ਈਸੜੂ, 2 ਫਰਵਰੀ (ਬਲਵਿੰਦਰ ਸਿੰਘ)-ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਕਰੌਦੀਆਂ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਰਵਿਦਾਸ ਜੀ ਤੋਂ ਆਰੰਭ ਹੋ ਕੇ ਸਾਰੇ ਪਿੰਡ ਦੀ ਪਰਿਕਰਮਾ ਕਰਦਾ ਸਮਾਪਤ ਹੋਇਆ | ਇਸ ਮੌਕੇ ਰਾਗੀ ਅਤੇ ਢਾਡੀ ਜਥਿਆਂ ਵਲੋਂ ਗੁਰੂ ਰਵਿਦਾਸ ਜੀ ਦੇ ਜੀਵਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਚਰਨਜੀਤ ਸਿੰਘ, ਦਵਿੰਦਰ ਸਿੰਘ, ਮਨਜੀਤ ਸਿੰਘ, ਜਸਕਰਨ ਸਿੰਘ, ਨਿਰਮਲ ਸਿੰਘ, ਰਾਜਵੀਰ ਸਿੰਘ, ਜਸਪ੍ਰੀਤ ਸਿੰਘ ਨੇ ਤਨ, ਮਨ ਅਤੇ ਧਨ ਨਾਲ ਸੇਵਾ ਕੀਤੀ |