ. ਟੀ. ਰੋਡ ਸਥਿਤ ਰਾਮਗੜ੍ਹੀਆ ਭਵਨ ਭੱਟੀਆਂ ਵਿਖੇ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਖੰਨਾ ਵੱਲੋਂ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਮੂਹ ਪ੍ਰਬੰਧਕ ਕਮੇਟੀ ਅਤੇ ਸਟਾਫ਼ ਵੱਲੋਂ ਕਰਵਾਏ ਸਮਾਗਮ ਦੌਰਾਨ ਭਾਈ ਪਰਮਜੀਤ ਸਿੰਘ ਰਹਿਮਤ ਦੇ ਕੀਰਤਨੀ ਜਥੇ ਵਲੋਂ ਗੁਰਬਾਣੀ ਕੀਰਤਨ, ਕਥਾ ਵਖਿਆਣ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰੂ ਘਰ ਦੇ ਗ੍ਰੰਥੀ ਭਾਈ ਜਗਜੀਤ ਸਿੰਘ ਲਿਬੜਾ ਵਾਲਿਆਂ ਵਲੋਂ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ | ਇਸ ਮੌਕੇ ਸਭਾ ਦੇ ਚੇਅਰਮੈਨ ਪੁਸ਼ਕਰਰਾਜ ਸਿੰਘ ਰੂਪਰਾਏ ਨੇ ਹਾਜ਼ਰ ਸੰਗਤ ਨੂੰ ਗੁਰੂ ਰਵਿਦਾਸ ਜੀ ਮਹਾਰਾਜ ਦਾ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ | ਇਸ ਮੌਕੇ ਸਭਾ ਵੱਲੋਂ ਕੀਰਤਨੀ ਜਥੇ ਅਤੇ ਭਾਈ ਰਘਬੀਰ ਸਿੰਘ ਬਿੱਲੂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ |